Delhi News: ਦਿੱਲੀ ਦੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਰਾਜਕੁਮਾਰ ਚੌਹਾਨ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
Delhi News: ਦਿੱਲੀ ਦੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਰਾਜਕੁਮਾਰ ਚੌਹਾਨ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ
Rajkumar Chauhan resign/ਬਲਰਾਮ ਪਾਂਡੇ: ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਰਾਜਕੁਮਾਰ ਚੌਹਾਨ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਸੋਮਵਾਰ ਨੂੰ ਰਾਜਕੁਮਾਰ ਚੌਹਾਨ ਦੇ ਸਮਰਥਕ ਉਦਿਤ ਰਾਜ ਦੇ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦਿੱਲੀ ਕਾਂਗਰਸ ਦਫਤਰ ਪਹੁੰਚੇ ਸੀ। ਦਿੱਲੀ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੂੰ ਰਾਜਕੁਮਾਰ ਚੌਹਾਨ ਦੀ ਸ਼ਿਕਾਇਤ ਮਿਲੀ ਸੀ।
ਦਰਅਸਲ ਬੀਤੇ ਦਿਨੀ ਦਿੱਲੀ ਦੇ ਸਾਬਕਾ ਮੰਤਰੀ ਡਾ: ਨਰੇਂਦਰ ਨਾਥ ਦੀ ਅਗਵਾਈ ਵਾਲੀ ਸੂਬਾ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਏ.ਆਈ.ਸੀ.ਸੀ. ਮੈਂਬਰ ਰਾਜਕੁਮਾਰ ਚੌਹਾਨ ਵਿਰੁੱਧ ਸ਼ਿਕਾਇਤ 'ਤੇ ਫੈਸਲਾ ਲੈਣਾ ਏ.ਆਈ.ਸੀ.ਸੀ. 'ਤੇ ਛੱਡ ਦਿੱਤਾ ਸੀ।
ਇਹ ਵੀ ਪੜ੍ਹੋ: Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ 'ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!
ਗੌਰਤਲਬ ਹੈ ਕਿ ਦਿੱਲੀ ਕਾਂਗਰਸ ਦੇ ਦਫਤਰ ਵਿੱਚ ਦਿੱਲੀ ਤੋਂ ਲੋਕ ਸਭਾ ਦੇ ਤਿੰਨ ਉਮੀਦਵਾਰਾਂ ਦੀ ਪ੍ਰੈਸ ਕਾਨਫਰੰਸ ਚੱਲ ਰਹੀ ਸੀ ਤਾਂ ਰਾਜਕੁਮਾਰ ਚੌਹਾਨ ਦੇ ਸਮਰਥਕਾਂ ਨੇ ਉਥੇ ਕਥਿਤ ਤੌਰ 'ਤੇ ਹੰਗਾਮਾ ਕਰ ਦਿੱਤਾ। ਪ੍ਰੈੱਸ ਕਾਨਫਰੰਸ ਤੋਂ ਤੁਰੰਤ ਬਾਅਦ ਉੱਤਰ ਪੱਛਮੀ ਦਿੱਲੀ ਤੋਂ ਕਾਂਗਰਸ ਦੇ ਉਮੀਦਵਾਰ ਉਦਿਤ ਰਾਜ ਨੇ ਕਿਹਾ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।