Jalandhar News: ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ 'ਚ ਸੇਵਾਮੁਕਤ PCS ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Advertisement
Article Detail0/zeephh/zeephh2362769

Jalandhar News: ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ 'ਚ ਸੇਵਾਮੁਕਤ PCS ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Jalandhar News: ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਵਿਜੀਲੈਂਸ ਵੱਲੋਂ ਉਕਤ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ 4,32,15,438 ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਇਸ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ।

Jalandhar News: ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ 'ਚ ਸੇਵਾਮੁਕਤ PCS ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਉਸ ਸਮੇਂ ਐਸ.ਡੀ.ਐਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐਲ.ਏ.ਸੀ.), ਇੰਪਰੂਵਮੈਂਟ ਟਰੱਸਟ ਜਲੰਧਰ ਵਜੋਂ ਤਾਇਨਾਤ ਸੀ।

ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਜ਼ਮੀਨ ਦੇ ਅਸਲ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ ਸਮੇਂ ਅਸਲ ਲਾਭਪਾਤਰੀਆਂ ਦੀ ਥਾਂ ’ਤੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ।

ਇਸ ਸਬੰਧੀ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਮੁਕੱਦਮਾ ਨੰਬਰ 244 ਮਿਤੀ 29-10-2013 ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਵਿਜੀਲੈਂਸ ਵੱਲੋਂ ਉਕਤ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ 4,32,15,438 ਰੁਪਏ ਦੇ ਮੁਆਵਜ਼ੇ ਦੀ ਵੰਡ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਇਸ ਮਾਮਲਾ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਕਬਾਲ ਸਿੰਘ ਸੰਧੂ ਨੇ ਬਤੌਰ ਐਲ.ਏ.ਸੀ ਵਜੋਂ ਟਰੱਸਟ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਉਸਦੇ ਜਾਣਕਾਰ ਮਨਜੀਤ ਸ਼ਰਮਾ ਵਾਸੀ ਅਮਨ ਨਗਰ, ਜਲੰਧਰ ਦੀ ਮਿਲੀਭੁਗਤ ਨਾਲ ਮਾਲਕਾਂ ਨੂੰ ਮੁਆਵਜ਼ੇ ਦਾ ਵੰਡ ਸਬੰਧੀ ਜਾਅਲੀ ਦਸਤਾਵੇਜ਼ ਨੱਥੀ ਕਰਕੇ ਫਾਈਲਾਂ ਤਿਆਰ ਕਰਵਾਈਆਂ ਸਨ। ਇਸ ਤੋਂ ਬਾਅਦ ਉਸ ਨੇ 3-4 ਦਿਨਾਂ ਵਿਚ ਇਨ੍ਹਾਂ ਫਾਈਲਾਂ ਦਾ ਨਿਬੇੜਾ ਕਰ ਦਿੱਤਾ ਅਤੇ 5,49,18,523 ਰੁਪਏ ਦੇ ਚੈੱਕ ਫਰਜ਼ੀ ਵਿਅਕਤੀਆਂ ਦੇ ਨਾਂ 'ਤੇ ਜਾਰੀ ਕੀਤੇ ਗਏ, ਜਦਕਿ ਇਹ ਵਿਅਕਤੀ ਅਸਲ ਵਿਚ ਮੁਆਵਜ਼ਾ ਲੈਣ ਦੇ ਹੱਕਦਾਰ ਨਹੀਂ ਸਨ।

ਉਨ੍ਹਾਂ ਦੱਸਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਇਕਬਾਲ ਸਿੰਘ ਸੰਧੂ ਉਕਤ ਕਥਿਤ ਮੁਲਜ਼ਮ ਮਨਜੀਤ ਸ਼ਰਮਾ ਦਾ ਕਾਫ਼ੀ ਕਰੀਬੀ ਹੈ, ਜਿਸਨੇ ਮਨਜੀਤ ਸਿੰਘ ਨੂੰ ਨਵਾਂ ਪਾਸਪੋਰਟ ਬਣਵਾਉਣ ਵਾਸਤੇ ਸਾਲ 2012 ਵਿਚ ਅਰਧ-ਸਰਕਾਰੀ ਪੱਤਰ (ਡੀ.ਈ. ਲੈਟਰ) ਵੀ ਦਿੱਤਾ ਸੀ।

ਇਸ ਮਾਮਲੇ ਵਿੱਚ ਹੁਣ ਤੱਕ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿੱਚ ਉਕਤ ਮਨਜੀਤ ਸ਼ਰਮਾ, ਨਗਰ ਸੁਧਾਰ ਟਰੱਸਟ ਜਲੰਧਰ ਦਾ ਮੁਲਾਜ਼ਮ ਅਤੇ ਵਾਸੀ ਪਿੰਡ ਬਿਲਗਾ ਜ਼ਿਲ੍ਹਾ ਜਲੰਧਰ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼ ਨੰਬਰਦਾਰ ਵਾਸੀ ਪਿੰਡ ਪੂਰਨਪੁਰ ਜ਼ਿਲ੍ਹਾ ਜਲੰਧਰ, ਐਡਵੋਕੇਟ ਮੋਹਿਤ ਭਾਰਦਵਾਜ ਵਾਸੀ ਨਿਊ ਸੰਤੋਖਪੁਰਾ ਜ਼ਿਲ੍ਹਾ ਜਲੰਧਰ, ਐਡਵੋਕੇਟ ਦੀਪਕ ਸਡਾਨਾ ਵਾਸੀ ਛੋਟੀ ਬਾਰਾਂਦਰੀ ਜ਼ਿਲ੍ਹਾ ਜਲੰਧਰ, ਅਮਨਦੀਪ ਸਿੰਘ ਨੰਬਰਦਾਰ ਵਾਸੀ ਨਿਊ ਸਰਜਗੰਜ ਜ਼ਿਲ੍ਹਾ ਜਲੰਧਰ, ਕੁਲਵੰਤ ਸਿੰਘ ਵਾਸੀ ਪਿੰਡ ਬਘਾਣਾ ਜ਼ਿਲ੍ਹਾ ਕਪੂਰਥਲਾ, ਜਤਿੰਦਰ ਕੁਮਾਰ ਸ਼ਰਮਾ ਵਾਸੀ ਨਿਊ ਲਕਸ਼ਮੀਪੁਰੀ, ਜ਼ਿਲ੍ਹਾ ਕਪੂਰਥਲਾ, ਤਰਲੋਕ ਸਿੰਘ ਉਰਫ਼ ਬਿੱਟੂ ਵਾਸੀ ਹਰਗੋਬਿੰਦ ਨਗਰ ਜਲੰਧਰ, ਸੰਦੀਪ ਸ਼ਰਮਾ ਵਾਸੀ ਸੰਜੇ ਗਾਂਧੀ ਕਲੋਨੀ ਜਲੰਧਰ, ਸੁਰਿੰਦਰ ਕੁਮਾਰ ਕੈਸ਼ੀਅਰ ਇੰਪਰੂਵਮੈਂਟ ਟਰੱਸਟ ਜਲੰਧਰ, ਗੁਰਦੀਪ ਸਿੰਘ ਵਾਸੀ ਪਿੰਡ ਜੰਡੂ ਸਿੰਘਾਂ ਜ਼ਿਲ੍ਹਾ ਜਲੰਧਰ, ਰਜਿੰਦਰ ਸਿੰਘ ਵਾਸੀ ਬਿਲਗਾ ਜ਼ਿਲ੍ਹਾ ਜਲੰਧਰ ਅਤੇ ਰਵੀ ਕੁਮਾਰ ਵਾਸੀ ਬਿਲਗਾ ਜ਼ਿਲ੍ਹਾ ਜਲੰਧਰ ਸ਼ਾਮਲ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੋਰ ਪੁੱਛਗਿੱਛ ਲਈ ਉਕਤ ਮੁਲਜ਼ਮ ਇਕਬਾਲ ਸਿੰਘ ਸੰਧੂ (ਪੀ.ਸੀ.ਐਸ.) ਦਾ ਰਿਮਾਂਡ ਲੈਣ ਲਈ ਉਸਨੂੰ ਭਲਕੇ ਜਲੰਧਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Trending news