Jalalabad News: ਜਲਾਲਾਬਾਦ ਦੇ ਪਿੰਡ ਘਟਿਆਵਾਲੀ ਬੋਦਲਾ ਵਿੱਚ ਨਸ਼ੇ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਪਿਛਲੇ 4 ਸਾਲਾਂ ਤੋਂ ਨੌਜਵਾਨ ਨਸ਼ੇ ਦਾ ਆਦੀ ਹੋ ਗਿਆ ਸੀ। ਜਿਸ ਕਾਰਨ ਉਸਦੀ ਮੌਤ ਹੋ ਗਈ।


COMMERCIAL BREAK
SCROLL TO CONTINUE READING

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਗੁਰਦੀਪ ਸਿੰਘ ਉਰਫ਼ ਦੀਪਾ (26) ਦੀ ਮਾਤਾ ਵਿਦਿਆ ਬਾਈ ਅਤੇ ਭਰਾ ਬੂਟਾ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੀ ਅੱਜ ਨਸ਼ੇ ਕਾਰਨ ਮੌਤ ਹੋ ਗਈ ਹੈ ਕੁਝ ਸਮਾਂ ਪਹਿਲਾਂ ਉਸ ਦੇ ਘਰ ਦੀ ਛੱਤ ਡਿੱਗ ਗਈ ਸੀ ਅਤੇ ਉਸ ਦੀ ਮਾਂ ਅਸਮਾਨ ਹੇਠ ਜ਼ਿੰਦਗੀ ਬਤੀਤ ਕਰ ਰਹੀ ਸੀ। ਇੰਨਾ ਹੀ ਨਹੀਂ ਨਸ਼ੇ ਦਾ ਆਦੀ ਗੁਰਦੀਪ ਸਿੰਘ ਨੇ ਘਰ ਦਾ ਸਾਰਾ ਸਾਮਾਨ ਵੇਚ ਦਿੱਤਾ ਸੀ। ਅਤੇ ਦੋ ਦਿਨ ਪਹਿਲਾਂ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਪਿੰਡ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਦੀ ਮਦਦ ਨਾਲ ਜਲਾਲਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।


ਇਸ ਦੌਰਾਨ  ਪਿੰਡ ਦੇ ਸਰਪੰਚ ਰਣਜੀਤ ਸਿੰਘ, ਵਕੀਲ ਸਿੰਘ, ਨੰਬਰਦਾਰ ਸ਼ਿਆਮ ਲਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕ ਚਿਟਾ, ਨਸ਼ੀਲੀਆਂ ਗੋਲੀਆਂ ਅਤੇ ਹੋਰ ਨਸ਼ਾ ਵੇਚ ਰਹੇ ਹਨ। ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨ੍ਹਾਂ ਨਸ਼ਾ ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।