Haryana violence latest news: ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
Trending Photos
Haryana violence latest news: ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਸ਼ੁਰੂ ਹੋਈ ਹਿੰਸਾ ਕਰਕੇ ਹੁਣ ਪੂਰੇ ਸੂਬੇ ਵਿੱਚ ਮਾਹੌਲ ਤਣਾਅਪੂਰਨ ਦੱਸੇ ਜਾ ਰਹੇ ਹਨ ਅਤੇ ਇਸ ਦੌਰਾਨ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੀਆਂ ਚਾਰ ਹੋਰ ਕੰਪਨੀਆਂ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਭੰਨਤੋੜ ਜਾਰੀ ਰਹੀ ਅਤੇ ਬਜਰੰਗ ਦਲ ਦੇ ਇੱਕ ਕਾਰਕੁਨ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸਦੇ ਨਾਲ ਹੀ ਇਸ ਹਿੰਸਾ 'ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 6 ਤੱਕ ਪਹੁੰਚ ਗਈ ਹੈ।
ਦੱਸਣਯੋਗ ਹੈ ਕਿ ਪੰਜ ਗੋਦਾਮਾਂ ਨੂੰ ਅੱਗ ਲਗਾ ਦਿੱਤੀ ਗਈ ਹੈ ਅਤੇ ਦੋ ਗੁਰੂਗ੍ਰਾਮ ਜ਼ਿਲੇ ਵਿੱਚ ਮੀਟ ਦੀਆਂ ਦੁਕਾਨਾਂ ਦੀ ਭੰਨਤੋੜ ਵੀ ਕੀਤੀ ਗਈ ਗਾਉ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਭੀੜ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਖਿੰਡ ਜਾਂਦੀ ਹੈ।
ਬੀਤੇ ਦਿਨੀਂ ਦੋ ‘ਝੱਗੀਆਂ’ ਨੂੰ ਅੱਗ ਲਾ ਦਿੱਤੀ ਗਈ ਅਤੇ ਨਾਲ ਹੀ ਇੱਕ ਚਾਹ ਦੀ ਦੁਕਾਨ ਦੀ ਭੰਨਤੋੜ ਵੀ ਕੀਤੀ ਗਈ। ਇਸੇ ਤਰ੍ਹਾਂ ਕੁਝ ਹੋਰ ਝੌਂਪੜੀਆਂ ਨੂੰ ਵੀ ਤੋੜ ਦਿੱਤਾ ਗਿਆ। ਦੱਸ ਦਈਏ ਕਿ ਬਜਰੰਗ ਦਲ ਦੇ ਪ੍ਰਦੀਪ ਸ਼ਰਮਾ, ਜਿਸ ਦੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ, ਉਹ ਸੋਮਵਾਰ ਨੂੰ ਨੂਹ ਜ਼ਿਲ੍ਹੇ ਇੱਕ ਵਿਸ਼ਵ ਹਿੰਦੂ ਪ੍ਰੀਸ਼ਦ ਯਾਤਰਾ 'ਤੇ ਭੀੜ ਵੱਲੋਂ ਕੀਤੇ ਗਏ ਹਮਲਾ ਦੌਰਾਨ ਜ਼ਖਮੀ ਹੋਏ 50 ਤੋਂ ਵੱਧ ਲੋਕਾਂ ਵਿੱਚ ਸ਼ਾਮਲ ਸੀ।
ਨੂਹ 'ਚ ਵਾਪਰੇ ਇਸ ਹਾਦਸੇ ਤੋਂ ਬਾਅਦ ਦੋ ਹੋਮਗਾਰਡਾਂ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ ਸੀ। ਉਸੇ ਰਾਤ ਗੁਰੂਗ੍ਰਾਮ ਵਿੱਚ ਇੱਕ ਮੌਲਵੀ ਦੀ ਮੌਤ ਵੀ ਹੋ ਗਈ ਸੀ ਜਦੋਂ ਭੀੜ ਵੱਲੋਂ ਇੱਕ ਮਸਜਿਦ 'ਤੇ ਹਮਲਾ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਨੂਹ ਹਮਲੇ ਨੂੰ ਲੈ ਕੇ ਦਿੱਲੀ ਦੇ ਕਈ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਰਿਆਣਾ ਦੀ ਸਰਹੱਦ 'ਤੇ ਹਿੰਸਾ ਕਰਕੇ ਦਿੱਲੀ ਅਤੇ ਫਰੀਦਾਬਾਦ ਵਿਚਾਲੇ ਲੰਬਾ ਜਾਮ ਲੱਗਿਆ ਹੋਇਆ ਹੈ ਜਿਸ ਕਰਕੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਬੁੱਧਵਾਰ ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੌਰਾਨ ਕਈ ਖੇਤਰਾਂ ਵਿੱਚ ਮੁਸਲਿਮ ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਘਰ ਵਾਪਸ ਜਾਣ ਬਾਰੇ ਵਿਚਾਰ ਕਰ ਰਹੇ ਹਨ।
ਇਹ ਵੀ ਪੜ੍ਹੋ: Dabur Honey Test: ਸਾਵਧਾਨ! ਡਾਬਰ ਦਾ 'ਹਨੀਟ੍ਰੈਪ', ਸ਼ਹਿਦ ਜਾਂ ਇੱਕ ਚੱਮਚ ਮਿੱਠਾ ਜ਼ਹਿਰ? ਜ਼ੀ ਮੀਡੀਆ ਦਾ ਵੱਡਾ ਖ਼ੁਲਾਸਾ
(For more news apart from Haryana violence latest news, stay tuned to Zee PHH)