Manohar Singh Gill Passes away: ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਅਤੇ ਸੇਵਾਮੁਕਤ ਆਈਏਐਸ ਅਧਿਕਾਰੀ ਮਨੋਹਰ ਸਿੰਘ ਗਿੱਲ ਦਾ ਦੇਹਾਂਤ ਹੋ ਗਿਆ ਹੈ। ਮਨੋਹਰ ਗਿੱਲ ਦਾ ਜਨਮ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਵਿੱਚ ਹੋਇਆ ਸੀ। ਹੁਣ ਲੰਮੇ ਸਮੇਂ ਤੋਂ ਦਿੱਲੀ ਵਿੱਚ ਹੀ ਰਹਿ ਰਹੇ ਸਨ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ


ਪ੍ਰਸ਼ਾਸਨਿਕ ਅਹੁਦਿਆਂ ਦੇ ਨਾਲ-ਨਾਲ ਉਹ ਰਾਜ ਸਭਾ ਦੇ ਮੈਂਬਰ ਅਤੇ ਕੈਬਨਿਟ ਮੰਤਰੀ ਰਹਿ ਚੁੱਕੇ ਸਨ।  ਆਪਣੀ ਸੇਵਾਮੁਕਤੀ ਤੋਂ ਬਾਅਦ, ਉਹ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ 2004 ਵਿੱਚ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ। ਪਰਿਵਾਰ ਦੇ ਨਜ਼ਦੀਕੀ ਸਾਬਕਾ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਦੱਸਿਆ ਕਿ ਇਹ ਪਿੰਡ ਅਲਾਦੀਨਪੁਰ ਤੇ ਜ਼ਿਲ੍ਹਾ ਤਰਨ ਤਾਰਨ ਲਈ ਬੜੀ ਦੁਖਦਾਈ ਖ਼ਬਰ ਹੈ, ਕਿਉਂਕਿ ਉਨ੍ਹਾਂ ਨੇ ਖੇਡ ਮੰਤਰੀ ਹੁੰਦਿਆਂ ਤਰਨਤਾਰਨ ਲਈ ਬਹੁਤ ਵੱਡੇ ਉਪਰਾਲੇ ਕੀਤੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਿਆਸੀ ਗਲਿਆਰਿਆਂ ਤੇ ਪਰਿਵਾਰ ਵਿੱਚ ਸ਼ੋਕ ਦੀ ਲਹਿਰ ਹੈ।


ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ