Bibi Jagir Kaur: ਗੁਰੂ ਨਾਨਕ ਨਾਮ ਲੇਵਾ ਸੰਗਤ ਜਥੇਬੰਦੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਖ਼ਿਲਾਫ਼ ਮੰਗ ਪੱਤਰ ਦਿੱਤਾ ਗਿਆ ਅਤੇ ਕਾਰਵਾਈ ਦੀ ਮੰਗ ਕੀਤੀ ਗਈ, ਜਿਸ ਵਿਚ ਉਨ੍ਹਾਂ 2000 ਵਿਚ ਬੀਬੀ ਜਗੀਰ ਕੌਰ ਵੱਲੋਂ ਆਪਣੀ ਧੀ ਹਰਪ੍ਰੀਤ ਕੌਰ ਨੂੰ ਮਾਰਨ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਤੇ ਪੰਥ ਦੀ ਰਵਾਇਤ ਅਨੁਸਾਰ ਸਜ਼ਾ ਦਿੱਤੀ ਜਾਵੇ।


COMMERCIAL BREAK
SCROLL TO CONTINUE READING

ਗੌਰਤਲਬ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ। ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਸੰਨ 2000 ਦੇ ਵਿੱਚ ਬੀਬੀ ਜਗੀਰ ਕੌਰ ਦੀ ਧੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ। ਜਿਸ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਜਵਾਈ ਕਮਲਜੀਤ ਸਿੰਘ ਨੇ ਹਾਈਕੋਰਟ ’ਚ ਪਟੀਸ਼ਨ ਪਾ ਕੇ ਕਾਰਵਾਈ ਦੀ ਮੰਗ ਕੀਤੀ ਸੀ। ਲੰਬਾ ਸਮਾਂ ਕੇਸ ਚੱਲਣ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਬੀਬੀ ਜਗੀਰ ਕੌਰ ਨੂੰ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਕਿਹਾ ਕਿ ਦੁਨਿਆਵੀ ਅਦਾਲਤ ਦੇ ਵਿੱਚ ਬੀਬੀ ਜਗੀਰ ਕੌਰ ਨੂੰ ਦੋਸ਼ੀ ਠਹਿਰਾ ਕੇ ਸਜ਼ਾ ਸੁਣਾਈ ਗਈ ਹੈ ਉੱਥੇ ਹੀ ਸਿੱਖਾਂ ਦੀ ਸਰਵ ਉੱਚ ਅਦਾਲਤ ਦੇ ਵਿੱਚ ਵੀ ਸਿੱਖ ਪੰਥ ਰਿਵਾਇਤਾਂ ਅਨੁਸਾਰ ਬੀਬੀ ਜਗੀਰ ਕੌਰ ’ਤੇ ਬਣਦੀ ਕਾਰਵਾਈ ਕੀਤੀ ਜਾਵੇ।