Doctor Strike News: ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲੇ ਲਈ ਡਾਕਟਰਾਂ ਨੂੰ 1-1 ਕਰੋੜ ਰੁਪਏ ਦੇ ਦੋ ਬਾਂਡ ਜਮ੍ਹਾਂ ਕਰਾਉਣੇ ਪੈਂਦੇ ਹਨ, ਜੋ ਕਿ ਬਹੁਤ ਜ਼ਿਆਦਾ ਹਨ ਅਤੇ ਇਸ ਨੂੰ ਕਾਫ਼ੀ ਘੱਟ ਕੀਤਾ ਜਾਣਾ ਚਾਹੀਦਾ ਹੈ।
Trending Photos
Doctor Strike News: ਹਰਿਆਣਾ ਵਿੱਚ ਅੱਜ ਤੋਂ ਸੂਬੇ ਭਰ ਦੇ ਸਰਕਾਰੀ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਜਿਸ ਦਾ ਅਸਰ ਅੰਬਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। ਡਾਕਟਰਾਂ ਦੇ ਹੜਤਾਲ 'ਤੇ ਜਾਣ ਕਾਰਨ ਮਰੀਜ਼ ਅਤੇ ਤਮੀਰਦਾਰ ਪਰੇਸ਼ਾਨ ਦਿਖਾਈ ਦੇ ਰਹੇ ਹਨ।
ਡਾਕਟਰਾਂ ਦੀਆਂ ਮੰਗਾਂ ਵਿੱਚ ਸਪੈਸ਼ਲਿਸਟ ਕਾਡਰ ਦਾ ਗਠਨ, ਕੇਂਦਰ ਸਰਕਾਰ ਦੇ ਡਾਕਟਰਾਂ ਨਾਲ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਕੈਰੀਅਰ ਪ੍ਰੋਗਰੈਸ਼ਨ ਸਕੀਮ, ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਦੀ ਸਿੱਧੀ ਭਰਤੀ ਨਾ ਕਰਨਾ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਬਾਂਡ ਦੀ ਰਕਮ ਵਿੱਚ ਕਟੌਤੀ ਸ਼ਾਮਲ ਹੈ।
ਇਨ੍ਹਾਂ ਮੰਗਾਂ ਨੂੰ ਲੈ ਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਮੰਗਾਂ ਪੂਰੀਆਂ ਨਹੀਂ ਹੋਈਆਂ। ਜਿਸ ਕਾਰਨ ਹੁਣ ਡਾਕਟਰ ਹੜਤਾਲ 'ਤੇ ਹਨ ਅਤੇ ਮਰੀਜ਼ ਅਤੇ ਤਮੀਰਦਾਰ ਪ੍ਰੇਸ਼ਾਨ ਹਨ।
ਅੰਬਾਲਾ ਦੇ ਸਰਕਾਰ ਹਸਪਤਾਲ ਵਿੱਚ ਇਲਾਜ ਲਈ ਪਹੁੰਚੇ ਰਹੇ ਮਰੀਜ਼ਾਂ ਦਾ ਕਹਿਣਾ ਹੈ ਕਿ ਉਹ ਆਪਣੇ ਇਲਾਜ਼ ਦੇ ਲਈ ਹਸਪਾਤਲ ਵਿੱਚ ਆਏ ਸਨ ਪਰ ਡਾਕਟਰਾਂ ਦੀ ਹੜਤਾਲ ਦੇ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰਾਂ ਦੀਆਂ ਮੰਗਾਂ ਨੂੰ ਮਨ ਲਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਖੱਜਲ ਖੁਆਰਾ ਨਾ ਹੋਣਾ ਪਵੇ।
ਡਾਕਟਰਾਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਸਾਡੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਵਾਰ-ਵਾਰ ਭਰੋਸਾ ਦਿੱਤਾ ਗਿਆ ਹੈ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਲਈ ਅਸੀਂ ਓਪੀਡੀ, ਐਮਰਜੈਂਸੀ, ਪੋਸਟ ਮਾਰਟਮ ਸਮੇਤ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ 18 ਜੁਲਾਈ ਨੂੰ ਸਾਨੂੰ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ 24 ਜੁਲਾਈ ਤੋਂ ਪਹਿਲਾਂ ਦੋ ਮੰਗਾਂ - ਕੈਰੀਅਰ ਦੀ ਤਰੱਕੀ ਅਤੇ ਬਾਂਡ ਜਾਰੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ, ਪਰ ਅਜਿਹਾ ਕੁਝ ਨਹੀਂ ਹੋਇਆ।
ਇਹ ਵੀ ਪੜ੍ਹੋ: NEET Paper Leak: ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਬੰਟੀ ਨੂੰ ਕੀਤਾ ਕਾਬੂ, ਛੱਪੜ 'ਚ ਸੁੱਟੇ ਸੀ 16 ਮੋਬਾਈਲ