Har Ghar Tiranga: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ  ਨੂੰ ਬਦਲ ਕੇ ਰਾਸ਼ਟਰੀ ਝੰਡੇ 'ਤਿਰੰਗੇ' ਦੀ ਤਸਵੀਰ ਲਗਾ ਦਿੱਤੀ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਤਿਰੰਗਾ ਉਤਸਵ ਮਨਾਉਣ ਲਈ ਇੱਕ ਲਹਿਰ ਦੇ ਰੂਪ ਵਿੱਚ ਅਜਿਹਾ ਕਰਨ ਦੀ ਵੀ ਅਪੀਲ ਕੀਤੀ ਹੈ।


COMMERCIAL BREAK
SCROLL TO CONTINUE READING

ਪੀਐਮ ਮੋਦੀ ਨੇ ਐਤਵਾਰ ਨੂੰ ਹਰ ਘਰ ਵਿੱਚ ਤਿਰੰਗਾ (Har Ghar Tiranga)ਲਹਿਰਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਆਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ ਬਦਲੀਏ ਅਤੇ ਇਸ ਵਿਲੱਖਣ ਕੋਸ਼ਿਸ਼ ਦਾ ਸਮਰਥਨ ਕਰੀਏ। ਜੋ ਸਾਡੇ ਪਿਆਰੇ ਦੇਸ਼ ਅਤੇ ਸਾਡੇ ਵਿਚਕਾਰ ਸਬੰਧ ਨੂੰ ਗੂੜ੍ਹਾ ਕਰੇਗਾ।



ਇਹ ਵੀ ਪੜ੍ਹੋ:  Independence Day 2023: 15 ਅਗਸਤ ਦੇ ਮੱਦੇਨਜ਼ਰ ਪੰਜਾਬ 'ਚ ਕੱਢਿਆ ਗਿਆ ਫਲੈਗ ਮਾਰਚ, ਪੁਲਿਸ ਅਲਰਟ, ਵੱਖ-ਵੱਖ ਥਾਵਾਂ 'ਤੇ ਚੈਕਿੰਗ ਜਾਰੀ

ਸੁਤੰਤਰਤਾ ਦਿਵਸ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਥਾਂ-ਥਾਂ ਪੁਲਿਸ ਤਾਇਨਾਤ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤਰ੍ਹਾਂ ਦੇਸ਼ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਦਿੱਲੀ ਵਿੱਚ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੀ ਰਿਹਰਸਲ ਚੱਲ ਰਹੀ ਹੈ। ਇਸ ਦੌਰਾਨ ਐਤਵਾਰ ਨੂੰ ਭਾਰਤੀ ਹਵਾਈ ਸੈਨਾ ਦੇ ALH ਧਰੁਵ ਹੈਲੀਕਾਪਟਰਾਂ ਨੇ ਫੁੱਲਾਂ ਦੀ ਵਰਖਾ ਕੀਤੀ।


15 ਅਗਸਤ ਨੂੰ ਪੂਰਾ ਦੇਸ਼ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਆਜ਼ਾਦੀ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ 15 ਅਗਸਤ ਨੂੰ ਖਾਸ ਤਰੀਕੇ ਨਾਲ ਮਨਾਉਣ ਦੇ ਮਕਸਦ ਨਾਲ ਤਿਆਰੀਆਂ ਕਰ ਰਹੇ ਹਨ। ਪੀਐਮ ਮੋਦੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਅਜਿਹੇ 'ਚ ਉਨ੍ਹਾਂ ਨੇ ਅੱਜ ਆਪਣੀ ਪ੍ਰੋਫਾਈਲ ਤਸਵੀਰ ਬਦਲ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਪ੍ਰੋਫਾਈਲ 'ਤੇ 'ਤਿਰੰਗਾ' ਲਗਾ ਦਿੱਤਾ ਹੈ।