Jammu and Kashmir News: ਬਾਰਾਮੂਲਾ `ਚ ਸੁਰੱਖਿਆ ਬਲਾਂ ਨਾਲ ਮੁੱਠਭੇੜ `ਚ ਇਕ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
Jammu and Kashmir News: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ `ਚ ਅੱਜ ਸਵੇਰੇ ਸ਼ੁਰੂ ਹੋਏ ਮੁਕਾਬਲੇ `ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਇੱਥੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਸੀ। ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਦੀ ਸਾਂਝੀ ਟੀਮ ਅਜੇ ਵੀ ਇਲਾਕੇ `ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ।
Jammu and Kashmir News: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਦੀ ਸਾਂਝੀ ਟੀਮ ਅਜੇ ਵੀ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਹੀ ਇਹ ਮੁਕਾਬਲਾ ਸ਼ੁਰੂ ਕਰ ਦਿੱਤਾ ਸੀ।
ਜੰਮੂ-ਕਸ਼ਮੀਰ ਪੁਲਿਸ ਵੱਲੋਂ ਦੱਸਿਆ ਗਿਆ ਕਿ ਉੜੀ, ਹਥਲੰਗਾ ਇਲਾਕੇ 'ਚ ਅੱਤਵਾਦੀਆਂ ਨਾਲ ਭਾਰਤੀ ਸੈਨਾ ਅਤੇ ਬਾਰਾਮੂਲਾ ਪੁਲਿਸ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇੱਥੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਸੀ, ਜਿਨ੍ਹਾਂ 'ਚੋਂ ਇੱਕ ਨੂੰ ਮਾਰ ਦਿੱਤਾ ਗਿਆ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ: Nangal Flyover News: ਨੰਗਲ ਦਾ ਫਲਾਈਓਵਰ ਜਲਦ ਹੋਵੇਗਾ ਸ਼ੁਰੂ, ਰਾਹਗੀਰਾਂ ਨੂੰ ਮਿਲੇਗੀ ਲੰਬੇ ਜਾਮ ਤੋਂ ਰਾਹਤ
ਇਸ ਤੋਂ ਇਲਾਵਾ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ 'ਚ ਚੌਥੇ ਦਿਨ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਪਹਾੜੀ ਇਲਾਕਿਆਂ ਦੇ ਜੰਗਲਾਂ 'ਚ ਲੁੱਕੇ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਹੈਲੀਕਾਪਟਰਾਂ ਅਤੇ ਡਰੋਨਾਂ ਦੀ ਵੀ ਮਦਦ ਲਈ ਜਾ ਰਹੀ ਹੈ। ਜੰਗਲੀ ਖੇਤਰ 'ਚ ਸੁਰੱਖਿਆ ਬਲਾਂ ਦਾ ਸਰਚ ਆਪਰੇਸ਼ਨ ਜਾਰੀ ਹੈ। ਫੌਜ ਨੇ ਅੱਤਵਾਦੀਆਂ ਦੇ ਦੁਆਲੇ ਨਕੇਲ ਕੱਸਣ ਲਈ ਪਹਾੜੀ ਨੂੰ ਘੇਰ ਲਿਆ ਹੈ।
ਇਸ ਤੋਂ ਬਾਅਦ ਵੀ ਇਹ ਡੈੱਡਲਾਕ ਜਾਰੀ ਹੈ। ਕਵਾਡਕਾਪਟਰ, ਡਰੋਨ ਅਤੇ ਹੋਰ ਆਧੁਨਿਕ ਉਪਕਰਨਾਂ ਨਾਲ ਅੱਤਵਾਦੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੈਰਾ ਕਮਾਂਡੋਜ਼ ਨੇ ਵੀ ਅਪਰੇਸ਼ਨ ਵਿੱਚ ਚਾਰਜ ਸੰਭਾਲ ਲਿਆ ਹੈ। ਸੰਘਣੇ ਜੰਗਲ ਅਤੇ ਪਹਾੜੀ ਇਲਾਕਾ ਹੋਣ ਕਾਰਨ ਇਸ ਵਿਸ਼ੇਸ਼ ਦਸਤੇ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਹਾੜੀ 'ਤੇ ਅੱਤਵਾਦੀਆਂ ਦੇ ਟਿਕਾਣੇ 'ਤੇ ਰਾਕੇਟ ਦਾਗੇ ਗਏ ਹਨ।
ਕਸ਼ਮੀਰ ਜ਼ੋਨ ਦੇ ਏਡੀਜੀਪੀ ਨੇ ਕਿਹਾ ਕਿ ਇੱਥੇ 2-3 ਅੱਤਵਾਦੀ ਫਸੇ ਹੋਏ ਹਨ ਅਤੇ ਉਨ੍ਹਾਂ ਸਾਰਿਆਂ ਨੂੰ ਮਾਰ ਦਿੱਤਾ ਜਾਵੇਗਾ। ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਬੰਬਾਰੀ ਕਰਕੇ ਅੱਤਵਾਦੀਆਂ ਦੇ ਲੁਕੇ ਟਿਕਾਣੇ ਨੂੰ ਤਬਾਹ ਕਰ ਦਿੱਤਾ। ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਚੌਥੇ ਦਿਨ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਫੌਜ, ਪੁਲਿਸ, ਸੀਆਰਪੀਐਫ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਚੌਕਸੀ ਨਾਲ ਮੈਦਾਨ ਵਿੱਚ ਖੜ੍ਹੀਆਂ ਹਨ।
ਸੰਘਣੇ ਜੰਗਲਾਂ ਅਤੇ ਪਹਾੜੀਆਂ ਦੇ ਵਿਚਕਾਰ ਅੱਤਵਾਦੀਆਂ ਦੇ ਸ਼ੱਕੀ ਟਿਕਾਣੇ ਦੀ ਤਲਾਸ਼ੀ ਲਈ ਡਰੋਨ ਅਤੇ ਹੈਲੀਕਾਪਟਰਾਂ ਦੀ ਵੀ ਮਦਦ ਲਈ ਜਾ ਰਹੀ ਹੈ। ਕੁਝ ਸਮੇਂ ਤੋਂ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਪਹਾੜੀ ਦੀ ਚੋਟੀ 'ਤੇ ਇਕ ਗੁਫਾ 'ਚ ਲੁਕੇ ਹੋਏ ਹਨ।