Manohar Joshi Death: ਮਹਾਰਾਸ਼ਟਰ ਦੇ ਸਾਬਕਾ CM ਮਨੋਹਰ ਜੋਸ਼ੀ ਦਾ ਦਿਹਾਂਤ, ਇਹ ਸੀ ਉਨ੍ਹਾਂ ਦਾ ਸਿਆਸੀ ਸਫਰ
Manohar Joshi Death: ਮਨੋਹਰ ਜੋਸ਼ੀ ਨੂੰ ਅਚਾਨਕ ਬੇਚੈਨੀ ਮਹਿਸੂਸ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਾਰਡ `ਚ ਭਰਤੀ ਕਰਵਾਇਆ ਗਿਆ, ਜਿੱਥੇ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।
Manohar Joshi Death: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਨੇਤਾ ਮਨੋਹਰ ਜੋਸ਼ੀ ਦਾ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਸਵੇਰੇ 3:02 ਵਜੇ ਮੌਤ ਹੋ ਗਈ। ਦੱਸ ਦਈਏ ਕਿ ਮਨੋਹਰ ਜੋਸ਼ੀ (Manohar Joshi) ਲੋਕ ਸਭਾ ਸਪੀਕਰ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 11 ਤੋਂ 2 ਵਜੇ ਤੱਕ ਅੰਤਿਮ ਦਰਸ਼ਨਾਂ ਲਈ ਮਾਟੁੰਗਾ ਰੂਪਰੇਲ ਕਾਲਜ ਨੇੜੇ ਉਨ੍ਹਾਂ ਦੀ ਰਿਹਾਇਸ਼ 'ਤੇ ਰੱਖਿਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 2 ਵਜੇ ਤੋਂ ਬਾਅਦ ਦਾਦਰ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਦੇ ਅਨੁਸਾਰ ਮਨੋਹਰ ਜੋਸ਼ੀ (Manohar Joshi) ਨੂੰ ਅਚਾਨਕ ਬੇਚੈਨੀ ਮਹਿਸੂਸ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸ਼ਿਵ ਸੈਨਾ-ਯੂਬੀਟੀ ਨੇਤਾ ਊਧਵ ਠਾਕਰੇ ਅਤੇ ਰਸ਼ਮੀ ਠਾਕਰੇ ਮਨੋਹਰ ਜੋਸ਼ੀ ਦਾ ਹਾਲ-ਚਾਲ ਪੁੱਛਣ ਲਈ ਹਿੰਦੂਜਾ ਹਸਪਤਾਲ ਪਹੁੰਚੇ ਸਨ। ਦੱਸ ਦੇਈਏ ਕਿ ਸਾਬਕਾ ਸੀਐਮ ਮਨੋਹਰ ਜੋਸ਼ੀ ਪਿਛਲੇ ਕੁਝ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਨਹੀਂ ਸਨ।
ਇਹ ਵੀ ਪੜ੍ਹੋ: Kisan Andolan: ਕਿਸਾਨ ਮਨਾਉਣਗੇ ਅੱਜ ਕਾਲਾ ਦਿਵਸ, 26 ਫਰਵਰੀ ਨੂੰ ਰੋਸ ਰੈਲੀ ਕਰਨ ਦਾ ਐਲਾਨ
ਮਨੋਹਰ ਜੋਸ਼ੀ ਦਾ ਸਿਆਸੀ ਕਰੀਅਰ
-ਮਨੋਹਰ ਜੋਸ਼ੀ (Manohar Joshi) ਦਾ ਸਿਆਸੀ ਕਰੀਅਰ ਬਹੁਤ ਲੰਬਾ ਰਿਹਾ। ਮੁੱਖ ਮੰਤਰੀ ਤੋਂ ਇਲਾਵਾ, ਉਹ ਮੁੰਬਈ ਨਗਰ ਨਿਗਮ ਦੇ ਕਾਰਪੋਰੇਟਰ, ਮੇਅਰ, ਵਿਧਾਨ ਪ੍ਰੀਸ਼ਦ ਮੈਂਬਰ, ਵਿਧਾਇਕ, ਸੰਸਦ ਮੈਂਬਰ, ਕੇਂਦਰੀ ਭਾਰੀ ਉਦਯੋਗ ਮੰਤਰੀ, ਲੋਕ ਸਭਾ ਸਪੀਕਰ ਅਤੇ ਰਾਜ ਸਭਾ ਮੈਂਬਰ ਵੀ ਰਹੇ ਹਨ।
-ਜੋਸ਼ੀ 1995 ਤੋਂ 1999 ਤੱਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਅਤੇ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਅਣਵੰਡੇ ਸ਼ਿਵ ਸੈਨਾ ਦੇ ਪਹਿਲੇ ਆਗੂ ਸਨ। ਉਹ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ ਅਤੇ 2002 ਤੋਂ 2004 ਤੱਕ ਕੇਂਦਰ ਵਿੱਚ ਵਾਜਪਾਈ ਸਰਕਾਰ ਵਿੱਚ ਲੋਕ ਸਭਾ ਦੇ ਸਪੀਕਰ ਦਾ ਅਹੁਦਾ ਸੰਭਾਲ ਚੁੱਕੇ ਹਨ।
ਇਸ ਤੋਂ ਪਹਿਲਾਂ ਪਿਛਲੇ ਸਾਲ ਮਈ ਦੇ ਮਹੀਨੇ 'ਚ ਉਨ੍ਹਾਂ ਮਨੋਹਰ ਜੋਸ਼ੀ (Manohar Joshi) ਨੂੰ ਬ੍ਰੇਨ ਹੈਮਰੇਜ ਦੀ ਸ਼ਿਕਾਇਤ ਤੋਂ ਬਾਅਦ ਭਰਤੀ ਕਰਵਾਇਆ ਗਿਆ ਸੀ ਅਤੇ ਕੁਝ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।