Himachal Pradesh Weather Forecast: ਪੰਜਾਬ, ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਤੂਫਾਨ ਬਿਪਰਜੋਏ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ।
Trending Photos
Himachal Pradesh and Punjab Weather Forecast Today and Tomorrow June 18 news: ਗੁਜਰਾਤ ਵੱਲ ਵਧ ਰਹੇ ਚੱਕਰਵਾਤੀ ਤੂਫਾਨ ਬਿਪਰਜੋਏ ਦਾ ਅਸਰ ਹਿਮਾਚਲ ਪ੍ਰਦੇਸ਼ 'ਚ ਵੀ ਦੇਖਣ ਨੂੰ ਮਿਲੇਗਾ। ਇਸ ਕਾਰਨ ਮੌਸਮ ਵਿਭਾਗ ਨੇ ਸੂਬੇ 'ਚ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਤੂਫਾਨ ਕਾਰਨ ਸੂਬੇ 'ਚ ਮੌਸਮ ਖਰਾਬ ਹੋਣ ਦੇ ਆਸਾਰ ਹਨ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਹਿਮਾਚਲ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੌਸਮ ਵਿਭਾਗ ਨੇ ਹਿਮਾਚਲ 'ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੂਫਾਨ ਆਉਣ ਦੀ ਚਿਤਾਵਨੀ ਦਿੱਤੀ ਹੈ।
ਇਸ ਤੋਂ ਇਲਾਵਾ ਚੱਕਰਵਾਤ ਬਿਪਰਜੋਏ ਦਾ ਅਸਰ ਪੰਜਾਬ ਅਤੇ ਹਰਿਆਣਾ ਵਿੱਚ ਦੇਖਣ ਨੂੰ ਮਿਲੇਗਾ। ਜਿਸ ਕਾਰਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਬਿਪਰਜੋਏ ਤੂਫਾਨ ਦਾ ਅਸਰ 19 ਜੂਨ ਤੱਕ ਦਿਖਾਈ ਦੇਣ ਵਾਲਾ ਹੈ। ਚੱਕਰਵਾਤੀ ਤੂਫਾਨ ਬਿਪਰਜੋਏ ਹਰਿਆਣਾ ਦੇ ਦੱਖਣੀ ਹਿੱਸੇ ਤੋਂ ਰਾਜਸਥਾਨ ਦੇ ਰਸਤੇ ਮੱਧ ਪ੍ਰਦੇਸ਼ ਵੱਲ ਵਧ ਰਿਹਾ ਹੈ। ਹਰਿਆਣਾ ਦੇ 6 ਜ਼ਿਲ੍ਹਿਆਂ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ ਵਿੱਚ ਚੱਕਰਵਾਤੀ ਤੂਫ਼ਾਨ ਬਿਪਰਜੋਏ ਦਾ ਪ੍ਰਭਾਵ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ।
ਹਰਿਆਣਾ 'ਚ ਤੂਫਾਨ ਬਿਪਰਜੋਏ ਕਾਰਨ ਗਰਜ ਨਾਲ ਮੀਂਹ ਪੈ ਸਕਦਾ ਹੈ। ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ 18 ਜੂਨ ਤੋਂ 20 ਜੂਨ ਤੱਕ ਹਰਿਆਣਾ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵੀ ਘੱਟ ਜਾਵੇਗਾ। 18 ਅਤੇ 19 ਜੂਨ ਨੂੰ ਬਿਪਰਜੋਏ ਤੂਫਾਨ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿਚ ਲਗਾਤਾਰ ਬਦਲਾਅ ਹੋ ਰਹੇ ਹਨ।
ਤਾਜ਼ਾ ਪੱਛਮੀ ਗੜਬੜੀ ਕਾਰਨ ਹਰਿਆਣਾ ਅਤੇ ਪੰਜਾਬ ਵਿੱਚ ਚੱਕਰਵਾਤੀ ਤੂਫਾਨ ਆਉਣ ਕਾਰਨ ਮਾਨਸੂਨ 27-28 ਜੂਨ ਦੇ ਆਸ-ਪਾਸ ਆਉਣ ਦੀ ਸੰਭਾਵਨਾ ਹੈ ਪਰ ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ 419 ਨਵਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮੌਸਮ ਵਿਭਾਗ ਸ਼ਿਮਲਾ ਨੇ ਕਿਹਾ ਕਿ 18 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ ਵੀ ਮਾਨਸੂਨ ਨੇ ਅਜੇ ਦਸਤਕ ਨਹੀਂ ਦਿੱਤੀ ਹੈ। ਪਹਿਲਾਂ ਹੀ ਪਹਾੜ ਮੀਂਹ ਵਿੱਚ ਭਿੱਜ ਰਹੇ ਹਨ। ਸੂਬੇ ਵਿੱਚ ਮਈ ਮਹੀਨੇ ਵਿੱਚ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਮਈ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ 20 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਵੀ ਦਿਖੇਗਾ ਤੂਫਾਨ ਬਿਪਰਜੋਏ ਦਾ ਅਸਰ; ਜਲਦ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ