Jammu And Kashmir Encounter: ਜੰਮੂ-ਕਸ਼ਮੀਰ ਦੇ ਕੁਪਵਾੜਾ `ਚ ਅੱਤਵਾਦੀ ਹਮਲਾ, 1 ਜਵਾਨ ਸ਼ਹੀਦ: ਮੇਜਰ ਸਮੇਤ 4 ਜਵਾਨ ਜ਼ਖਮੀ
Jammu And Kashmir Encounter: ਜੰਮੂ-ਕਸ਼ਮੀਰ ਦੇ ਕੁਪਵਾੜਾ `ਚ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। 1 ਜਵਾਨ ਸ਼ਹੀਦ ਹੋ ਗਿਆ ਹੈ। ਇਸ ਹਮਵੇ ਵਿੱਚ ਮੇਜਰ ਸਮੇਤ 4 ਜਵਾਨ ਜ਼ਖਮੀ
Jammu And Kashmir Encounter: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ। ਹਮਲੇ 'ਚ ਇਕ ਮੇਜਰ ਸਮੇਤ ਚਾਰ ਜਵਾਨ ਜ਼ਖਮੀ ਹੋਏ ਹਨ। ਇਹ ਮੁਕਾਬਲਾ ਮਾਛਿਲ ਸੈਕਟਰ ਨੇੜੇ ਜੰਗਲੀ ਖੇਤਰ ਵਿੱਚ ਹੋਇਆ। ਸਾਰੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੁਕਾਬਲੇ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਜਵਾਨ ਕਾਮਕਰੀ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਕਾਮਕਰੀ ਇਲਾਕੇ 'ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਜੰਗਲ 'ਚ ਭੱਜਣ ਦੀ ਸੰਭਾਵਨਾ ਹੈ। ਵਾਧੂ ਸਿਪਾਹੀਆਂ ਨੂੰ ਜੰਗਲ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਕਈ ਦਹਾਕਿਆਂ ਬਾਅਦ ਪੰਜਾਬ 'ਚ ਬਣੇਗੀ ਨਵੀਂ ਨਹਿਰ! CM ਨੇ ਉਲੀਕੀ ਯੋਜਨਾ
ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ 'ਚ ਬੁੱਧਵਾਰ ਨੂੰ ਹੋਏ ਅੱਤਵਾਦੀ ਹਮਲੇ 'ਚ ਜ਼ਖਮੀ ਹੋਏ ਨਾਨ-ਕਮਿਸ਼ਨਡ ਅਫਸਰ ਦਿਲਾਵਰ ਸਿੰਘ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਫੌਜ ਨੇ ਮੁਕਾਬਲੇ 'ਚ ਇਕ ਅੱਤਵਾਦੀ ਨੂੰ ਵੀ ਮਾਰ ਦਿੱਤਾ। ਮੰਗਲਵਾਰ ਨੂੰ ਪੁੰਛ 'ਚ ਮੁਕਾਬਲਾ ਹੋਇਆ ਸੀ, ਜਿਸ 'ਚ ਲਾਂਸ ਨਾਇਕ ਸੁਭਾਸ਼ ਕੁਮਾਰ ਸ਼ਹੀਦ ਹੋ ਗਿਆ ਸੀ।