Poonch Terrorist Attack: ਜੰਮੂ-ਕਸ਼ਮੀਰ 'ਚ ਵੀਰਵਾਰ ਨੂੰ ਫੌਜ ਦੇ ਇੱਕ ਵਾਹਨ ਨੂੰ ਅੱਗ ਲੱਗ ਗਈ। ਇਸ ਹਮਲੇ 'ਚ 5 ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇੱਕ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੈ, ਜਿਸ ਦਾ ਇਲਾਜ ਫੌਜ ਦੇ ਹਸਪਤਾਲ 'ਚ ਚੱਲ ਰਿਹਾ ਹੈ। ਫੌਜ ਨੇ ਇਸ ਨੂੰ ਅੱਤਵਾਦੀ ਹਮਲਾ ਦੱਸਿਆ ਹੈ। ਫੌਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀ ਸੰਗਠਨ ਜੈਸ਼ ਸਮਰਥਿਤ ਪੀਏਐਫਐਫ ਯਾਨੀ ਪੀਪਲਜ਼ ਐਂਟੀ ਫਾਸੀਅਸਟ ਫਰੰਟ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਏਡੀਜੀਪੀ ਜੰਮੂ ਅਤੇ ਹੋਰ ਸੀਨੀਅਰ ਅਧਿਕਾਰੀ ਪੁੰਛ ਪਹੁੰਚ ਗਏ ਹਨ।


COMMERCIAL BREAK
SCROLL TO CONTINUE READING

ਦਰਅਸਲ, ਫੌਜ ਵੱਲੋਂ ਦੱਸਿਆ ਗਿਆ ਹੈ ਕਿ ਵੀਰਵਾਰ ਦੁਪਹਿਰ ਕਰੀਬ 3 ਵਜੇ ਅਣਪਛਾਤੇ ਅੱਤਵਾਦੀਆਂ ਨੇ ਰਾਜੌਰੀ ਸੈਕਟਰ ਦੇ ਭਿੰਬਰ ਗਲੀ ਅਤੇ ਪੁੰਛ ਵਿਚਕਾਰ ਹਾਈਵੇਅ ਤੋਂ ਲੰਘ ਰਹੇ ਫੌਜ ਦੇ ਵਾਹਨ 'ਤੇ ਗੋਲੀਬਾਰੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀਆਂ ਨੇ ਗ੍ਰੇਨੇਡ ਦੀ ਵਰਤੋਂ ਵੀ ਕੀਤੀ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ। ਭਾਰੀ ਮੀਂਹ ਅਤੇ ਘੱਟ ਵਿਜ਼ੀਬਿਲਟੀ ਦਾ ਫਾਇਦਾ ਉਠਾਉਂਦੇ ਹੋਏ ਇਹ ਅੱਤਵਾਦੀ ਹਮਲਾ ਹੋਇਆ।


ਇਹ ਵੀ ਪੜ੍ਹੋੋ: Punjab News: ਸਰਕਾਰੀ ਅਧਿਆਪਕ ਸੁਰਜੀਤ ਨੇ ਮਿਸਾਲ ਕੀਤੀ ਕਾਇਮ! ਪਿੰਡਾਂ ਦੇ ਬੱਚਿਆਂ ਨੂੰ ਦੇ ਰਿਹਾ ਟੈਸਟਾਂ ਦੀ ਮੁਫ਼ਤ ਕੋਚਿੰਗ

ਹਮਲੇ 'ਚ ਰਾਸ਼ਟਰੀ ਰਾਈਫਲਜ਼ ਦੇ 5 ਜਵਾਨ ਸ਼ਹੀਦ ਹੋ ਗਏ, ਜਦਕਿ ਇੱਕ ਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਭਾਰਤੀ ਫੌਜ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਦੇ ਹਮਲੇ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀਆਂ ਵੀ ਸਰਗਰਮ ਹੋ ਗਈਆਂ ਹਨ।


ਪੁੰਛ 'ਚ ਹੋਏ ਅੱਤਵਾਦੀ ਹਮਲੇ ਦੇ ਸੰਬੰਧ 'ਚ ਕੇਂਦਰੀ ਜਾਂਚ ਏਜੰਸੀ NIA ਦੀ ਟੀਮ ਮੌਕੇ 'ਤੇ ਜਾਵੇਗੀ। ਇਸ ਟੀਮ 'ਚ 3 ਤੋਂ 4 ਮੈਂਬਰ ਹੋਣਗੇ, ਜੋ ਸ਼ੁੱਕਰਵਾਰ ਸਵੇਰੇ ਕ੍ਰਾਈਮ ਸੀਨ 'ਤੇ ਪਹੁੰਚ ਕੇ ਆਪਣੇ ਪੱਧਰ 'ਤੇ ਪੂਰੇ ਮਾਮਲੇ ਦੀ ਜਾਂਚ ਕਰਨਗੇ। ਦੱਸ ਦੇਈਏ ਕਿ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ ਦੇ ਤਹਿਤ ਕੇਂਦਰੀ ਜਾਂਚ ਏਜੰਸੀ ਆਪਣੇ ਪੱਧਰ 'ਤੇ ਜਾਂਚ ਕਰਦੀ ਹੈ, ਜਿਸ ਦੇ ਤਹਿਤ ਇਸ ਅੱਤਵਾਦੀ ਹਮਲੇ ਦੀ ਜਾਂਚ NIA ਕਰੇਗੀ। ਇਸ ਦੇ ਨਾਲ ਹੀ ਭਾਰਤੀ ਫੌਜ ਦੀ ਟੀਮ ਜ਼ਮੀਨੀ ਪੱਧਰ 'ਤੇ ਵੀ ਨਜ਼ਰ ਰੱਖ ਰਹੀ ਹੈ।