Walnuts Benefits: ਅਖਰੋਟ ਇੱਕ ਸੁੱਕਾ ਮੇਵਾ ਹੈ ਜੋ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਖਰੋਟ ਦੇ ਸਰਦੀਆਂ ਵਿੱਚ ਖਾਣ ਨਾਲ ਬਹੁਤ ਫਾਇਦੇ ਮਿਲਦੇ ਹਨ। ਅਕਸਰ ਕਿਹਾ ਜਾਂਦਾ ਹੈ ਕਿ ਅਖਰੋਟ ਖਾਣ (Walnuts Benefits) ਨਾਲ ਬਹੁਤ ਸਾਰੀਆਂ ਬਿਮਾਰੀਆਂ ਦੂਰ ਰਹਿੰਦੀਆਂ ਹਨ ਅਤੇ ਇਸ 'ਚ ਵਿਟਾਮਿਨ, ਫਾਈਬਰ, ਮੈਗਨੀਸ਼ੀਅਮ, ਐਂਟੀਆਕਸੀਡੈਂਟ, ਵਿਟਾਮਿਨ ਈ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾ ਸਕਦੇ ਹਨ। 


COMMERCIAL BREAK
SCROLL TO CONTINUE READING

ਅਖਰੋਟ ਤੋਂ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾ ਸਕਦੇ ਹਨ। ਦੱਸ ਦੇਈਏ ਕਿ ਅਖਰੋਟ (Walnuts Benefits)ਪੌਦੇ ਆਧਾਰਿਤ ਪ੍ਰੋਟੀਨ ਦਾ ਭਰਪੂਰ ਸਰੋਤ ਹੈ। ਇੰਨਾ ਹੀ ਨਹੀਂ ਇਸ 'ਚ ਵਿਟਾਮਿਨ, ਫਾਈਬਰ, ਮੈਗਨੀਸ਼ੀਅਮ, ਐਂਟੀਆਕਸੀਡੈਂਟ, ਵਿਟਾਮਿਨ ਈ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾ ਸਕਦੇ ਹਨ। 


ਅਖਰੋਟ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਦਿਲ ਦੀ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਸੁੱਕੇ ਮੇਵੇ ਖਾਣ ਨਾਲ ਸਾਡੇ ਸਰੀਰ ਨੂੰ ਬਹੁਤ ਸਾਰੇ ਪੋਸ਼ਕ ਤੱਤ ਮਿਲਦੇ ਹਨ। ਕਾਜੂ, ਬਦਾਮ, ਕਿਸ਼ਮਿਸ਼ ਅਤੇ ਖਜੂਰ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ ਅਤੇ ਇਨ੍ਹਾਂ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਨੂੰ ਕਈ ਚੀਜ਼ਾਂ ਮਿਲਦੀਆਂ ਹਨ।

ਇਹ ਵੀ ਪੜ੍ਹੋ:  Papaya Benefits: ਸਰਦੀਆਂ 'ਚ ਕਿਉਂ ਖਾਣਾ ਚਾਹੀਦਾ ਹੈ ਪਪੀਤਾ, ਜਾਣੋ ਇਸਦਾ ਕਾਰਨ ਅਤੇ ਹੈਰਾਨੀਜਨਕ ਫਾਇਦੇ 

ਅਖਰੋਟ ਖਾਣ ਦੇ ਫਾਇਦੇ (Walnuts Benefits)


ਦਿਲ ਦੇ ਰੋਗਾਂ ਲਈ
ਅਖਰੋਟ ਵਿੱਚ ਮੋਨੋਅਨਸੈਚੁਰੇਟਿਡ ਅਤੇ ਪੌਲੀਅਨਸੈਚੁਰੇਟਿਡ ਫੈਟ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਲਈ ਚੰਗੇ ਮੰਨੇ ਜਾਂਦੇ ਹਨ। ਭਿੱਜੇ ਹੋਏ ਅਖਰੋਟ ਦਾ ਸੇਵਨ ਦਿਲ ਲਈ ਬਿਹਤਰ ਮੰਨਿਆ ਜਾਂਦਾ ਹੈ।


ਹੱਡੀਆਂ ਨੂੰ ਮਜ਼ਬੂਤ ​​ਬਣਾਉਣਾ
ਇਸ ਮੌਸਮ ਵਿਚ ਲੋਕਾਂ ਨੂੰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ |ਅਖਰੋਟ ਵਿਚ ਮੌਜੂਦ ਅਲਫ਼ਾ-ਲਿਨੋਲੇਨਿਕ ਐਸਿਡ ਤੁਹਾਡੀਆਂ ਕਮਜ਼ੋਰ ਹੱਡੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ |ਜੇਕਰ ਤੁਹਾਡੀਆਂ ਹੱਡੀਆਂ ਬਹੁਤ ਕਮਜ਼ੋਰ ਹੋ ਗਈਆਂ ਹਨ ਜਾਂ ਉਹਨਾਂ ਵਿਚ ਹਮੇਸ਼ਾ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ ਸਵੇਰੇ ਇਸ ਦਾ ਸੇਵਨ ਕਰੋ | ਖਾਲੀ ਪੇਟ ਭਿੱਜ ਕੇ ਅਖਰੋਟ ਖਾਣ ਨਾਲ ਹੱਡੀਆਂ ਅਤੇ ਦੰਦਾਂ ਦੀ ਮਜ਼ਬੂਤੀ ਵਧਦੀ ਹੈ।


 ਸ਼ੂਗਰ ਦੇ ਰੋਗੀਆਂ ਲਈ
ਅਖਰੋਟ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ। ਅਖਰੋਟ ਦਾ ਰੋਜ਼ਾਨਾ ਸੇਵਨ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦਾ ਹੈ।


ਭਾਰ ਘਟਾਓਣ ਵਿੱਚ ਮਦਦਗਾਰ
ਸਰਦੀਆਂ ਵਿੱਚ ਲੋਕਾਂ ਦਾ ਵਜ਼ਨ ਬਹੁਤ ਤੇਜ਼ੀ ਨਾਲ ਵੱਧਦਾ ਹੈ। ਲੋਕ ਭਾਰ ਘਟਾਉਣ ਲਈ ਕਈ ਕੋਸ਼ਿਸ਼ਾਂ ਕਰਦੇ ਹਨ। ਜੇਕਰ ਤੁਸੀਂ ਵੀ ਇਸੇ ਸਮੱਸਿਆ ਤੋਂ ਗੁਜ਼ਰ ਰਹੇ ਹੋ ਤਾਂ ਅਖਰੋਟ ਦਾ ਸੇਵਨ ਜ਼ਰੂਰ ਕਰੋ। ਭਿੱਜੇ ਹੋਏ ਅਖਰੋਟ ਦਾ ਸੇਵਨ ਕਰਨ ਨਾਲ ਸਰੀਰ ਦੇ ਵਧਦੇ ਭਾਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।


ਪਾਚਨ ਲਈ
ਕਬਜ਼ ਅਤੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਨੂੰ ਅਖਰੋਟ ਖਾਣ ਨਾਲ ਠੀਕ ਕੀਤਾ ਜਾ ਸਕਦਾ ਹੈ। ਅਖਰੋਟ 'ਚ ਫਾਈਬਰ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ, ਜੋ ਪਾਚਨ ਤੰਤਰ ਨੂੰ ਸਿਹਤਮੰਦ ਰੱਖਣ 'ਚ ਮਦਦ ਕਰ ਸਕਦੀ ਹੈ।


ਇਹ ਵੀ ਪੜ੍ਹੋ: Eggs Benefits: ਸਰਦੀਆਂ 'ਚ ਰੋਜ਼ਾਨਾ ਖਾਓ ਦੋ ਆਂਡੇ, ਇਹ ਬਿਮਾਰੀਆਂ ਹੋਣਗੀਆਂ ਦੂਰ, ਮਿਲੇਗਾ ਫਾਇਦਾ