Jalandhar News: ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ’ਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਜਿਸ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਵਿਅਕਤੀ ਵੱਲੋਂ ਆਪਣੇ ਆਪ ਨੂੰ ਨੇਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਵਿਅਕਤੀ ਵੱਲੋਂ ਕੀਤੀ ਗਈ ਇਸ ਹਰਕਤ ਤੋਂ ਬਾਅਦ ਪਿੰਡ ਵਾਸੀਆਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ।


COMMERCIAL BREAK
SCROLL TO CONTINUE READING

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੋਬਿੰਦ ਸਿੰਘ ਨੇ ਦੱਸਿਆ ਕਿ ਸਵੇਰੇ ਜਦ ਉਹ ਨਿਤਨੇਮ ਦੀ ਅਰਦਾਸ ਕਰ ਰਿਹਾ ਸੀ ਤਾਂ ਇੱਕ ਵਿਅਕਤੀ ਪਹਿਲਾਂ ਗੁਰਦੁਆਰਾ ਸਾਹਿਬ ਦੇ ਬਾਹਰ ਘੁੰਮ ਰਿਹਾ ਸੀ। ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋਇਆ ਅਤੇ ਨਿਸ਼ਾਨ ਸਾਹਿਬ ਕੋਲ ਪਏ ਵਾਈਪਰ ਦੇ ਨਾਲ ਛੇੜਖਾਨੀ ਕਰਦੇ ਹੋਏ ਵਾਈਪਰ ਨਿਸ਼ਾਨ ਸਾਹਿਬ ਨਿਸ਼ਾਨ ਸਾਹਿਬ ’ਤੇ ਬਾਲਟੀ ਅਤੇ ਵਾਈਪਰ ਮਾਰ ਰਿਹਾ ਸੀ। ਜਿਸ ਤੋਂ ਬਾਅਦ ਉਹ ਨੰਗੇ ਸਿਰ ਅਤੇ ਜੇਬ ਵਿੱਚ ਬੀੜੀਆਂ, ਤੰਬਾਕੂ ਪਾ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਗਿਆ। ਉਸ ਨੇ ਗੁਰਦੁਆਰਾ ਸਾਹਿਬ ਦੇ ਮੇਨ ਗੇਟ 'ਤੇ ਲੱਗੇ ਜਿੰਦਰੇ ਨੂੰ ਉਤਾਰ ਕੇ ਮੇਰੇ ਵੱਲ ਮਾਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਵਿਛਾਏ ਹੋਏ ਗਲੀਚੇ ਅਤੇ ਚਾਦਰਾਂ ਨੂੰ ਖਿਲਾਰਦਾ ਹੋਇਆ ਬਾਹਰ ਨਿਕਲ ਗਿਆ।


ਇਸ ਮੌਕੇ ’ਤੇ ਹਾਜ਼ਰ ਸੰਗਤ ਵਲੋਂ ਸੁਚੇਤ ਹੋਣ ’ਤੇ ਉਹ ਬਾਹਰ ਭੱਜ ਗਿਆ ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਹੋਣ ਤੋਂ ਬਚਾਅ ਹੋ ਗਿਆ। ਇਸ ਨੂੰ ਮਗਰੋਂ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਐਸਐਚਓ ਸੁਖਦੇਵ ਸਿੰਘ ਆਪਣੀ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਗਏ। ਅਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।


ਪਿੰਡ ਦੇ ਸਰਪੰਚ ਸੋਹਨ ਲਾਲ ਨੇ ਕਿਹਾ ਕਿ ਲਗਾਤਾਰ ਧਾਰਮਿਕ ਅਸਥਾਨਾਂ 'ਤੇ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਨੂੰ ਸਖਤ ਐਕਸ਼ਨ ਲੈਣਾ ਚਾਹੀਦਾ ਹੈ। ਇਸ ਸਬੰਧੀ ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਦੇ ਵਿਅਕਤੀ ਮੰਦਬੁੱਧੀ ਹਨ ਤਾਂ ਇਨ੍ਹਾਂ ਨੂੰ ਗੁਰਦੁਆਰੇ ਹੀ ਕਿਉਂ ਦਿਸਦੇ ਹਨ।


ਇਸ ਮੌਕੇ ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਗ੍ਰੰਥੀ ਗੋਬਿੰਦ ਸਿੰਘ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਮੈਂਬਰਾਂ ਦੀ ਸ਼ਿਕਾਇਤ ਤੇ ਵਿਅਕਤੀ ਦੇ ਖਿਲਾਫ ਧਾਰਾ 298 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਵਿਅਕਤੀ ਦੀ ਪਹਿਚਾਣ ਗਣੇਸ਼ ਖੜਗਾ ਪੁੱਤਰ ਕੇਸ਼ ਬਹਾਦਰ ਵਾਸੀ ਨੇਪਾਲ ਜੋ ਲੁਧਿਆਣਾ ਵਿੱਚ ਕੰਮ ਕਰਦਾ ਹੈ।