Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ
Advertisement
Article Detail0/zeephh/zeephh1811116

Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

Jammu Kashmir Encounter News:  ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਵਾਧੂ ਸੁਰੱਖਿਆ ਬਲਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ ਅਤੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

Jammu Kashmir Encounter News: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸ਼੍ਰੀਨਗਰ ਦੇ ਮਿਲਟਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਲਾਜ ਦੌਰਾਨ ਦੇਰ ਰਾਤ ਤਿੰਨਾਂ ਦੀ ਮੌਤ ਹੋ ਗਈ।

ਅਧਿਕਾਰੀਆਂ ਮੁਤਾਬਕ ਕੁਲਗਾਮ ਦੇ ਹਲਾਨ ਮੰਜਗਾਮ ਜੰਗਲ 'ਚ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ 'ਚ 3 ਜਵਾਨ ਜ਼ਖ਼ਮੀ ਹੋ ਗਏ ਅਤੇ ਇਲਾਜ ਦੌਰਾਨ ਦੇਰ ਰਾਤ ਤਿੰਨਾਂ ਦੀ ਮੌਤ ਹੋ ਗਈ। ਅੱਤਵਾਦੀਆਂ ਨੂੰ ਫੜਨ ਲਈ ਫੌਜ ਦੀ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ: Ludhiana News: ਜੁੱਤੀ ਪਾ ਕੇ ਗੁਰਦੁਆਰੇ 'ਚ ਦਾਖ਼ਲ ਹੋਇਆ ਨਸ਼ੇੜੀ, ਗੋਲਕ ਤੋੜ ਕੇ ਪੈਸੇ ਕੀਤੇ ਚੋਰੀ, CCTV 'ਚ ਕੈਦ

ਇਸ ਦੌਰਾਨ ਅੱਤਵਾਦੀ ਸੁਰੱਖਿਆ ਬਲਾਂ ਤੋਂ ਚਾਰ ਏਕੇ-47 ਰਾਈਫਲਾਂ ਲੈ ਕੇ ਭੱਜ ਗਏ। ਅੱਤਵਾਦੀਆਂ ਦਾ ਪਤਾ ਲਗਾਉਣ ਲਈ ਵਾਧੂ ਸੁਰੱਖਿਆ ਬਲਾਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਕੁਲਗਾਮ ਜ਼ਿਲ੍ਹੇ ਦੇ ਹਲਾਨ ਜੰਗਲੀ ਖੇਤਰ ਦੇ ਉੱਚੇ ਇਲਾਕਿਆਂ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਨਾਂ ਨੇ ਕਰਾਸ ਫਾਇਰਿੰਗ ਕੀਤੀ ਅਤੇ ਇਹ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ।

ਇਹ ਵੀ ਪੜ੍ਹੋ: Punjab News: ਹਸਪਤਾਲ 'ਚ ਬੱਤੀ ਗੁੱਲ ਹੋਣ ਕਾਰਨ ਟਾਰਚਾਂ ਜਗਾ ਕੇ ਔਰਤਾਂ ਦੀ ਕਰਵਾਈ ਡਿਲਵਿਰੀ

ਗੌਰਤਲਬ ਹੈ ਕਿ 5 ਮਈ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ 5 ਜਵਾਨ ਸ਼ਹੀਦ ਹੋ ਗਏ ਸਨ। ਕੰਢੀ ਦੇ ਜੰਗਲਾਂ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਸ਼ੁਰੂ ਹੋ ਗਈ, ਜਿਸ 'ਚ 5 ਜਵਾਨ ਸ਼ਹੀਦ ਹੋ ਗਏ।

 

Trending news