Jammu and Kashmir News: ਸ਼ਹੀਦਾਂ ਦੀ ਪਛਾਣ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਣਕ, ਜੰਮੂ-ਕਸ਼ਮੀਰ ਪੁਲਿਸ ਦੇ ਡੀ.ਐਸ.ਪੀ ਹੁਮਾਯੂੰ ਭੱਟ ਅਤੇ ਰਾਈਫਲਮੈਨ ਰਵੀ ਕੁਮਾਰ ਵਜੋਂ ਹੋਈ ਹੈ।
Trending Photos
Jammu and Kashmir's Anantnag Encounter News: ਜੰਮੂ-ਕਸ਼ਮੀਰ ਦੇ ਅਨੰਤਨਾਗ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਮੁਕਾਬਲੇ ਦੌਰਾਨ ਕਰਨਲ ਸਮੇਤ ਭਾਰਤੀ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਇਲਾਕੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਅਤੇ ਇਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਕਰਨਲ ਸਮੇਤ ਦੋ ਫੌਜੀ ਅਧਿਕਾਰੀ ਅਤੇ ਡੀਐਸਪੀ ਸ਼ਹੀਦ ਹੋ ਗਏ।
ਮਿਲੀ ਜਾਣਕਾਰੀ ਦੇ ਮੁਤਾਬਕ ਇਸ ਹਮਲੇ ਦੌਰਾਨ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਹਨ ਅਤੇ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਵੱਲੋਂ ਸੋਮਵਾਰ ਨੂੰ ਦੋ ਲੋਕਾਂ ਨੂੰ ਸ਼ੱਕੀ ਗਤੀਵਿਧੀਆਂ ਕਰਦੇ ਦੇਖਿਆ ਸੀ ਅਤੇ ਉਦੋਂ ਤੋਂ ਸੁਰੱਖਿਆ ਬਲ ਉਸ ਦੀ ਭਾਲ ਕਰ ਰਹੇ ਸਨ। ਇਸ ਦੌਰਾਨ ਇੱਕ ਅੱਤਵਾਦੀ ਵੀ ਮਾਰਿਆ ਗਿਆ।
ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਇਸ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੂਜੇ ਅੱਤਵਾਦੀ ਨੂੰ ਮਾਰ ਦਿੱਤਾ। ਇਸ ਤਰ੍ਹਾਂ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ। ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਕਮਾਂਡਿੰਗ ਕਰਨਲ ਅਤੇ ਇੱਕ ਮੇਜਰ ਸ਼ਹੀਦ ਹੋ ਗਏ ਹਨ। ਉਹ ਆਫ-ਵਾਈਟ 19 ਆਰ ਆਰ ਦੀ ਕਮਾਂਡ ਕਰ ਰਹੇ ਸਨ। ਇਸ ਮੁਕਾਬਲੇ ਵਿੱਚ ਜੰਮੂ-ਕਸ਼ਮੀਰ ਪੁਲਿਸ ਦਾ ਡੀਐਸਪੀ ਵੀ ਸ਼ਹੀਦ ਹੋ ਗਿਆ ਹੈ।
3 ਸਾਲਾਂ 'ਚ ਸਭ ਤੋਂ ਵੱਡਾ ਹਮਲਾ!
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਗਡੋਲ 'ਚ 3 ਤੋਂ 4 ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਫੌਜ ਅਤੇ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ। ਰਾਤ ਹੋਣ 'ਤੇ ਕਾਰਵਾਈ ਬੰਦ ਕਰ ਦਿੱਤੀ ਗਈ ਅਤੇ ਬੁੱਧਵਾਰ ਸਵੇਰੇ ਜਦੋਂ ਫਿਰ ਤੋਂ ਅੱਤਵਾਦੀਆਂ ਦੀ ਤਲਾਸ਼ ਸ਼ੁਰੂ ਕੀਤੀ ਗਈ ਤਾਂ ਅੱਤਵਾਦੀਆਂ ਨੇ ਸੰਘਣੇ ਜੰਗਲ 'ਚ ਘਾਤ ਲਗਾ ਕੇ ਹਮਲਾ ਕਰ ਦਿੱਤਾ ਅਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਕਾਰਨ 19 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਣਚੱਕ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਡੀਐਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ 'ਚ ਪਿਛਲੇ ਤਿੰਨ ਸਾਲਾਂ 'ਚ ਇਹ ਸਭ ਤੋਂ ਵੱਡਾ ਹਮਲਾ ਹੈ ਜਿਸ ਵਿੱਚ ਹੁਣ ਤੱਕ ਕਈ ਸੀਨੀਅਰ ਅਧਿਕਾਰੀ ਸ਼ਹੀਦ ਹੋਏ ਹਨ।
ਮੋਹਾਲੀ ਦੇ ਕਰਨਲ ਮਨਪ੍ਰੀਤ ਹੋਇਆ ਸ਼ਹੀਦ!
ਦੱਸਣਯੋਗ ਹੈ ਕਿ ਕਰਨਲ ਮਨਪ੍ਰੀਤ ਸਿੰਘ ਮੁਹਾਲੀ ਜ਼ਿਲ੍ਹੇ ਵਿੱਚ ਮੁੱਲਾਂਪੁਰ ਗਰੀਬਦਾਸ ਦੇ ਪਿੰਡ ਭਦੌਜੀਆ ਦੇ ਰਹਿਣ ਵਾਲੇ ਸਨ ਅਤੇ ਅਤੇ ਉਨ੍ਹਾਂ ਦੀ ਪਤਨੀ ਜਗਮੀਤ ਕੌਰ ਮੋਰਨੀ ਵਿੱਚ ਅਧਿਆਪਕ ਹੈ ਅਤੇ ਪੰਚਕੂਲਾ ਦੇ ਸੈਕਟਰ-26 ਵਿੱਚ ਆਪਣੇ ਮਾਪਿਆਂ ਨਾਲ ਰਹਿੰਦੀ ਹੈ। ਇਸ ਦੌਰਾਨ ਫੌਜ ਵਿੱਚ 17 ਸਾਲ ਪੂਰੇ ਕਰ ਚੁੱਕੇ ਕਰਨਲ ਮਨਪ੍ਰੀਤ ਨੂੰ ਬਹਾਦਰੀ ਫੌਜ ਮੈਡਲ ਮਿਲਿਆ ਸੀ।
ਲਸ਼ਕਰ-ਏ-ਤੋਇਬਾ ਨਾਲ ਜੁੜੇ ਫਰੰਟ ਨੇ ਲਈ ਜਿੰਮੇਵਾਰੀ!
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਹੋਏ ਹਮਲੇ ਦੌਰਾਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਪਾਬੰਦੀਸ਼ੁਦਾ ਰੈਜ਼ਿਸਟੈਂਸ ਫਰੰਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅਧਿਕਾਰੀਆਂ ਦਾ ਇਹ ਵੀ ਮੰਨਣਾ ਹੈ ਕਿ ਇਹ ਉਹੀ ਅੱਤਵਾਦੀ ਹਨ ਜਿਨ੍ਹਾਂ ਨਾਲ 4 ਅਗਸਤ ਨੂੰ ਕੁਲਗਾਮ ਦੇ ਜੰਗਲ 'ਚ ਹੋਏ ਮੁਕਾਬਲੇ 'ਚ 3 ਜਵਾਨ ਸ਼ਹੀਦ ਹੋ ਗਏ ਸਨ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ-ਸੀਐਮ ਭਗਵੰਤ ਮਾਨ