Arvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਉਤੇ ਹਟਾਉਣ ਦੀ ਮੰਗ ਲਈ ਸੁਪਰੀਮ ਕੋਰਟ ਵਿੱਚ ਪਾਈ ਗਈ ਪਟੀਸ਼ਨ ਉਤੇ  ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਆਬਕਾਰੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : CM Mann Tribute Surjit Patar: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ; ਅੰਤਿਮ ਯਾਤਰਾ ਨੂੰ ਦਿੱਤਾ ਮੋਢਾ


ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਕੇਜਰੀਵਾਲ ਦੀ ਹਿਰਾਸਤ ਵਿੱਚ ਹੋਣ ਕਾਰਨ ਉਹ ਮੁੱਖ ਮੰਤਰੀ ਦੇ ਅਹੁਦੇ ਦੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਦੇ ਯੋਗ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਇਹ ਅਹੁਦਾ ਨਹੀਂ ਸੰਭਾਲਣਾ ਚਾਹੀਦਾ। 
ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਇਹ ਦਿੱਲੀ ਦੇ ਉਪ ਰਾਜਪਾਲ 'ਤੇ ਨਿਰਭਰ ਕਰਦਾ ਹੈ ਉਨ੍ਹਾਂ ਦਾ ਅਧਿਕਾਰ ਖੇਤਰ ਹੈ।


ਜੇ ਉਹ ਚਾਹੇ ਤਾਂ ਕਾਰਵਾਈ ਕਰਨ ਪਰ ਅਸੀਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਦਖਲ ਨਹੀਂ ਦੇਵਾਂਗੇ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਬੈਂਚ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਦੇ ਕੇਸ ਦੀ ਸੁਣਵਾਈ ਚੱਲ ਰਹੀ ਸੀ ਤਾਂ ਅਸੀਂ ਉਨ੍ਹਾਂ ਨੂੰ ਇਹ ਸਵਾਲ ਵੀ ਪੁੱਛਿਆ ਸੀ।


ਬੈਂਚ ਨੇ ਇਸ ਦੌਰਾਨ ਕਿਹਾ ਕਿ ਇਹ ਯੋਗਤਾ ਦਾ ਮਾਮਲਾ ਹੈ ਅਤੇ ਇਸ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਕਾਬਿਲੇਗੌਰ ਹੈ ਇਹ ਪਟੀਸ਼ਨ ਕਾਂਤ ਭਾਟੀ ਨੇ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਸੀ। ਇਸ ਪਟੀਸ਼ਨ ਦਾਇਰ ਕਰਕੇ ਸੁਪਰੀਮ ਕੋਰਟ ਦੇ 10 ਅਪ੍ਰੈਲ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨਕਰਤਾ ਨੇ ਆਪਣੀ ਪਟੀਸ਼ਨ 'ਚ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਨਿੱਜੀ ਹਿੱਤਾਂ ਕਾਰਨ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਾ ਚਾਹੁੰਦੇ। ਮੁੱਖ ਮੰਤਰੀ ਕੇਜਰੀਵਾਲ ਦੇ ਜੇਲ੍ਹ 'ਚ ਹੋਣ ਕਾਰਨ ਕਈ ਅਹਿਮ ਕੰਮ ਦਾਅ 'ਤੇ ਲੱਗ ਗਏ ਹਨ।


ਇਹ ਵੀ ਪੜ੍ਹੋ : Lok Sabha Election Voting Live: 10 ਸੂਬਿਆਂ ਦੀਆਂ 96 ਸੀਟਾਂ 'ਤੇ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ 10.35% ਵੋਟਿੰਗ