Himachal Travel Advisory News: ਸੈਰ ਸਪਾਟਾ ਵਿਕਾਸ ਨਿਗਮ ਨੇ ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਬਾਰਿਸ਼ ਦੌਰਾਨ ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਨਿਗਮ ਨੇ ਸੈਲਾਨੀਆਂ ਨੂੰ ਫੇਕ ਖ਼ਬਰਾਂ ਤੋਂ ਬਚਣ ਦੀ ਅਪੀਲ ਕੀਤੀ ਹੈ।
Trending Photos
Himachal Travel Advisory News: ਚੰਡੀਗੜ੍ਹ-ਮਨਾਲੀ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਬਹਾਲ ਕੀਤੇ ਜਾਣ ਤੋਂ ਇਕ ਦਿਨ ਬਾਅਦ, ਪੰਡੋਹ ਅਤੇ ਹੋਰ ਕਮਜ਼ੋਰ ਖੇਤਰਾਂ 'ਤੇ ਜ਼ਮੀਨ ਖਿਸਕਣ ਦਾ ਖ਼ਤਰਾ ਬਰਕਰਾਰ ਹੈ ਕਿਉਂਕਿ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ।
ਹਿਮਾਚਲ 'ਚ ਮਾਨਸੂਨ ਦੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਰੁਕ-ਰੁਕ ਕੇ ਮੀਂਹ ਜਾਰੀ ਹੈ। ਹਿਮਾਚਲ ਪ੍ਰਦੇਸ਼ ਦੀ ਗਰਮੀਆਂ ਦੀ ਰਾਜਧਾਨੀ ਸ਼ਿਮਲਾ ਵਿੱਚ ਭਾਰੀ ਮੀਂਹ ਪਿਆ। ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਸ ਦੇ ਨਾਲ ਹੀ ਇਸ ਦੌਰਾਨ ਸੈਲਾਨੀਆਂ ਦੀ ਆਮਦ ਦਾ ਦੌਰ ਵੀ ਜਾਰੀ ਰਿਹਾ।
ਇਹ ਵੀ ਪੜ੍ਹੋ: Wireless Earphones In India: ਜੇਕਰ ਖਰੀਦਣ ਜਾ ਰਹੇ ਹੋ ਇਹ ਵਾਇਰਲੈੱਸ ਈਅਰਫੋਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਲੱਖਾਂ ਸੈਲਾਨੀ ਹਿਮਾਚਲ ਦਾ ਦੌਰਾ ਕਰਦੇ ਹਨ। ਹਿਮਾਚਲ ਦੇ ਮੈਦਾਨੀ ਇਲਾਕਿਆਂ ਦਾ ਦੌਰਾ ਕਰਨ ਲਈ ਇਸ ਤੋਂ ਵਧੀਆ ਸਮਾਂ ਹੋਰ ਕੋਈ ਨਹੀਂ ਹੋ ਸਕਦਾ। ਹਾਲਾਂਕਿ ਇਸ ਵਾਰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ। ਮੀਂਹ ਕਾਰਨ ਕਈ ਥਾਵਾਂ 'ਤੇ ਜਮੀਨ ਵੀ ਖਿਸਕਣ ਦੀ ਖ਼ਬਰ ਵੀ ਸਾਹਮਣੇ ਆਈ ਸੀ । ਜ਼ਮੀਨ ਖਿਸਕਣ ਕਾਰਨ ਕਰੀਬ 300 ਸੜਕਾਂ ਬੰਦ ਹਨ। ਐਤਵਾਰ ਦੁਪਹਿਰ ਤੋਂ ਬੰਦ ਚੰਡੀਗੜ੍ਹ-ਮਨਾਲੀ ਹਾਈਵੇਅ ਵੀ 24 ਘੰਟਿਆਂ ਬਾਅਦ ਖੋਲ੍ਹ ਦਿੱਤਾ ਗਿਆ। ਇਸ ਦੌਰਾਨ ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ (Himachal Travel Advisory) ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
Himachal Travel Advisory: ਸੈਲਾਨੀਆਂ ਲਈ ਐਡਵਾਈਜ਼ਰੀ
ਇਸ ਦੌਰਾਨ ਸਰਕਾਰ ਨੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ
ਨਦੀਆਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਪਹਾੜੀ ਖੇਤਰਾਂ ਵਿੱਚ ਯਾਤਰਾ ਕਰਨ ਵੇਲੇ, ਖਾਸ ਤੌਰ 'ਤੇ ਉੱਪਰੀ ਸ਼ਿਮਲਾ, ਕਿਨੌਰ, ਮੰਡੀ, ਕੁੱਲੂ, ਲਾਹੌਲ ਅਤੇ ਸਪਿਤੀ ਅਤੇ ਚੰਬਾ ਜ਼ਿਲ੍ਹਿਆਂ ਵਿੱਚ, ਲੋਕਾਂ ਨੂੰ ਮੌਸਮ ਅਤੇ ਸੜਕ ਦੇ ਹਾਲਾਤਾਂ ਬਾਰੇ ਜਾਣਕਾਰੀ ਹੋਣੀ ਜ਼ਰੂਰੀ ਹੈ।
ਸੈਲਾਨੀਆਂ ਨੂੰ ਆਪਣੇ ਫੋਨ 'ਤੇ ਆਪਣੀ ਜੀਪੀਐਸ ਲੋਕੇਸ਼ਨ ਨੂੰ ਚਾਲੂ ਰੱਖਣਾ ਚਾਹੀਦਾ ਹੈ।
ਹੌਲੀ-ਹੌਲੀ ਗੱਡੀ ਚਲਾਉਣੀ ਚਾਹੀਦੀ ਹੈ, ਖਾਸ ਕਰਕੇ ਜਦੋਂ ਧੁੰਦ ਕਾਰਨ ਦ੍ਰਿਸ਼ਟੀ ਘੱਟ ਹੋਵੇ।
ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਪਾਣੀ ਦੀਆਂ ਖੇਡਾਂ ਜਿਵੇਂ ਰਾਫਟਿੰਗ ਅਤੇ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਬਚੋ।
ਜਨਤਕ ਟਰਾਂਸਪੋਰਟਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਾਵਧਾਨੀ ਨਾਲ ਗੱਡੀ ਚਲਾਉਣ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਨਾ ਜਾਓ।
ਇਹ ਵੀ ਪੜ੍ਹੋ:Rahul Gandhi Latest News: ਅਚਾਨਕ ਮਕੈਨਿਕ ਦੀ ਦੁਕਾਨ 'ਤੇ ਬਾਈਕ ਰਿਪੇਅਰ ਕਰਦੇ ਨਜ਼ਰ ਆਏ ਰਾਹੁਲ ਗਾਂਧੀ, ਕਹੀ ਇਹ ਵੱਡੀ ਗੱਲ