India-Canada Relations news: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਤਣਾਅ ਦੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਨੇਡਾ ਦੇ ਨਾਗਰਿਕਾਂ ਨੂੰ ਭਾਰਤ 'ਚ ਵੀਜ਼ਾ ਨਹੀਂ ਮਿਲੇਗਾ ਕਿਉਂਕਿ ਭਾਰਤ ਸਕਰਾਰ ਵੱਲੋਂ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਨੂੰ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਨੋਟੀਫਿਕੇਸ਼ਨ ਵਿੱਚ ਲਿਖਿਆ ਹੋਇਆ ਹੈ ਕਿ "ਭਾਰਤੀ ਵੀਜ਼ਾ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।"  


ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਆਤੰਕੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਭਾਰਤ 'ਤੇ ਲਗਾਏ ਗਏ ਇਲਜ਼ਾਮ ਤੋਂ ਬਾਅਦ ਦੋਵੇਂ ਦੇਸ਼ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਮੁਅੱਤਲ ਕਰ ਦਿੱਤਾ ਹੈ।


ਦੱਸਣਯੋਗ ਹੈ ਕਿ ਕੋਰੋਨਾ ਕਾਲ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਭਾਰਤ ਨੇ ਵੀਜ਼ਾ ਸੇਵਾਵਾਂ ਮੁਅੱਤਲ ਕੀਤੀਆਂ ਹਨ। 


ਜ਼ਿਕਰਯੋਗ ਹੈ ਕਿ ਹੁਣ ਤੱਕ ਕੈਨੇਡਾ ਸਰਕਾਰ ਇਸ ਵਿਵਾਦ ਦੇ ਦੌਰਾਨ ਕੋਈ ਕਦਮ ਚੁੱਕਦੀ ਸੀ ਅਤੇ ਭਾਰਤ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦਿੰਦਾ ਸੀ। ਜਿਵੇਂ ਕੈਨੇਡਾ ਨੇ ਪਹਿਲਾਂ ਭਾਰਤ ਦਾ ਡਿਪਲੋਮੈਟ ਕੱਢਿਆ ਤਾਂ ਭਾਰਤ ਨੇ ਵੀ ਕੈਨੇਡੀਅਨ ਕੂਟਨੀਤਕ ਨੂੰ ਬਾਹਰ ਕੱਢ ਦਿੱਤਾ ਸੀ। ਇਸੇ ਤਰ੍ਹਾਂ ਕੈਨੇਡਾ ਨੇ ਪਹਿਲਾਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਸੀ ਜਿਸਦੇ ਜਵਾਬ ਵਿੱਚ ਭਾਰਤ ਸਰਕਾਰ ਨੇ ਵੀ ਐਡਵਾਈਜ਼ਰੀ ਜਾਰੀ ਕੀਤੀ। 


ਹੁਣ ਇਹ ਇਸ ਵਿਵਾਦ ਦੌਰਾਨ ਪਹਿਲੀ ਵਾਰ ਹੈ ਕਿ ਭਾਰਤ ਨੇ ਕੋਈ ਪਹਿਲਾਂ ਕਦਮ ਚੁੱਕਿਆ ਹੈ। ਦੱਸਣਯੋਗ ਹੈ ਕਿ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਫਿਲਹਾਲ ਡਰ ਸਤਾ ਰਿਹਾ ਹੈ ਕਿ ਕਿਤੇ ਆਉਣ ਵਾਲੇ ਦਿਨਾਂ ਵਿੱਚ ਕੈਨੇਡਾ ਉਨ੍ਹਾਂ ਦੇ ਦਾਖਲੇ 'ਤੇ ਪਾਬੰਦੀ ਨਾ ਲਗਾ ਦੇਵੇ। ਫਿਲਹਾਲ ਪੰਜਾਬ ਦੇ ਕਰੀਬ ਦੋ ਲੱਖ ਵਿਦਿਆਰਥੀ ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਹੋਏ ਹਨ ਅਤੇ ਹਰ ਸਾਲ ਪੰਜਾਬ ਤੋਂ ਸੈਂਕੜੇ ਨੌਜਵਾਨ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ। 


ਇਹ ਵੀ ਪੜ੍ਹੋ: India-Canada News: ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ