Omar Abdullah:  ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਵਿਰੋਧੀ ਪਾਰਟੀਆਂ ਨੇ ਇਕਜੁਟਤਾ ਨਾਲ 'ਇੰਡੀਆ' ਗਠਜੋੜ ਬਣਾ ਲਿਆ। ਹਾਲਾਂਕਿ ਗਠਜੋੜ ਬਣਨ ਤੋਂ ਕੁਝ ਦਿਨ ਬਾਅਦ ਹੀ ਇੱਕ ਅਹਿਮ ਪਾਰਟੀ ਜੇਡੀਯੂ ਭਾਜਪਾ ਦੇ ਨਾਲ ਐਨਡੀਏ ਵਿੱਚ ਸ਼ਾਮਲ ਹੋ ਗਈ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਵਿਚ ਵੀ ਸੂਬੇ ਦੀਆਂ ਪਾਰਟੀਆਂ ਨੇ ਕਾਂਗਰਸ ਤੋਂ ਦੂਰੀ ਬਣਾ ਲਈ ਸੀ। ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਵਿਰੋਧੀ ਧਿਰ ਇਕਜੁੱਟ ਨਹੀਂ ਹੈ, ਇਸ ਲਈ ਇੰਡੀਆ ਗਠਜੋੜ ਨੂੰ ਭੰਗ ਕਰ ਦੇਣਾ ਚਾਹੀਦਾ ਹੈ।


COMMERCIAL BREAK
SCROLL TO CONTINUE READING

'ਆਪ' ਅਤੇ ਕਾਂਗਰਸ ਆਪਸ 'ਚ ਲੜ ਰਹੀਆਂ
ਦਿੱਲੀ ਚੋਣਾਂ ਤੋਂ ਪਹਿਲਾਂ 'ਆਪ' ਅਤੇ ਕਾਂਗਰਸ ਵਿਚਾਲੇ ਗਹਿਮਾ-ਗਹਿਮੀ 'ਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਵਿਰੋਧੀ ਧਿਰ ਇਕਜੁੱਟ ਨਹੀਂ ਹੈ, ਇਸ ਲਈ ਇੰਡੀਆ ਗਠਜੋੜ ਨੂੰ ਭੰਗ ਕਰ ਦੇਣਾ ਚਾਹੀਦਾ ਹੈ। 'ਆਪ' ਅਤੇ ਕਾਂਗਰਸ ਦੋਵੇਂ ਹੀ ਇੰਡੀਆ ਬਲਾਕ ਦਾ ਹਿੱਸਾ ਹਨ ਪਰ ਦੋਵੇਂ ਪਾਰਟੀਆਂ ਦਿੱਲੀ ਚੋਣਾਂ ਵੱਖਰੇ ਤੌਰ 'ਤੇ ਲੜ ਰਹੀਆਂ ਹਨ। ਗੱਲ ਇੱਥੇ ਹੀ ਖਤਮ ਨਹੀਂ ਹੁੰਦੀ, ਇਹ ਦੋਵੇਂ ਧਿਰਾਂ ਇੱਕ ਦੂਜੇ ਨੂੰ ਖੂਬ ਤਾਹਨੇ ਮਾਰ ਰਹੀਆਂ ਹਨ।


ਕੋਈ ਮੀਟਿੰਗ ਨਹੀਂ ਹੋਈ
ਉਮਰ ਅਬਦੁੱਲਾ ਦੀ ਪਾਰਟੀ ਨੈਸ਼ਨਲ ਕਾਨਫਰੰਸ ਖੁਦ ‘ਇੰਡੀਆ’ ਦਾ ਹਿੱਸਾ ਹੈ ਪਰ ਉਨ੍ਹਾਂ 2024 ਦੀਆਂ ਚੋਣਾਂ ਤੋਂ ਬਾਅਦ ਇੰਡੀਆ ਗਠਜੋੜ ਦੇ ਭਵਿੱਖ ਬਾਰੇ ਸਪੱਸ਼ਟਤਾ ਦੀ ਘਾਟ 'ਤੇ ਅਫਸੋਸ ਪ੍ਰਗਟ ਕੀਤਾ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ ਕਿਹਾ, 'ਇਹ ਮੰਦਭਾਗਾ ਹੈ ਕਿ ਇੰਡੀਆ ਗਠਜੋੜ ਦੀ ਕੋਈ ਮੀਟਿੰਗ ਨਹੀਂ ਹੋਈ। ਕੌਣ ਅਗਵਾਈ ਕਰੇਗਾ? ਕੀ ਹੋਵੇਗਾ ਏਜੰਡਾ? ਗਠਜੋੜ ਕਿਵੇਂ ਅੱਗੇ ਵਧੇਗਾ? ਇਨ੍ਹਾਂ ਮੁੱਦਿਆਂ 'ਤੇ ਕੋਈ ਚਰਚਾ ਨਹੀਂ ਹੋਈ ਹੈ। ਅਸੀਂ ਇਕਜੁੱਟ ਰਹਾਂਗੇ ਜਾਂ ਨਹੀਂ ਇਸ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ।


ਦਿੱਲੀ ਚੋਣਾਂ ਤੋਂ ਬਾਅਦ ਸਥਿਤੀ ਸਾਫ਼ ਹੋਣੀ ਚਾਹੀਦੀ
ਅਬਦੁੱਲਾ ਨੇ ਦਿੱਲੀ ਚੋਣਾਂ ਤੋਂ ਬਾਅਦ ਭਵਿੱਖ ਬਾਰੇ ਸਥਿਤੀ ਸਪੱਸ਼ਟ ਕਰਨ ਲਈ ਗਠਜੋੜ ਦੀ ਮੀਟਿੰਗ ਬੁਲਾਉਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ, 'ਦਿੱਲੀ ਚੋਣਾਂ ਤੋਂ ਬਾਅਦ ਗਠਜੋੜ ਦੀ ਮੀਟਿੰਗ ਹੋਣੀ ਚਾਹੀਦੀ ਹੈ ਅਤੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਜੇਕਰ ਗੱਲ ਸਿਰਫ ਲੋਕ ਸਭਾ ਚੋਣਾਂ ਲਈ ਸੀ ਤਾਂ ਗਠਜੋੜ ਖਤਮ ਹੋ ਜਾਣਾ ਚਾਹੀਦਾ ਹੈ, ਪਰ ਜੇਕਰ ਵਿਧਾਨ ਸਭਾ ਚੋਣਾਂ ਤੱਕ ਵੀ ਇਸ ਨੂੰ ਜਾਰੀ ਰੱਖਣਾ ਹੈ ਤਾਂ ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।


ਤੇਜਸਵੀ ਵੀ ਇਕ ਪਾਸੇ ਹੋਏ
ਅਬਦੁੱਲਾ ਦੀ ਇਹ ਟਿੱਪਣੀ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਤੇਜਸਵੀ ਯਾਦਵ ਦੇ ਇਕ ਦਿਨ ਬਾਅਦ ਆਈ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਇੰਡੀਆ ਗਠਜੋੜ ਆਪਣਾ ਮਹੱਤਵ ਗੁਆ ਚੁੱਕਾ ਹੈ ਅਤੇ ਖਾਸ ਤੌਰ 'ਤੇ ਲੋਕ ਸਭਾ ਚੋਣਾਂ ਲਈ ਬਣਾਇਆ ਗਿਆ ਸੀ। ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, 'ਇੰਡੀਆ ਗਠਜੋੜ ਲੋਕ ਸਭਾ ਚੋਣਾਂ ਅਤੇ ਭਾਜਪਾ ਦੇ ਜਿੱਤ ਰੱਥ ਨੂੰ ਰੋਕਣ ਲਈ ਹੀ ਬਣਾਇਆ ਗਿਆ ਸੀ। ਹੁਣ ਇਸ ਦਾ ਕੋਈ ਮਹੱਤਵ ਨਹੀਂ ਰਿਹਾ। ਕਾਂਗਰਸ ਅਤੇ 'ਆਪ' ਵਿਚਾਲੇ ਵਿਵਾਦ ਅਚਾਨਕ ਨਹੀਂ ਹੈ।