Arvind Kejriwal: ਗੋਆ ਅਦਾਲਤ ਨੇ ਕੇਜਰੀਵਾਲ ਨੂੰ ਦਿੱਤੀ ਵੱਡੀ ਰਾਹਤ; ਕੇਸ ਕੀਤਾ ਖ਼ਾਰਿਜ
Arvind Kejriwal: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗੋਆ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ।
Arvind Kejriwal: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗੋਆ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। 2017 ਵਿੱਚ ਗੋਆ ਚੋਣ ਵਿੱਚ ਕੇਜਰੀਵਾਲ ਨੇ ਬਿਆਨ ਦਿੱਤਾ ਸੀ ਕਿ ਪੈਸੇ ਸਭ ਤੋਂ ਲਵੋ ਅਤੇ ਵੋਟ ਝਾੜੂ ਨੂੰ ਪਾਓ। ਇਸ ਮਾਮਲੇ ਵਿੱਚ ਕੇਜਰੀਵਾਲ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਅਰਵਿੰਦ ਕੇਜਰੀਵਾਲ ਖਿਲਾਫ਼ ਦਰਜ ਕੀਤੀ ਗਈ ਐਫਆਈਐਰ ਗੋਆ ਅਦਾਲਤ ਨੇ ਖ਼ਾਰਿਜ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਖਿਲਾਫ ਰਿਸ਼ਵਤਖੋਰੀ ਨਾਲ ਸਬੰਧਤ ਲੋਕ ਪ੍ਰਤੀਨਿਧਤਾ ਐਕਟ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 171 (ਈ) ਤਹਿਤ ਇਹ ਮਾਮਲਾ ਦਰਜ ਕੀਤਾ ਗਿਆ ਸੀ। ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਨੇ ਵੀ ਉਸ ਨੂੰ ਨਵੰਬਰ ਵਿੱਚ ਸੰਮਨ ਜਾਰੀ ਕੀਤਾ ਸੀ। 'ਆਪ' ਨੇ 2017 ਅਤੇ 2022 'ਚ ਗੋਆ ਵਿਧਾਨ ਸਭਾ ਚੋਣਾਂ ਲੜੀਆਂ ਸਨ। 2017 ਵਿੱਚ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ ਸੀ, ਜਦੋਂ ਕਿ 2022 ਵਿੱਚ ਦੋ ਸੀਟਾਂ ਜਿੱਤੀਆਂ ਸਨ।
ਕੀ ਹੈ ਪੂਰਾ ਮਾਮਲਾ?
ਇਹ ਮਾਮਲਾ ਗੋਆ ਵਿਧਾਨ ਸਭਾ ਚੋਣਾਂ 2017 ਨਾਲ ਸਬੰਧਤ ਹੈ। ਫਿਰ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਇੱਕ ਜਨ ਸਭਾ ਵਿੱਚ ਕਿਹਾ ਸੀ ਕਿ ਹਰ ਕਿਸੇ ਤੋਂ ਪੈਸੇ ਲੈ ਕੇ ਝਾੜੂ ਨੂੰ ਵੋਟ ਪਾਓ। ਉਨ੍ਹਾਂ ਦੇ ਇਸ ਬਿਆਨ ਦੀ ਉਸ ਸਮੇਂ ਕਾਫੀ ਆਲੋਚਨਾ ਹੋਈ ਸੀ। ਵਿਰੋਧੀ ਪਾਰਟੀਆਂ ਨੇ ਇਸ ਮੁੱਦੇ 'ਤੇ ਕੇਜਰੀਵਾਲ ਅਤੇ 'ਆਪ' ਨੂੰ ਘੇਰਿਆ ਸੀ। ਇਸ ਭਾਸ਼ਣ ਨੂੰ ਲੈ ਕੇ ਗੋਆ ਪੁਲਿਸ ਸਟੇਸ਼ਨ 'ਚ ਉਸ ਖਿਲਾਫ ਐੱਫਆਈਆਰ ਇਸ ਮਾਮਲੇ ਦੀ ਸੁਣਵਾਈ ਕਰੀਬ 7 ਸਾਲਾਂ ਤੋਂ ਚੱਲ ਰਹੀ ਸੀ। ਆਖਰਕਾਰ ਸ਼ਨਿੱਚਰਵਾਰ (6 ਅਪ੍ਰੈਲ 2024) ਨੂੰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਸਮੇਂ ਦਿੱਲੀ ਸ਼ਰਾਬ ਘੁਟਾਲੇ ਦੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਈਡੀ ਨੇ ਪਿਛਲੇ ਮਹੀਨੇ ਉਸ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਦਾ ਕਹਿਣਾ ਹੈ ਕਿ ਕੇਜਰੀਵਾਲ ਵੀ ਸ਼ਰਾਬ ਘੁਟਾਲੇ ਵਿੱਚ ਸ਼ਾਮਲ ਸੀ।
ਇਹ ਵੀ ਪੜ੍ਹੋ : Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ