Sunder Sham Arora: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਘਰ ਵਾਪਸੀ ਕਰ ਲਈ ਹੈ। ਅਰੋੜਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗੁਵਾਈ ਵਿੱਚ ਮੁੜ ਕਾਂਗਰਸ ਦਾ ਪੱਲਾ ਫੜ ਲਿਆ ਹੈ। ਅਤੇ ਬੀਜੇਪੀ ਨੂੰ ਅਲਵਿਦਾ ਆਖ ਦਿੱਤਾ ਹੈ।


COMMERCIAL BREAK
SCROLL TO CONTINUE READING

ਦੱਸਦਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2022 ਤੋਂ ਬਾਅਦ ਸੁੰਦਰ ਸ਼ਾਮ ਅਰੋੜ ਭਾਜਪਾ ਵਿੱਚ ਚਲੇ ਗਏ ਸਨ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਅਰੋੜ ਮੰਤਰੀ ਵੀ ਰਹਿ ਚੁੱਕੇ ਹਨ। ਸੁੰਦਰ ਸ਼ਾਮ ਅਰੋੜ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਹਨ ਪਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ 'ਚ ਉਹ ਹਾਰ ਗਏ ਸਨ। 


ਸੁੰਦਰ ਸ਼ਾਮ ਅਰੋੜ ਖਿਲਾਫ਼ ਵਿਜੀਲੈਂਸ ਨੇ ਪਰਚਾ ਵੀ ਦਰਜ ਕੀਤਾ ਹੋਇਆ ਹੈ। ਅਰੋੜਾ ਨੇ ਆਪਣੇ ਖਿਲਾਫ਼ ਜਾਂਚ ਰੋਕਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣੀ ਚਾਹੀ ਸੀ। ਜਿਸ ਤਹਿਤ ਅਰੋੜਾ ਤੋਂ 50 ਲੱਖ ਰੁਪਏ ਨਕਦੀ ਵੀ ਫੜੀ ਗਈ ਸੀ। ਜਿਸ ਕਰਕੇ ਉਹਨਾਂ ਨੂੰ ਜੇਲ ਵੀ ਜਾਣਾ ਪਿਆ ਸੀ। ਫਿਲਹਾਲ ਸੁੰਦਰ ਸ਼ਾਮ ਅਰੋੜਾ ਜ਼ਮਾਨਤ 'ਤੇ ਬਾਹਰ ਹਨ।