ਮਾਨਸਾ : ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Sidhu Moosewala's father) ਦੇ ਗੰਨਮੈਨ ਵਲੋਂ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ।  ਇਸ ਹਾਦਸੇ ਵਿਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਦੱਸ ਦੇਈਏ ਕਿ ਸ਼ਨੀਵਾਰ ਰਾਤ ਮਾਨਸਾ ਦੇ ਰਾਇਲ ਗ੍ਰੀਨ ਪੈਲੇਸ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਨਵਜੋਤ ਸਿੰਘ ਕੋਲੋਂ ਅਚਾਨਕ ਗੋਲੀ ਚਲੀ ਪਰ ਜਿਸ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। 


COMMERCIAL BREAK
SCROLL TO CONTINUE READING

ਇਸ ਹਾਦਸੇ ਵਿਚ ਗੁਰਵਿੰਦਰ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ l ਜ਼ਖਮੀ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਨਵਜੋਤ ਸਿੰਘ ਮਾਰੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ  (Sidhu Moosewala's father) ਬਲਕੌਰ ਸਿੰਘ ਦਾ ਗੰਨਮੈਨ ਹੈ, ਜੋ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਛੁੱਟੀ ਲੈ ਕੇ ਗਿਆ ਸੀ। ਪੁਲਿਸ ਨੇ ਇਹ ਵੀ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਬੰਦੂਕਧਾਰੀ ਦਾ ਕੋਈ “ਮਾੜਾ ਇਰਾਦਾ” ਨਹੀਂ ਸੀ ਅਤੇ ਗੋਲੀ ਅਚਾਨਕ ਚਲੀ ਸੀ।


ਡਿਪਟੀ ਸੁਪਰਡੈਂਟ ਆਫ਼ ਪੁਲਿਸ ਨੇ ਦੱਸਿਆ, "ਰਾਇਲ ਗ੍ਰੀਨ ਪੈਲੇਸ 'ਚ ਵਿਆਹ ਸਮਾਗਮ ਸੀ। ਨਵਜੋਤ ਸਿੰਘ ਨੇ ਗਲਤੀ ਨਾਲ ਗੋਲੀ ਚਲਾ ਦਿੱਤੀ, ਜਿਸ ਕਾਰਨ ਗੁਰਵਿੰਦਰ ਸਿੰਘ ਜ਼ਖਮੀ ਹੋ ਗਿਆ। ਸਿਵਲ ਹਸਪਤਾਲ 'ਚ ਮੁੱਢਲੇ ਇਲਾਜ ਤੋਂ ਬਾਅਦ ਗੁਰਵਿੰਦਰ ਨੂੰ ਬਠਿੰਡਾ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਨਵਜੋਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸਾ ਥਾਣੇ ਦੇ ਥਾਣੇਦਾਰ ਨੇ ਪੁਸ਼ਟੀ ਕੀਤੀ ਕਿ ਗੋਲੀ ਲੱਗਣ ਨਾਲ ਜ਼ਖਮੀ ਵਿਅਕਤੀ ਵੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਗੰਨਮੈਨ ਵੀ ਹੈ।


ਇਹ ਵੀ ਪੜ੍ਹੋ: ਹੈਰਾਨੀਜਨਕ! ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ 'ਚ ਮਿਲਿਆ ਸੱਪ, ਵੇਖੋ ਵੀਡੀਓ 


ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਹੈ ਪਰ ਫਿਰ ਵੀ (Gun cultures)ਬੰਦੂਕਧਾਰੀ ਬੰਦੂਕ ਲੈ ਕੇ ਗਿਆ। ਇਸ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ।