Fatehgarh Sahib News: ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ 'ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ।
Trending Photos
Fatehgarh Sahib News: ਮੋਹਾਲੀ ਵਿੱਚ ਰੱਖੇ ਗਏ ਵੱਖ ਵੱਖ ਜਥੇਬੰਦੀਆਂ ਦੇ ਇਕੱਠ ਤੋਂ ਪਹਿਲਾਂ ਹੀ ਪੰਜਾਬ ਦੇ ਕਈ ਆਗੂਆਂ ਨੂੰ ਘਰਾਂ ਦੇ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਉਹਨਾਂ ਦੇ ਘਰ ਤਲਾਣੀਆਂ ਵਿਖੇ ਹਾਊਸ ਅਰੈਸਟ ਕੀਤਾ ਗਿਆ। ਇਸ ਮੌਕੇ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਵਲੋਂ ਦਿੱਤੀ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਅੱਜ ਮੋਹਾਲੀ ਵਿੱਚ ਵੱਖ-ਵੱਖ ਜਥੇਬੰਦੀਆਂ ਦਾ ਇਕੱਠ ਰੱਖਿਆ ਗਿਆ ਸੀ। ਜਿਸ ਦੇ ਵਿੱਚ ਉਹਨਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਜਾਣੀ ਸੀ। ਜਿਸ ਨੂੰ ਲੈ ਕੇ ਅੱਜ 50 ਪੁਲਿਸ ਦੇ ਵੱਲੋਂ ਵੱਖ-ਵੱਖ ਆਗੂਆਂ ਨੂੰ ਉਹਨਾਂ ਦੇ ਘਰਾਂ ਵਿੱਚ ਹੀ ਅਰੈਸਟ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਗਲੀ ਰਣਨੀਤੀ ਦੇ ਲਈ ਉਹਨਾਂ ਦੇ ਵੱਲੋਂ ਜਲਦ ਹੀ ਇੱਕ ਮੀਟਿੰਗ ਕੀਤੀ ਜਾਵੇਗੀ।
ਕੌਮੀ ਇਨਸਾਫ ਮੋਰਚੇ ਨੂੰ 2 ਸਾਲ ਹੋਏ ਪੂਰੇ
ਦੱਸਦੀਏ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ। ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਇਸ ਮੌਕੇ 'ਤੇ ਸਾਥੀਆਂ ਸਮੇਤ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਲਈ ਜਾਣਾ ਸੀ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। ਸਿਮਰਨਜੀਤ ਸਿੰਘ ਮਾਨ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਿਸ ਫ਼ੋਰਸ ਤਾਇਨਾਤ ਸੀ।