Food Safety: ਦੇਸ਼ 'ਚ ਗਣੇਸ਼ ਉਤਸਵ ਨਾਲ ਤਿਉਹਾਰੀ ਸੀਜ਼ਨ ਦੀ ਸ਼ੁਰੂਆਤ ਹੋ ਗਈ ਹੈ। ਅਗਲੇ ਦੋ ਮਹੀਨਿਆਂ ਵਿੱਚ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰ ਧੂਮਧਾਮ ਨਾਲ ਮਨਾਏ ਜਾਣਗੇ। ਅਜਿਹੇ 'ਚ ਤਿਉਹਾਰਾਂ 'ਤੇ ਖਾਸ ਤੌਰ 'ਤੇ ਤਿਆਰ ਕੀਤੀਆਂ ਜਾਣ ਵਾਲੀਆਂ ਮਠਿਆਈਆਂ, ਸਨੈਕਸ ਅਤੇ ਦੁੱਧ ਤੋਂ ਬਣੇ ਉਤਪਾਦਾਂ ਨੂੰ ਲੈ ਕੇ ਸਰਕਾਰ ਚੌਕਸ ਹੋ ਗਈ ਹੈ। 


COMMERCIAL BREAK
SCROLL TO CONTINUE READING

ਸਰਕਾਰ ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ ਨੂੰ ਰੋਕਣ ਲਈ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਸ ਕਰਕੇ ਦੀਵਾਲੀ 'ਤੇ ਮਠਿਆਈਆਂ, ਨਮਕੀਨ, ਦੁੱਧ ਅਤੇ ਦੁੱਧ ਤੋਂ ਬਣੇ ਘਿਓ, ਖੋਆ, ਪਨੀਰ ਆਦਿ 'ਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਜਾ ਰਹੀ ਹੈ।


ਇਹ ਵੀ ਪੜ੍ਹੋ: Ferozepur News: ਨਾਕੇ ਦੌਰਾਨ ਪੁਲਿਸ ਨਾਲ ਹੀ ਹੋ ਗਿਆ ਕਾਂਡ! ਮੋਟਰਸਾਈਕਲ ਸਵਾਰਾਂ ਨਾਲ ਹੋਈ ਹੱਥੋਪਾਈ, ਫਟ ਗਈ ਵਰਦੀ

ਕੇਂਦਰੀ ਸਰਕਾਰ ਦੀ ਏਜੰਸੀ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੇ ਸੂਬੇ ਦੇ ਫੂਡ ਸੇਫਟੀ ਵਿਭਾਗਾਂ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਸਾਰੇ ਖੇਤਰੀ ਡਾਇਰੈਕਟਰਾਂ ਨੂੰ ਮਿਲਾਵਟਖੋਰੀ ਵਿਰੁੱਧ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਨੇ ਸੂਬਿਆਂ ਦੇ ਫੂਡ ਸੇਫਟੀ ਵਿਭਾਗਾਂ ਨੂੰ ਮਠਿਆਈਆਂ, ਸਨੈਕਸ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਆਦੇਸ਼ ਜਾਰੀ ਕੀਤੇ ਹਨ।


ਇਹ ਵੀ ਪੜ੍ਹੋ: Punjab Crime News: ਪੰਜਾਬ ਪੁਲਿਸ ਦੀ ਵੱਡੀ ਸਫਲਤਾ- ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫਤਾਰ  

ਅਥਾਰਟੀ ਨੇ ਆਪਣੇ ਹੁਕਮਾਂ 'ਚ ਕਿਹਾ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ, ਨਮਕੀਨ, ਦੁੱਧ ਅਤੇ ਦੁੱਧ ਤੋਂ ਬਣੇ ਘਿਓ, ਖੋਆ, ਪਨੀਰ ਆਦਿ ਦੀ ਮੰਗ ਵਧ ਜਾਂਦੀ ਹੈ। ਨਤੀਜੇ ਵਜੋਂ, ਖਪਤਕਾਰਾਂ ਦੀਆਂ ਵਧਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਵੱਧ ਕਮਾਈ ਕਰਨ ਲਈ, ਦੁਕਾਨਦਾਰ ਅਜਿਹੇ ਉਤਪਾਦਾਂ ਵਿੱਚ ਮਿਲਾਵਟ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਲਈ ਇਸ ਮਿਲਾਵਟਖੋਰੀ ਨੂੰ ਰੋਕਣ ਲਈ ਫੂਡ ਸੇਫਟੀ ਅਧਿਕਾਰੀਆਂ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਿਸ਼ੇਸ਼ ਨਿਗਰਾਨੀ ਮੁਹਿੰਮ ਚਲਾਉਣ ਦੀ ਲੋੜ ਹੈ।