Tarlochan Singh: ਸਾਬਕਾ ਪੀਐਮ ਦੀ ਪਤਨੀ ਨੂੰ ਤਰਲੋਚਨ ਸਿੰਘ ਦੀ ਚਿੱਠੀ; ਡਾ. ਮਨਮੋਹਨ ਸਿੰਘ ਦੇ ਨਾਂ `ਤੇ ਵਿਦਿਅਕ ਸੰਸਥਾ ਦਾ ਪ੍ਰਸਤਾਵ ਰੱਖਣ ਲਈ ਕਿਹਾ
Tarlochan Singh: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ `ਤੇ ਯਾਦਗਾਰ ਬਣਾਉਣ ਨੂੰ ਲੈ ਕੇ ਦੇਸ਼ ਭਰ `ਚ ਵਿਵਾਦ ਚੱਲ ਰਿਹਾ ਹੈ।
Tarlochan Singh: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਾਂ 'ਤੇ ਯਾਦਗਾਰ ਬਣਾਉਣ ਨੂੰ ਲੈ ਕੇ ਦੇਸ਼ ਭਰ 'ਚ ਵਿਵਾਦ ਚੱਲ ਰਿਹਾ ਹੈ। ਰਾਜਘਾਟ 'ਤੇ ਜਗ੍ਹਾ ਨਾ ਦਿੱਤੇ ਜਾਣ ਤੋਂ ਬਾਅਦ ਦੇਸ਼ ਭਰ 'ਚ ਕਾਂਗਰਸ ਦੀਆਂ ਵਿਰੋਧੀ ਪਾਰਟੀਆਂ ਵੀ ਭਾਜਪਾ ਦਾ ਵਿਰੋਧ ਕਰ ਰਹੀਆਂ ਹਨ। ਇਸ ਦੌਰਾਨ ਸਿੱਖ ਭਾਈਚਾਰੇ ਦੇ ਸੀਨੀਅਰ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨਐਮਸੀ) ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਸਵ. ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੂੰ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਗੁਰਸ਼ਰਨ ਕੌਰ ਨੂੰ ਸੁਝਾਅ ਦਿੰਦੇ ਹੋਏ ਤਰਲੋਚਨ ਸਿੰਘ ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਸਿੱਖ ਧਰਮ ਵਿੱਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ ਹੈ। ਸਿੱਖ ਧਾਰਮਿਕ ਆਗੂਆਂ ਨੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ ਵੀ ਸਮਾਧੀ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਇਸ ਸਬੰਧ ਵਿਚ ਸੁਝਾਅ ਦਿੱਤਾ ਜਾਂਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਭਾਈਚਾਰੇ ਤੇ ਪਰਿਵਾਰ ਨੂੰ ਉਨ੍ਹਾਂ ਦੇ ਨਾਂ 'ਤੇ ਇਕ ਵਿਦਿਅਕ ਸੰਸਥਾ ਸਥਾਪਤ ਕਰਨ ਦਾ ਪ੍ਰਸਤਾਵ ਰੱਖਣਾ ਚਾਹੀਦਾ ਹੈ।
ਸਕੂਲ ਆਫ਼ ਇਕਨਾਮਿਕਸ ਖੋਲ੍ਹਣ ਦਾ ਸੁਝਾਅ ਦਿੱਤਾ
ਤਰਲੋਚਨ ਸਿੰਘ ਨੇ ਇਸ ਪੱਤਰ ਵਿੱਚ ਕਿਹਾ ਕਿ ਡਾ. ਮਨਮੋਹਨ ਸਿੰਘ ਅਰਥ ਸ਼ਾਸਤਰ ਦੇ ਵਿਦਵਾਨ ਸਨ। ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਉਨ੍ਹਾਂ ਦੇ ਨਾਂ ’ਤੇ ਇੰਟਰਨੈਸ਼ਨਲ ਡਾ. ਮਨਮੋਹਨ ਸਿੰਘ ਸਕੂਲ ਆਫ਼ ਇਕਨਾਮਿਕਸ ਜਾਂ ਡਾ. ਮਨਮੋਹਨ ਸਿੰਘ ਸਕੂਲ ਆਫ਼ ਐਡਮਿਨਿਸਟ੍ਰੇਸ਼ਨ ਸਥਾਪਤ ਕਰਨ ਦੀ ਮੰਗ ਉੱਠਣੀ ਚਾਹੀਦੀ ਹੈ। ਜਿੱਥੇ ਵੱਖ-ਵੱਖ ਦੇਸ਼ਾਂ ਦੇ ਨੌਜਵਾਨ ਆ ਕੇ ਪੜ੍ਹਾਈ ਕਰ ਸਕਣਗੇ ਅਤੇ ਡਾ. ਮਨਮੋਹਨ ਸਿੰਘ ਦਾ ਨਾਂਅ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਸਥਾ ਦੇ ਕੰਪਲੈਕਸ ਵਿੱਚ ਡਾ. ਮਨਮੋਹਨ ਸਿੰਘ ਦੇ ਜੀਵਨ ਅਤੇ ਕੰਮਾਂ ਦਾ ਅਜਾਇਬ ਘਰ ਵੀ ਹੋਣਾ ਚਾਹੀਦਾ ਹੈ।
ਕਿਸੇ ਸਿੱਖ ਆਗੂ ਦੇ ਨਾਂ ’ਤੇ ਕੋਈ ਯਾਦਗਾਰ ਨਹੀਂ ਹੈ
ਪੰਜਾਬ ਤੋਂ ਕਈ ਵੱਡੇ ਸਿੱਖ ਆਗੂ ਪੈਦਾ ਹੋਏ। ਗਿਆਨੀ ਜ਼ੈਲ ਸਿੰਘ ਤੋਂ ਇਲਾਵਾ ਕਿਸੇ ਵੀ ਆਗੂ ਦੇ ਨਾਂ ’ਤੇ ਕੋਈ ਯਾਦਗਾਰ ਨਹੀਂ ਹੈ। ਮਾਸਟਰ ਤਾਰਾ ਸਿੰਘ, ਬਲਦੇਵ ਸਿੰਘ ਜਾਂ ਕੌਮ ਦੇ ਕਿਸੇ ਮਹਾਨ ਮੁੱਖ ਮੰਤਰੀ ਦੇ ਨਾਂ 'ਤੇ ਕੋਈ ਸਮਾਰਕ ਨਹੀਂ ਹੈ।
ਇਹ ਵੀ ਪੜ੍ਹੋ : Punjab Breaking Live Updates: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ , ਜਾਣੋ ਹੁਣ ਤੱਕ ਦੇ ਅਪਡੇਟਸ