Independence Day 2023: ਰਾਜਘਾਟ ਪਹੁੰਚੇ PM ਨਰਿੰਦਰ ਮੋਦੀ, ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਭੇਂਟ
Happy Independence Day 2023: ਪਿਛਲੇ ਸਾਲ ਸੁਤੰਤਰਤਾ ਦਿਵਸ `ਤੇ `ਪੰਚ ਪ੍ਰਾਣ` ਦੀ ਘੋਸ਼ਣਾ ਪ੍ਰਧਾਨ ਮੰਤਰੀ ਦੇ ਭਾਸ਼ਣ ਦੀ ਵਿਸ਼ੇਸ਼ਤਾ ਸੀ, ਕਿਉਂਕਿ ਉਨ੍ਹਾਂ ਨੇ ਲੋਕਾਂ ਨੂੰ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ, ਬਸਤੀਵਾਦੀ ਮਾਨਸਿਕਤਾ ਦੇ ਕਿਸੇ ਵੀ ਨਿਸ਼ਾਨ ਨੂੰ ਖਤਮ ਕਰਨ, ਵਿਰਾਸਤ `ਤੇ ਮਾਣ ਕਰਨ, ਤਾਕਤ ਨੂੰ ਅਪਣਾਉਣ ਦਾ ਸੱਦਾ ਦਿੱਤਾ ਸੀ।
Happy Independence Day 2023: ਦੇਸ਼ ਅੱਜ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਵਿਸ਼ੇਸ਼ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ਤੋਂ ਲਗਾਤਾਰ 10ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 7.30 ਵਜੇ ਝੰਡਾ ਲਹਿਰਾਉਣਗੇ ਅਤੇ ਫਿਰ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ, ਸਿਆਸੀ ਆਗੂ, ਤਿੰਨਾਂ ਸੈਨਾਵਾਂ ਦੇ ਮੁਖੀ ਅਤੇ ਨੌਕਰਸ਼ਾਹ ਦੇ ਹਾਜ਼ਰ ਹੋਣ ਦੀ ਉਮੀਦ ਹੈ। 15 ਅਗਸਤ 2023 ਭਾਵ ਅੱਜ ਭਾਰਤ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਹ ਦਿਨ ਭਾਰਤੀ ਨਾਗਰਿਕਾਂ ਲਈ ਬਹੁਤ ਖਾਸ ਹੈ। ਇਸ ਮੌਕੇ 'ਤੇ ਪੀਐਮ ਮੋਦੀ ਲਾਲ ਕਿਲੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ।
ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਘਾਟ ਪਹੁੰਚੇ ਹਨ। ਇਸ ਦੌਰਾਨ ਉਹਨਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਲਿਖਿਆ, 'ਸੁਤੰਤਰਤਾ ਦਿਵਸ 'ਤੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਆਓ, ਇਸ ਇਤਿਹਾਸਕ ਮੌਕੇ 'ਤੇ ਅੰਮ੍ਰਿਤ ਕਾਲ ਵਿੱਚ ਵਿਕਸਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰੀਏ। ਜੈ ਹਿੰਦ!'
ਪੁਲਿਸ ਨੇ ਕਿਹਾ ਕਿ ਮੰਗਲਵਾਰ ਨੂੰ ਦਿੱਲੀ ਭਰ ਵਿੱਚ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ 10,000 ਤੋਂ ਵੱਧ ਕਰਮਚਾਰੀ ਇਤਿਹਾਸਕ ਲਾਲ ਕਿਲ੍ਹੇ ਅਤੇ ਇਸਦੇ ਆਸਪਾਸ ਦੇ ਖੇਤਰ ਦੀ ਨਿਗਰਾਨੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 77ਵੇਂ ਸੁਤੰਤਰਤਾ ਦਿਵਸ 'ਤੇ ਇਸ ਸਥਾਨ ਯਾਨੀ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਾਸੀਆਂ ਨੂੰ 77ਵੇਂ ਸੁਤੰਤਰਤਾ ਦਿਵਸ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਾਲ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਆਪਣੇ ਸੰਕਲਪ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: Independence day 2023: ਇਸ ਸਾਲ ਦਾ ਆਜ਼ਾਦੀ ਦਿਵਸ ਹੋਵੇਗਾ ਬਹੁਤ ਖਾਸ! 1800 ਵਿਸ਼ੇਸ਼ ਮਹਿਮਾਨ ਹੋਣਗੇ ਸ਼ਾਮਿਲ, ਪੜ੍ਹੋ ਪੂਰਾ ਪ੍ਰੋਗਰਾਮ
ਪ੍ਰਧਾਨ ਮੰਤਰੀ ਅੱਜ ਲਾਲ ਕਿਲ੍ਹੇ ਦੀ ਚੌਂਕੀ 'ਤੇ ਰਾਸ਼ਟਰੀ ਝੰਡਾ ਲਹਿਰਾਉਣਗੇ। ਝੰਡਾ ਲਹਿਰਾਉਣ ਤੋਂ ਬਾਅਦ ਤਿਰੰਗੇ ਨੂੰ ਸਲਾਮੀ ਦਿੱਤੀ ਜਾਵੇਗੀ ਅਤੇ ਫਿਰ ਭਾਰਤੀ ਹਵਾਈ ਸੈਨਾ ਦੇ ਦੋ ਆਧੁਨਿਕ ਹਲਕੇ ਹੈਲੀਕਾਪਟਰ ਸਮਾਗਮ ਵਾਲੀ ਥਾਂ 'ਤੇ ਫੁੱਲਾਂ ਦੀ ਵਰਖਾ ਕਰਨਗੇ।