Jammu Kashmir Phase 1 Election Today: ਜੰਮੂ-ਕਸ਼ਮੀਰ ਵਿੱਚ ਅੱਜ ਪਹਿਲੇ ਪੜਾਅ ਦੀ ਵੋਟਿੰਗ ਸ਼ੁਰੂ, 10 ਸਾਲ ਬਾਅਦ ਹੋ ਰਹੀਆਂ ਵਿਧਾਨ ਸਭਾ ਚੋਣਾਂ
Jammu Kashmir Phase 1 Election Today: ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ ਦੀਆਂ 24 ਸੀਟਾਂ `ਤੇ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਕੇਂਦਰ ਸ਼ਾਸਤ ਪ੍ਰਦੇਸ਼ ਦੇ 90 ਹਲਕਿਆਂ ਵਿੱਚ 87.09 ਲੱਖ ਵੋਟਰ ਹਨ। ਇਨ੍ਹਾਂ ਵਿੱਚੋਂ 42.6 ਲੱਖ ਔਰਤਾਂ ਹਨ।
Jammu and Kashmir Assembly Election 2024 Phase 1 Voting: ਜੰਮੂ-ਕਸ਼ਮੀਰ ਵਿੱਚ 10 ਸਾਲਾਂ ਬਾਅਦ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੱਤ ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ਲਈ ਅੱਜ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।
ਪਹਿਲੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ 24 ਸੀਟਾਂ 'ਤੇ ਵੋਟਿੰਗ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਸੀਟਾਂ ਹਨ, ਜਿਨ੍ਹਾਂ ਵਿੱਚੋਂ 47 ਘਾਟੀ ਵਿੱਚ ਅਤੇ 43 ਜੰਮੂ ਡਿਵੀਜ਼ਨ ਵਿੱਚ ਹਨ। ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੋਣ ਕਮਿਸ਼ਨ ਜੰਮੂ-ਕਸ਼ਮੀਰ 'ਚ 3 ਪੜਾਵਾਂ 'ਚ ਵੋਟਿੰਗ ਕਰਵਾ ਰਿਹਾ ਹੈ।
ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਦੂਜੇ ਪੜਾਅ ਲਈ 25 ਸਤੰਬਰ ਨੂੰ ਅਤੇ ਤੀਜੇ ਅਤੇ ਆਖਰੀ ਪੜਾਅ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਚੋਣਾਂ ਦੇ ਪਹਿਲੇ ਪੜਾਅ ਵਿੱਚ, 35,500 ਵਿਦੇਸ਼ੀ ਕਸ਼ਮੀਰੀ ਵੋਟਰ ਜੰਮੂ, ਊਧਮਪੁਰ ਅਤੇ ਦਿੱਲੀ ਵਿੱਚ ਸਥਾਪਤ 24 ਵਿਸ਼ੇਸ਼ ਪੋਲਿੰਗ ਸਟੇਸ਼ਨਾਂ 'ਤੇ ਆਪਣੀ ਵੋਟ ਪਾਉਣ ਦੇ ਯੋਗ ਹਨ।
ਕਸ਼ਮੀਰ ਦੇ ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਪਹਿਲੇ ਪੜਾਅ ਵਿੱਚ ਵੋਟਿੰਗ ਹੋ ਰਹੀ ਹੈ
ਕਸ਼ਮੀਰ ਦੇ ਅਨੰਤਨਾਗ, ਪੁਲਵਾਮਾ, ਸ਼ੋਪੀਆ, ਡੋਡਾ, ਰਾਮਬਨ, ਕਿਸ਼ਤਵਾੜ ਅਤੇ ਕੁਲਗਾਮ ਵਿੱਚ ਵੋਟਿੰਗ ਹੋ ਰਹੀ ਹੈ।
ਪੁਲਵਾਮਾ ਦੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਭੀੜ
ਜੰਮੂ-ਕਸ਼ਮੀਰ ਦੇ 24 ਵਿਧਾਨ ਸਭਾ ਹਲਕਿਆਂ (ਕਸ਼ਮੀਰ ਵਿੱਚ 16 ਅਤੇ ਜੰਮੂ ਵਿੱਚ 8) ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੀਡੀਓ ਪੁਲਵਾਮਾ ਦੇ ਇੱਕ ਪੋਲਿੰਗ ਬੂਥ ਦਾ ਹੈ ਜਿੱਥੇ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ।
ਜੰਮੂ-ਕਸ਼ਮੀਰ ਦੇ 24 ਵਿਧਾਨ ਸਭਾ ਹਲਕਿਆਂ (ਕਸ਼ਮੀਰ ਵਿੱਚ 16 ਅਤੇ ਜੰਮੂ ਵਿੱਚ 8) ਲਈ ਵੋਟਿੰਗ ਹੋ ਰਹੀ ਹੈ। ਕਿਸ਼ਤਵਾੜ ਦੇ ਇਕ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਨੂੰ ਸਵੇਰ ਤੋਂ ਲਾਈਨ 'ਚ ਖੜ੍ਹੇ ਹੋ ਕੇ ਆਪਣੀ ਵਾਰੀ ਦੀ ਉਡੀਕ ਕਰਦੇ ਦੇਖਿਆ ਗਿਆ।