Gold Silver Price Today: ਅਕਤੂਬਰ ਦੇ ਦੂਜੇ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਸੁਧਾਰ ਹੋਇਆ ਹੈ, ਅੱਜ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਚਾਂਦੀ ਦੀਆਂ ਕੀਮਤਾਂ ਆਪਣੇ ਉੱਚ ਪੱਧਰ 'ਤੇ ਬਰਕਰਾਰ ਹੈ।
Trending Photos
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਸੋਨੇ ਦੀ ਕੀਮਤ 24 ਕੈਰੇਟ ਸੋਨੇ ਦੀ ਕੀਮਤ 270 ਰੁਪਏ ਵਧ ਕੇ 77820 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ।
ਇਸ ਤੋਂ ਪਹਿਲਾਂ 13 ਅਕਤੂਬਰ ਨੂੰ ਇਸ ਦੀ ਕੀਮਤ ਦੀ (Gold Silver Price) 77,550 ਰੁਪਏ ਪ੍ਰਤੀ 10 ਗ੍ਰਾਮ ਸੀ। ਉਥੇ ਹੀ, ਜੇਕਰ 22 ਕੈਰੇਟ ਸੋਨੇ ਦੀ ਕੀਮਤ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇਸ ਦੀ ਕੀਮਤ 250 ਰੁਪਏ ਵਧ ਕੇ 71,350 ਰੁਪਏ ਹੋ ਗਈ। ਇਸ ਤੋਂ ਪਹਿਲਾਂ 13 ਅਕਤੂਬਰ ਨੂੰ ਇਸ ਦੀ ਕੀਮਤ 71100 ਰੁਪਏ ਸੀ।
ਯੂਪੀ ਦੇ ਵਾਰਾਣਸੀ ਵਿੱਚ ਸੋਨਾ
ਕਰਵਾ ਚੌਥ ਤੋਂ ਪਹਿਲਾਂ ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ (Gold Silver Price) ਦੀ ਚਮਕ ਫਿਰ ਵਧ ਗਈ ਹੈ। ਯੂਪੀ ਦੇ ਵਾਰਾਣਸੀ ਵਿੱਚ ਸੋਮਵਾਰ ਨੂੰ ਸੋਨਾ 270 ਰੁਪਏ ਪ੍ਰਤੀ 10 ਗ੍ਰਾਮ ਮਹਿੰਗਾ ਹੋ ਗਿਆ। ਉਥੇ ਹੀ ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ ਵੀ 1000 ਰੁਪਏ ਪ੍ਰਤੀ ਕਿਲੋ ਵਧ ਗਈ ਹੈ। ਜਿਸ ਤੋਂ ਬਾਅਦ ਇਸ ਦੀ ਕੀਮਤ 97,000 ਰੁਪਏ ਪ੍ਰਤੀ ਕਿਲੋ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਟੈਕਸ ਅਤੇ ਐਕਸਾਈਜ਼ ਡਿਊਟੀ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ਹਰ ਰੋਜ਼ ਵਧਦੀਆਂ-ਘਟਦੀਆਂ ਰਹਿੰਦੀਆਂ ਹਨ।
ਇਹ ਵੀ ਪੜ੍ਹੋ: Stubble burning in Punjab: ਪੰਜਾਬ 'ਚ ਇੱਕ ਦਿਨ 'ਚ ਪਰਾਲੀ ਸਾੜਨ ਦੇ 162 ਮਾਮਲੇ, ਬਠਿੰਡਾ ਦਾ AQI ਹੋਇਆ 211
ਇਸ ਤੋਂ ਇਲਾਵਾ ਜੇਕਰ 18 ਕੈਰੇਟ ਸੋਨੇ ਦੀ (Gold Silver Price) ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਇਸ ਦੀ ਕੀਮਤ 190 ਰੁਪਏ ਤੋਂ ਵਧ ਕੇ 58,380 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਤੋਂ ਪਹਿਲਾਂ 13 ਅਕਤੂਬਰ ਨੂੰ ਇਸ ਦੀ ਕੀਮਤ 58,170 ਰੁਪਏ ਸੀ। ਤੁਹਾਨੂੰ ਦੱਸ ਦੇਈਏ ਕਿ ਸੋਨਾ ਖਰੀਦਣ ਤੋਂ ਪਹਿਲਾਂ ਇਸ ਦੀ ਸ਼ੁੱਧਤਾ ਦੀ ਜਾਂਚ ਜ਼ਰੂਰ ਕਰ ਲੈਣੀ ਚਾਹੀਦੀ ਹੈ। 24 ਕੈਰੇਟ ਸੋਨਾ ਸਭ ਤੋਂ ਸ਼ੁੱਧ ਮੰਨਿਆ ਜਾਂਦਾ ਹੈ। ਇਸ ਨੂੰ ਖਰੀਦਦੇ ਸਮੇਂ ਹਾਲਮਾਰਕ ਨੂੰ ਵੀ ਦੇਖਿਆ ਜਾਣਾ ਚਾਹੀਦਾ ਹੈ। ਇਹ ਸੋਨੇ ਦੀ ਸ਼ੁੱਧਤਾ ਦੀ ਗਾਰੰਟੀ ਹੈ।
ਬੀਤੇ ਦਿਨੀ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਦੀ (Gold Silver Price) 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 71,350 ਰੁਪਏ ਹੈ। ਪਿਛਲੇ ਦਿਨ ਕੀਮਤ 71,110 ਸੀ। ਇਸ ਦੇ ਨਾਲ ਹੀ ਅੱਜ 24 ਕੈਰੇਟ ਸੋਨੇ ਦੀ ਕੀਮਤ 77,820 ਰੁਪਏ ਪ੍ਰਤੀ 10 ਗ੍ਰਾਮ ਹੈ। ਕੱਲ੍ਹ 24 ਕੈਰੇਟ ਸੋਨੇ ਦੀ ਕੀਮਤ 77,560 ਰੁਪਏ ਸੀ। ਹਾਲਾਂਕਿ ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਹੋਵੇਗਾ।