Gold, Silver prices in India: ਅੱਜ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵੀ ਉਛਾਲ ਦਰਜ ਕੀਤਾ ਗਿਆ ਹੈ।
Trending Photos
Gold, Silver prices in India: ਗਹਿਣੇ ਖ਼ਰੀਦਣ ਵਾਲਿਆਂ ਲਈ ਅੱਜ ਰਾਹਤ ਵਾਲੀ ਖਬਰ ਹੈ। ਦੱਸ ਦਈਏ ਕਿ ਅੱਜ, 27 ਜੂਨ, 2023 ਨੂੰ, ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ (Gold, Silver prices) ਵਿੱਚ ਗਿਰਾਵਟ ਅਤੇ ਚਾਂਦੀ ਦੀ ਕੀਮਤ (Gold, Silver prices) ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸੋਨੇ ਦੀ ਕੀਮਤ 58 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੋਂ ਪਾਰ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 69 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 58,521 ਰੁਪਏ ਹੈ ਜਦਕਿ 999 ਸ਼ੁੱਧ ਚਾਂਦੀ ਦੀ ਕੀਮਤ 69695 ਰੁਪਏ ਹੈ।
ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ ਸੋਮਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨਾ 58726 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਅੱਜ ਸਵੇਰੇ 58521 ਰੁਪਏ 'ਤੇ ਆ ਗਿਆ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ 'ਤੇ ਸੋਨਾ ਸਸਤਾ ਅਤੇ ਚਾਂਦੀ (Gold, Silver prices) ਮਹਿੰਗੀ ਹੋ ਗਈ ਹੈ।
ਇਹ ਵੀ ਪੜ੍ਹੋ: Ananya Pandey News: ਬਚਪਨ 'ਚ ਪਾਇਲਟ ਬਣਨਾ ਚਾਹੁੰਦੀ ਸੀ ਅਨੰਨਿਆ ਪਾਂਡੇ; ਕਿਊਟ ਵੀਡੀਓ ਕੀਤੀ ਸ਼ੇਅਰ
ਅੱਜ ਸੋਨੇ ਅਤੇ ਚਾਂਦੀ ਦੀ ਕੀਮਤ ਕੀ ਹੈ? ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ 995 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ ਅੱਜ ਸਵੇਰੇ 58,287 ਰੁਪਏ 'ਤੇ ਆ ਗਈ ਹੈ ਜਦਕਿ 916 ਸ਼ੁੱਧਤਾ ਵਾਲਾ ਸੋਨਾ ਅੱਜ 53605 ਰੁਪਏ ਹੈ।
ਦੇਸ਼ ਦੇ ਇਹਨਾਂ ਸੂਬਿਆਂ ਵਿੱਚ ਅਨੁਸਾਰ 24 ਕੈਰਟ (24K) ਸੋਨੇ ਦੀ ਦਰ (Gold, Silver prices in India)
ਚੇਨਈ ਵਿੱਚ ਸੋਨੇ ਦੀ ਕੀਮਤ 59730 ਰੁਪਏ ਪ੍ਰਤੀ ਦਸ ਗ੍ਰਾਮ ਹੈ।
ਮੁੰਬਈ ਵਿੱਚ ਸੋਨੇ ਦੀ ਕੀਮਤ 59180 ਰੁਪਏ ਪ੍ਰਤੀ 10 ਗ੍ਰਾਮ ਹੈ।
ਨਵੀਂ ਦਿੱਲੀ ਵਿੱਚ ਸੋਨੇ ਦੀ ਕੀਮਤ 59430 ਰੁਪਏ ਪ੍ਰਤੀ 10 ਗ੍ਰਾਮ ਹੈ।
ਕੋਲਕਾਤਾ ਵਿੱਚ ਸੋਨੇ ਦੀ ਕੀਮਤ 59180 ਰੁਪਏ ਪ੍ਰਤੀ 10 ਗ੍ਰਾਮ ਹੈ।
ਇਹ ਵੀ ਪੜ੍ਹੋ: Air India News: ਸ਼ਰਮਨਾਕ! ਯਾਤਰੀ ਨੇ ਸਾਰਿਆਂ ਦੇ ਸਾਹਮਣੇ ਕੀਤਾ ਇਹ... ਕਾਰਾ, ਮੁੰਬਈ ਤੋਂ ਦਿੱਲੀ ਆ ਰਹੀ ਸੀ ਫਲਾਈਟ
ਵਿਸ਼ਵ ਪੱਧਰ 'ਤੇ ਸੋਨੇ ਦੀਆਂ ਕੀਮਤਾਂ 'ਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ 'ਤੇ, ਸੋਨੇ ਦੀ ਗਲੋਬਲ ਫਿਊਚਰਜ਼ ਕੀਮਤ 0.20 ਫੀਸਦੀ ਜਾਂ 3.80 ਡਾਲਰ ਦੇ ਵਾਧੇ ਨਾਲ 1937 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ। ਇਸ ਦੇ ਨਾਲ ਹੀ ਸੋਨੇ ਦੀ ਗਲੋਬਲ ਸਪਾਟ ਕੀਮਤ 0.28 ਫੀਸਦੀ ਜਾਂ 5.48 ਡਾਲਰ ਦੇ ਵਾਧੇ ਨਾਲ 1928.74 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਹੀ ਸੀ।