Independence Day 2024: ਹੁਣ ਸਕੂਲਾਂ 'ਚ ਗੁੱਡ ਮਾਰਨਿੰਗ ਦੀ ਥਾਂ 'ਜੈ ਹਿੰਦ' ਬੋਲਣਗੇ ਬੱਚੇ, ਸਰਕਾਰ ਨੇ ਦਿੱਤੇ ਹੁਕਮ
Advertisement
Article Detail0/zeephh/zeephh2376630

Independence Day 2024: ਹੁਣ ਸਕੂਲਾਂ 'ਚ ਗੁੱਡ ਮਾਰਨਿੰਗ ਦੀ ਥਾਂ 'ਜੈ ਹਿੰਦ' ਬੋਲਣਗੇ ਬੱਚੇ, ਸਰਕਾਰ ਨੇ ਦਿੱਤੇ ਹੁਕਮ

Independence Day 2024: ਸਕੂਲਾਂ ਲਈ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਕੰਮ 15 ਅਗਸਤ ਨੂੰ ਤਿਰੰਗਾ ਝੰਡਾ ਲਹਿਰਾਉਣ ਤੋਂ ਪਹਿਲਾਂ ਸਕੂਲਾਂ ਵਿੱਚ ਸ਼ੁਰੂ ਹੋ ਜਾਵੇਗਾ। ਇਹ ਫੈਸਲਾ ਬੱਚਿਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। 

Independence Day 2024: ਹੁਣ ਸਕੂਲਾਂ 'ਚ ਗੁੱਡ ਮਾਰਨਿੰਗ ਦੀ ਥਾਂ 'ਜੈ ਹਿੰਦ' ਬੋਲਣਗੇ ਬੱਚੇ, ਸਰਕਾਰ ਨੇ ਦਿੱਤੇ ਹੁਕਮ

Independence Day 2024: ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲੈਦੇ ਹੋਏ ਸੂਬੇ ਵਿੱਚ ਆਦੇਸ਼ ਜਾਰੀ ਕੀਤੇ ਹਨ ਕਿ ਹੁਣ ਸੂਬੇ ਦੇ ਸਕੂਲੀ ਬੱਚਿਆਂ ਨੂੰ ਸਕੂਲ 'ਚ 'ਗੁੱਡ ਮਾਰਨਿੰਗ' ਦੀ ਬਜਾਏ 'ਜੈ ਹਿੰਦ' ਕਹਿਣਾ ਪਵੇਗਾ।ਅਤੇ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਸਾਲ ਦੇਸ਼ 77ਵਾਂ ਸੁਤੰਤਰਤਾ ਦਿਵਸ ਮਨਾਉਣ ਜਾ ਰਿਹਾ ਹੈ, ਇਸ ਲਈ ਵਿਦਿਆਰਥੀਆਂ ਵਿੱਚ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਵਧਾਉਣ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਦੇ ਸਿੱਖਿਆ ਵਿਭਾਗ ਨੇ 15 ਅਗਸਤ ਤੋਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਹੁਣ ਵਿਦਿਆਰਥੀਆਂ ਨੂੰ ਸਕੂਲ 'ਚ 'ਗੁੱਡ ਮਾਰਨਿੰਗ' ਦੀ ਥਾਂ 'ਜੈ ਹਿੰਦ' ਦੀ ਵਰਤੋਂ ਕਰਨੀ ਪਵੇਗੀ।

ਦੋ ਪੰਨਿਆਂ ਦੇ ਇਸ ਨੋਟੀਫਿਕੇਸ਼ਨ ਵਿੱਚ ਸਿੱਖਿਆ ਵਿਭਾਗ ਵੱਲੋਂ ਕਈ ਤਰਕ ਦਿੱਤੇ ਗਏ ਹਨ। ਦੱਸਿਆ ਗਿਆ ਹੈ ਕਿ ਕਿਸ ਆਧਾਰ 'ਤੇ ਬੱਚਿਆਂ ਲਈ 'ਜੈ ਹਿੰਦ' ਕਹਿਣਾ ਲਾਜ਼ਮੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਸਰਕਾਰੀ ਨੋਟੀਫਿਕੇਸ਼ਨ 'ਚ 'ਜੈ ਹਿੰਦ' ਦਾ ਮਹੱਤਵ ਵੀ ਦੱਸਿਆ ਗਿਆ ਹੈ।

ਜਲਦ ਹੀ ਪੂਰਾ ਦੇਸ਼ ਆਪਣਾ 77ਵਾਂ ਸੁਤੰਤਰਤਾ ਦਿਵਸ ਮਨਾਉਣ ਜਾ ਰਿਹਾ ਹੈ। ਸਕੂਲ ਵਿੱਚ ਬੱਚਿਆਂ ਲਈ ਇਹ ਦਿਨ ਸਭ ਤੋਂ ਖਾਸ ਹੁੰਦਾ ਹੈ। ਬੱਚੇ ਗਿੱਲੀ ਮਿੱਟੀ ਦੀ ਤਰ੍ਹਾਂ ਹੁੰਦੇ ਹਨ ਅਤੇ ਛੋਟੀ ਉਮਰ ਵਿੱਚ ਉਨ੍ਹਾਂ ਨੂੰ ਜਿਸ ਵੀ ਸਾਂਚੇ ਵਿੱਚ ਢਾਲਿਆਂ ਜਾਂਦਾ ਹੈ, ਉਸ ਵਿੱਚ ਢਲ ਜਾਂਦੇ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਇਹ ਫੈਸਲਾ ਲਿਆ ਹੈ ਤਾਂ ਜੋ ਛੋਟੀ ਉਮਰ ਵਿੱਚ ਹੀ ਬੱਚਿਆਂ ਵਿੱਚ ਦੇਸ਼ ਪ੍ਰਤੀ ਭਾਵਨਾ ਜਾਗ ਸਕੇ। ਸਿੱਖਿਆ ਨਿਰਦੇਸ਼ਕ ਨੇ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪ੍ਰਿੰਸੀਪਲ ਅਤੇ ਹੈੱਡਮਾਸਟਰ ਇਸ ਪ੍ਰਣਾਲੀ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ।

ਸਕੂਲਾਂ ਲਈ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਕੰਮ 15 ਅਗਸਤ ਨੂੰ ਤਿਰੰਗਾ ਝੰਡਾ ਲਹਿਰਾਉਣ ਤੋਂ ਪਹਿਲਾਂ ਸਕੂਲਾਂ ਵਿੱਚ ਸ਼ੁਰੂ ਹੋ ਜਾਵੇਗਾ। ਇਹ ਫੈਸਲਾ ਬੱਚਿਆਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਵਿਭਾਗ ਨੇ ਇਸ ਫੈਸਲੇ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਜੈ ਹਿੰਦ ਕਹਿਣ ਨਾਲ ਸਕੂਲੀ ਬੱਚਿਆਂ ਨੂੰ ਰਾਸ਼ਟਰੀ ਏਕਤਾ ਅਤੇ ਸਾਡੇ ਦੇਸ਼ ਦੇ ਇਤਿਹਾਸ ਬਾਰੇ ਪ੍ਰੇਰਿਤ ਕੀਤਾ ਜਾਵੇਗਾ। ਵਿਭਾਗ ਨੇ ਆਪਣੇ ਫੈਸਲੇ ਵਿੱਚ ਲਿਖਿਆ ਹੈ ਕਿ ਜੈ ਹਿੰਦ ਦਾ ਨਾਅਰਾ ਨੇਤਾ ਜੀ ਸੁਭਾਸ਼ ਚੰਦਰ ਬੋਸ ਨੇ ਉਸ ਸਮੇਂ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਜ਼ਾਦ ਹਿੰਦ ਫੌਜ ਦੀ ਸਥਾਪਨਾ ਕੀਤੀ ਸੀ। ਇਸ ਲਈ ਸਾਡੇ ਬੱਚਿਆਂ ਵਿੱਚ ਵੀ ਉਨ੍ਹਾਂ ਲੋਕਾਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਹੋਵੇਗੀ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਾਂ।

Trending news