Arvind Kejriwal News: ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਉਤੇ ਨਾਰਾਜ਼ਗੀ ਜ਼ਾਹਿਰ ਕੀਤੀ। ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਸੰਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਸੀ।


COMMERCIAL BREAK
SCROLL TO CONTINUE READING

ਅਦਾਲਤ ਨੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲਾ ਬੈਂਚ ਪਹਿਲਾਂ ਹੀ ਇਸ ਤਰ੍ਹਾਂ ਦੀ ਮੰਗ ਵਾਲੀਆਂ ਦੋ ਪਟੀਸ਼ਨਾਂ ਨੂੰ ਖ਼ਾਰਿਜ ਕਰ ਚੁੱਕਾ ਹੈ। ਫਿਰ ਵੀ ਇਹ ਨਵੀਂ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਹ ਪਬਲਿਕ ਇੰਟਰੈਸਟ ਲਿਟੀਗੇਸ਼ਨ (ਪੀਆਈਐਲ) ਨਾ ਹੋ ਕੇ ਪਬਲਸਿਟੀ ਹਾਸਲ ਕਰਨ ਲਈ ਦਾਖ਼ਲ ਕੀਤੀ ਗਈ ਪਟੀਸ਼ਨ ਹੈ।


ਇਹ ਵੀ ਪੜ੍ਹੋ : Surya Grahan 2024 : ਹੁਣ ਤੱਕ ਦਾ ਸਭ ਤੋਂ ਲੰਬਾ ਸੂਰਜ ਗ੍ਰਹਿਣ ਅੱਜ; ਜਾਣੋ ਕਿਥੇ-ਕਿਥੇ ਦਿਖਾਈ ਦੇਵੇਗਾ ਗ੍ਰਹਿਣ


ਤੁਹਾਨੂੰ ਭਾਰੀ ਜੁਰਮਾਨਾ ਲਗਾਉਣਾ ਚਾਹੀਦਾ। ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਇਸ ਮਾਮਲੇ ਨੂੰ ਜਸਟਿਸ ਮਨਮੋਹਨ ਦੀ ਅਗਵਾਈ ਵਾਲੀ ਬੈਂਚ ਕੋਲ ਭੇਜ ਦਿੱਤਾ, ਜਿਸ ਨੇ ਇਸ ਮੁੱਦੇ 'ਤੇ ਪਹਿਲਾਂ ਸੁਣਵਾਈ ਕੀਤੀ ਸੀ। ਹੁਣ ਇਸ ਮਾਮਲੇ ਦੀ ਸੁਣਵਾਈ 10 ਅਪ੍ਰੈਲ ਨੂੰ ਹੋਵੇਗੀ।


ਦੋ ਪਟੀਸ਼ਨਾਂ ਪਹਿਲਾਂ ਹੀ ਰੱਦ ਹੋ ਚੁੱਕੀਆਂ


ਇਸ ਤੋਂ ਪਹਿਲਾਂ ਹੋਰਾਂ ਵੱਲੋਂ ਦਾਇਰ ਅਜਿਹੀਆਂ ਦੋ ਪਟੀਸ਼ਨਾਂ ਨੂੰ ਹਾਈ ਕੋਰਟ ਪਹਿਲਾਂ ਹੀ ਰੱਦ ਕਰ ਚੁੱਕਾ ਹੈ। 4 ਅਪ੍ਰੈਲ ਨੂੰ, ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੇ ਬੈਂਚ ਨੇ ਇਸ ਮੁੱਦੇ 'ਤੇ ਜਨਹਿਤ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਹ ਮੁੱਖ ਮੰਤਰੀ ਬਣੇ ਰਹਿਣਾ ਕੇਜਰੀਵਾਲ ਦੀ ਨਿੱਜੀ ਇੱਛਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸੇ ਤਰ੍ਹਾਂ ਦੀ ਇੱਕ ਹੋਰ ਜਨਹਿੱਤ ਪਟੀਸ਼ਨ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਸੀ ਕਿ ਪਟੀਸ਼ਨਰ ਗ੍ਰਿਫਤਾਰ ਮੁੱਖ ਮੰਤਰੀ ਨੂੰ ਅਹੁਦਾ ਸੰਭਾਲਣ ਤੋਂ ਰੋਕਣ ਵਾਲੀ ਕੋਈ ਵੀ ਕਾਨੂੰਨੀ ਪਾਬੰਦੀ ਸਾਬਤ ਕਰਨ ਵਿੱਚ ਅਸਫਲ ਰਿਹਾ ਹੈ।


ਈਡੀ ਨੇ 21 ਮਾਰਚ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤਾ ਸੀ ਗ੍ਰਿਫਤਾਰ


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 1 ਅਪ੍ਰੈਲ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ। ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਉਸ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹਨ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਸਪੱਸ਼ਟ ਕੀਤਾ ਹੈ ਕਿ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ।


ਇਹ ਵੀ ਪੜ੍ਹੋ : Haryana News: ਹਰਿਆਣਾ 'ਚ ਦੁਸ਼ਯੰਤ ਚੌਟਾਲਾ ਦੀ ਪਾਰਟੀ ਜੇਜੇਪੀ ਨੂੰ ਲੱਗਾ ਝਟਕਾ; ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਛੱਡੀ ਪਾਰਟੀ