Manmohan Singh Last Rites: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਅੱਜ ਸ਼ਨੀਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਮਨਮੋਹਨ ਸਿੰਘ ਦੀ ਧੀ ਨੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ। ਪ੍ਰਧਾਨ ਦ੍ਰੋਪਦੀ ਮੁਰਮੂ, ਉਪ ਪ੍ਰਧਾਨ ਜਗਦੀਪ ਧਨਖੜ, ਪੀਐਮ ਮੋਦੀ, ਰਾਹੁਲ ਗਾਂਧੀ, ਸੋਨੀਆ ਗਾਂਧੀ ਸਮੇਤ ਕਈ ਨੇਤਾਵਾਂ ਨੇ ਡਾ: ਸਾਹਬ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।


COMMERCIAL BREAK
SCROLL TO CONTINUE READING

ਸਸਕਾਰ ਮੌਕੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਮਨਪਸੰਦ ਨੀਲੀ ਪੱਗ ਬੰਨ੍ਹੀ ਗਈ। ਕੈਂਬਰਿਜ ਯੂਨੀਵਰਸਿਟੀ ਨੂੰ ਯਾਦ ਕਰਨ ਲਈ ਉਨ੍ਹਾਂਵਨੇ ਇਸ ਦੇ ਇੱਕ ਰੰਗ ਨੂੰ ਆਪਣੀ ਪੱਗ ਦਾ ਸਿਗਨੇਚਰ ਰੰਗ ਬਣਾ ਲਿਆ ਸੀ।