ਜੈਪਾਲ ਭੁੱਲਰ ਨੂੰ ਮੁਕਾਬਲੇ 'ਚ ਨਹੀਂ ਤਸੀਹੇ ਦੇ ਮਾਰਿਆ? ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ
Advertisement

ਜੈਪਾਲ ਭੁੱਲਰ ਨੂੰ ਮੁਕਾਬਲੇ 'ਚ ਨਹੀਂ ਤਸੀਹੇ ਦੇ ਮਾਰਿਆ? ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ

ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ।

ਜੈਪਾਲ ਭੁੱਲਰ ਨੂੰ ਮੁਕਾਬਲੇ 'ਚ ਨਹੀਂ ਤਸੀਹੇ ਦੇ ਮਾਰਿਆ? ਹਾਈਕੋਰਟ 'ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ: ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੀ ਲਾਸ਼ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਜੈਪਾਲ ਦੇ ਪਰਿਵਾਰ ਵਲੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਬੁੱਧਵਾਰ ਨੂੰ ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਪਟੀਸ਼ਨ ‘ਤੇ ਹਾਈਕੋਰਟ ਜਲਦ ਸੁਣਵਾਈ ਕਰੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਹਾਈਕੋਰਟ ਵੱਲੋਂ ਇਸ ਪਟੀਸ਼ਨ ‘ਤੇ ਆਦੇਸ਼ ਆਉਣ ਤੱਕ ਲਾਸ਼ ਨੂੰ ਪੀਜੀਆਈ ਵਿੱਚ ਸੁਰੱਖਿਅਤ ਰਖਿਆ ਜਾਵੇ।

9 ਜੂਨ ਤੋਂ ਜੈਪਾਲ ਦੀ ਲਾਸ਼ ਭੁੱਲਰ ਦੇ ਘਰ ਵਿੱਚ ਹੈ ਅਤੇ ਉਹ ਲਾਸ਼ ਨੂੰ ਘਰ ਵਿੱਚ ਸੰਭਾਲ ਕੇ ਨਹੀਂ ਰੱਖ ਸਕਦੇ। ਜੈਪਾਲ ਭੁੱਲਰ ਦੇ ਪਿਤਾ ਨੇ ਪਟੀਸ਼ਨ ਵਿੱਚ ਆਰੋਪ ਲਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਮਾਰਨ ਤੋਂ ਪਹਿਲਾਂ ਬੁਰੀ ਤਰ੍ਹਾਂ ਟੋਰਚਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੈਪਾਲ ਦੇ ਸਰੀਰ ‘ਤੇ ਕਈ ਜ਼ਖ਼ਖਮਾਂ ਦੇ ਨਿਸ਼ਾਨ ਹਨ।

ਉਨ੍ਹਾਂ ਕਿਹਾ ਕਿ ਜੈਪਾਲ ਦੇ ਮੋਢੇ ਦੀ ਹੱਡੀ ਟੁੱਟੀ ਹੋਣ ਦਾ ਦਾਅਵਾ ਵੀ ਕੀਤਾ। ਆਪਣੀ ਸ਼ਿਕਾਇਤ ‘ਚ ਜੈਪਾਲ ਦੀ ਪਿਤਾ ਨੇ ਕਿਹਾ ਕਿ ਜੈਪਾਲ ਦੇ ਸਰੀਰ ‘ਤੇ ਗੋਲੀ ਦਾ ਨਿਸ਼ਾਨ ਵੇਖ ਕੇ ਸਾਫ਼ ਹੋ ਜਾਂਦਾ ਹੈ ਕਿ ਉਸਨੂੰ ਪੁਆਇੰਟ blank ਰੇਂਜ ਤੋਂ ਗੋਲੀ ਮਾਰੀ ਗਈ ਹੈ ਤੇ ਇਹ ਐਨਕਾਂਊਟਰ ਪੂਰੀ ਤਰ੍ਹਾਂ ਫਰਜੀ ਸੀ।

ਏਬੀਪੀ ਸਾਂਝਾ 'ਚ ਲੱਗੀ ਖ਼ਬਰ ਮੁਤਾਬਿਕ ਗੈਂਗਸਟਰ ਦੇ ਪਿਤਾ ਨੇ ਲਾਸ਼ ਦੀ ਮੁੜ ਵੀਡੀਓਗ੍ਰਾਫੀ ਕਰਵਾ ਕੇ ਪੋਸਟ ਮਾਰਟਮ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਲਾਸ਼ ਦਾ ਦੁਬਾਰਾ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਆਪਣੇ ਪੁੱਤਰ ਦਾ ਸਸਕਾਰ ਨਹੀਂ ਕਰਨਗੇ। ਜੈਪਾਲ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਨੇ ਇਸ ਸਬੰਧੀ ਜ਼ਿਲ੍ਹਾ ਬਠਿੰਡਾ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਦਿੱਤਾ ਹੈ।

Trending news