Jammu-Kashmir Encounter News: ਸੁਰੱਖਿਆ ਬਲਾਂ ਨੇ ਢੇਰ ਕੀਤੇ 4 ਅੱਤਵਾਦੀ, ਸਾਂਝੇ ਆਪਰੇਸ਼ਨ ਲਈ ਵਰਤਿਆ ਡਰੋਨ
Jammu-Kashmir Encounter News: ਜੰਮੂ-ਕਸ਼ਮੀਰ ਦੇ ਭਾਰਤੀ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਪੁੰਛ ਦੇ ਸਿੰਧਰਾ ਇਲਾਕੇ `ਚ ਸੁਰੱਖਿਆ ਬਲਾਂ ਦੀ ਸਾਂਝੀ ਕਾਰਵਾਈ `ਚ ਚਾਰ ਅੱਤਵਾਦੀ ਮਾਰੇ ਗਏ ਹਨ।
Jammu-Kashmir Encounter News: ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਪੁੰਛ ਦੇ ਸਿੰਧਰਾ ਇਲਾਕੇ 'ਚ ਸਾਂਝੇ ਆਪਰੇਸ਼ਨ 'ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਸੁਰੱਖਿਆ ਬਲਾਂ ਵਿਚਾਲੇ ਪਹਿਲੀ ਮੁੱਠਭੇੜ ਬੀਤੀ ਰਾਤ ਕਰੀਬ 11:30 ਵਜੇ ਹੋਈ ਜਿਸ ਤੋਂ ਬਾਅਦ ਨਿਗਰਾਨੀ ਉਪਕਰਣਾਂ ਵਾਲੇ ਡਰੋਨ ਤਾਇਨਾਤ ਕੀਤੇ ਗਏ।
ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਥਾਨਕ ਪੁਲਿਸ ਨਾਲ ਸੰਯੁਕਤ ਆਪਰੇਸ਼ਨ ਚਲਾ ਕੇ ਪੂਰੇ ਇਲਾਕੇ ਦੀ ਨਾਕਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: Punjab Monsoon News: ਪੰਜਾਬ 'ਚ ਪਿਛਲੇ 2 ਦਹਾਕਿਆਂ 'ਚ ਮਾਨਸੂਨ ਦੇ ਪੈਟਰਨ ਵਿੱਚ 'ਵੱਡਾ ਬਦਲਾਅ'!
ਇਸ ਕਾਰਨ ਭਾਰਤੀ ਜਵਾਨਾਂ ਨੇ ਮੋਰਚਾ ਸੰਭਾਲਦੇ ਹੋਏ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦਿੱਤਾ ਅਤੇ ਜਲਦੀ ਹੀ ਮੁਕਾਬਲਾ (Jammu-Kashmir Encounter News) ਸ਼ੁਰੂ ਹੋ ਗਿਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਮਾਰੇ ਗਏ ਅੱਤਵਾਦੀ ਕਿਸ ਅੱਤਵਾਦੀ ਸੰਗਠਨ ਨਾਲ ਸਬੰਧਤ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: Punjab News: ਭਾਰਤੀ ਸਰਹੱਦ 'ਚ BSF ਜਵਾਨਾਂ ਨੇ ਸੁਣੀ ਪਾਕਿਸਤਾਨੀ ਡਰੋਨ ਦੀ ਆਵਾਜ਼; ਮਿਲੀ 17 ਕਰੋੜ ਦੀ ਹੈਰੋਇਨ
ਭਾਰਤੀ ਫੌਜ ਦੇ ਅਧਿਕਾਰੀ ਮੁਤਾਬਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀਬਾਰੀ ਦੇ ਨਾਲ ਅੱਜ ਸਵੇਰੇ ਮੁੱਠਭੇੜ ਮੁੜ ਸ਼ੁਰੂ ਹੋਈ। ਭਾਰਤੀ ਫੌਜ ਦੇ ਵਿਸ਼ੇਸ਼ ਬਲ, ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੇ ਜਵਾਨ ਹੋਰ ਬਲਾਂ ਦੇ ਨਾਲ ਇਸ ਮੁਹਿੰਮ ਦਾ ਹਿੱਸਾ ਸਨ। ਆਪਰੇਸ਼ਨ 'ਚ ਮਾਰੇ ਗਏ ਅੱਤਵਾਦੀ ਜ਼ਿਆਦਾਤਰ ਵਿਦੇਸ਼ੀ ਅੱਤਵਾਦੀ ਹਨ ਅਤੇ ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਪੁੰਛ 'ਚ ਸੁਰੰਕੋਟ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਗੌਰਤਲਬ ਹੈ ਕਿ 25 ਜੂਨ ਨੂੰ ਸੁਰੱਖਿਆ ਬਲਾਂ ਨੇ (Jammu-Kashmir Encounter News) ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।