ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਵਿੱਚ ਹੋ ਸਕਦੀ ਭਾਰੀ ਬਾਰਿਸ਼!
Advertisement

ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਵਿੱਚ ਹੋ ਸਕਦੀ ਭਾਰੀ ਬਾਰਿਸ਼!

 ਭਾਰਤ 'ਚ ਮੌਨਸੂਨ ਹੁਣ ਆਪਣਾ ਪੂਰਾ ਜ਼ੋਰ ਦਿਖਾ ਰਿਹਾ ਹੈ। ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਕਈ ਥਾਂ ਰੁੱਕ-ਰੁੱਕ ਕੇ ਦਰਮਿਆਨੀ ਬਾਰਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 1 ਅਗਸਤ ਤੱਕ ਭਾਰਤ ਦੇ ਪੂਰਬੀ, ਪੱਛਮੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਵਿੱਚ ਹੋ ਸਕਦੀ ਭਾਰੀ ਬਾਰਿਸ਼!

ਚੰਡੀਗੜ੍ਹ: ਭਾਰਤ 'ਚ ਮੌਨਸੂਨ ਹੁਣ ਆਪਣਾ ਪੂਰਾ ਜ਼ੋਰ ਦਿਖਾ ਰਿਹਾ ਹੈ। ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਕਈ ਥਾਂ ਰੁੱਕ-ਰੁੱਕ ਕੇ ਦਰਮਿਆਨੀ ਬਾਰਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 1 ਅਗਸਤ ਤੱਕ ਭਾਰਤ ਦੇ ਪੂਰਬੀ, ਪੱਛਮੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। 
ਆਈਐਮਡੀ ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਮੀਂਹ 
‘ਸਕਾਈਮੈਟ ਵੈਦਰ’ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗੰਗਾ ਨਦੀ ਦੇ ਇਲਾਕੇ ਵਾਲਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਬਿਹਾਰ ਦੇ ਕੁਝ ਹਿੱਸੇ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਕੁਝ ਹਿੱਸੇ, ਓਡੀਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸੇ ਅਤੇ ਕੋਂਕਣ ਦੇ ਕੁਝ ਹਿੱਸੇ ਅਤੇ ਗੋਆ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਸੰਭਵ ਹੈ ਤੇ ਕੁਝ ਥਾਵਾਂ ਤੇ ਭਾਰੀ ਬਾਰਸ਼ ਵੀ ਹੋ ਸਕਦੀ ਹੈ।

Trending news