Jammu and Kashmir, Shopian Encounter News Update: ਜੰਮੂ ਅਤੇ ਕਸ਼ਮੀਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਲਸ਼ੀਪੋਰਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਅਤੇ ਇਸ ਦੌਰਾਨ 2 ਆਤੰਕੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ।  


COMMERCIAL BREAK
SCROLL TO CONTINUE READING

ਇਸ ਦੌਰਾਨ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਸ਼ੋਪੀਆਂ ਦੇ ਅਲਸ਼ੀਪੋਰਾ ਖੇਤਰ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ ਹੈ ਅਤੇ ਪੁਲਿਸ ਅਤੇ ਸੁਰੱਖਿਆ ਬਲ ਕੰਮ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਉਸ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋਈ ਸੀ। 


ਪੁਲਿਸ ਵੱਲੋਂ ਮਾਰੇ ਗਏ ਦੋਵੇਂ ਅੱਤਵਾਦੀਆਂ ਦੀ ਪਛਾਣ ਮੋਰੀਫਤ ਮਕਬੂਲ ਅਤੇ ਜਾਜ਼ਿਮ ਫਾਰੂਕ ਉਰਫ ਅਬਰਾਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਉਹ ਲਸ਼ਕਰ ਜਥੇਬੰਦੀ ਨਾਲ ਸਬੰਧਤ ਸਨ।


ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਅਬਰਾਰ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ ਵਿੱਚ ਸ਼ਾਮਲ ਸੀ। ਇਸਦੇ ਨਾਲ ਹੀ ਮੌਕੇ ਤੋਂ ਦੋਵਾਂ ਦੇ ਹਥਿਆਰਾਂ ਅਤੇ ਹੋਰ ਸਮਾਨ ਨੂੰ ਬਰਾਮਦ ਕਰਨ ਲਈ ਤਲਾਸ਼ੀ ਮੁਹਿੰਮ ਜਾਰੀ ਹੈ।


ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਜਿਸ ਦੀ ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ।


ਦੱਸ ਦਈਏ ਕਿ ਪਿਛਲੇ ਕੁਝ ਸਮੇਂ 'ਚ ਜੰਮੂ-ਕਸ਼ਮੀਰ ਭਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ, ਜਿਨ੍ਹਾਂ 'ਚ ਕਈ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ: Chandigarh PGI Fire News: ਪੀਜੀਆਈ 'ਚ ਅੱਗ ਲੱਗਣ ਕਾਰਨ ਮਰੀਜ਼ਾਂ 'ਚ ਮਚੀ ਭਗਦੜ


ਇਹ ਵੀ ਪੜ੍ਹੋ: Assembly Elections 2023: 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ, 3 ਦਸੰਬਰ ਨੂੰ ਆਉਣਗੇ ਨਤੀਜੇ