Jammu Accident News: ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਖੱਡ ਵਿੱਚ ਡਿੱਗੀ ਕੈਬ, 10 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ
Advertisement

Jammu Accident News: ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਖੱਡ ਵਿੱਚ ਡਿੱਗੀ ਕੈਬ, 10 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ

Jammu Accident News:  ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 2 ਵਜੇ ਵਾਪਰਿਆ। ਜਿਸ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ। ਗੱਡੀ ਜੰਮੂ ਨੰਬਰ ਦੀ ਦੱਸੀ ਜਾਂਦੀ ਹੈ, ਜਿਸ ਵਿੱਚ ਕਰੀਬ 10 ਲੋਕ ਸਵਾਰ ਸਨ।

 

Jammu Accident News: ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਖੱਡ ਵਿੱਚ ਡਿੱਗੀ ਕੈਬ, 10 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ

Jammu Accident News:  ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਨੇੜੇ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, ਐਸਡੀਆਰਐਫ ਅਤੇ ਰਾਮਬਨ ਸਿਵਲ ਕਿਊਆਰਟੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਟੀਮ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਇਕ ਯਾਤਰੀ ਕੈਬ ਜੰਮੂ ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਇਲਾਕੇ 'ਚ ਬੈਟਰੀ ਚਸ਼ਮਾ ਨੇੜੇ ਡੂੰਘੀ ਖਾਈ 'ਚ ਡਿੱਗ ਗਈ। ਕੈਬ 'ਚ ਸਫਰ ਕਰ ਰਹੇ ਕਈ ਯਾਤਰੀਆਂ ਦੀ ਮੌਤ ਹੋਣ ਦਾ ਖਦਸ਼ਾ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ, SDRF ਅਤੇ ਸਿਵਲ QRT ਦੀ ਟੀਮ ਮੌਕੇ 'ਤੇ ਪਹੁੰਚ ਗਈ। 

ਟੀਮ ਵੱਲੋਂ ਤੜਕੇ ਹੀ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਟੀਮ ਹੁਣ ਤੱਕ 10 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਚੁੱਕੀ ਹੈ। ਪਰ ਖੇਤਰ ਡੂੰਘਾ, ਹਨੇਰਾ ਹੈ ਅਤੇ ਲਗਾਤਾਰ ਮੀਂਹ ਪੈ ਰਿਹਾ ਹੈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਕਰੀਬ 1.15 ਵਜੇ ਮਿਲੀ। ਸੂਚਨਾ ਮਿਲੀ ਸੀ ਕਿ ਜੰਮੂ ਤੋਂ ਕਸ਼ਮੀਰ ਜਾ ਰਹੀ ਇੱਕ ਟੈਕਸੀ (ਟਵੇਰਾ) ਨੈਸ਼ਨਲ ਹਾਈਵੇ-44 'ਤੇ ਬੈਟਰੀ ਚਸ਼ਮਾ ਨੇੜੇ ਕਰੀਬ 300 ਮੀਟਰ ਡੂੰਘੀ ਖਾਈ 'ਚ ਡਿੱਗ ਗਈ। 

ਇਹ ਵੀ ਪੜ੍ਹੋ:  Jalandhar Firing News: CIA ਟੀਮ ਛਾਪੇਮਾਰੀ ਕਰਨ ਗਈ ਤਾਂ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਇੱਕ ਜ਼ਖ਼ਮੀ

ਐਸਐਚਓ ਪੀਐਸ ਰਾਮਬਨ, ਪੁਲੀਸ ਟੀਮ, ਐਸਡੀਆਰਐਫ ਟੀਮ ਅਤੇ ਸਿਵਲ ਕਿਊਆਰਟੀ ਰਾਮਬਨ ਸਮੇਤ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਤੱਕ ਡੂੰਘੀ ਖਾਈ 'ਚੋਂ 10 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੂੰ ਇਸ ਲਈ ਸ਼ਿਫਟ ਕੀਤਾ ਜਾ ਰਿਹਾ ਹੈ ਕਿਉਂਕਿ ਇਲਾਕਾ ਬਹੁਤ ਔਖਾ ਹੈ ਅਤੇ ਲਗਾਤਾਰ ਮੀਂਹ ਪੈ ਰਿਹਾ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਗੁਆਢੀਆਂ ਦੀ ਲੜਾਈ ਛੁਡਵਾਉਣ ਗਏ ਵਿਅਕਤੀ ਦੀ ਵੱਢ ਦਿੱਤੀ ਗਰਦਨ 

ਕੇਂਦਰੀ ਮੰਤਰੀ ਡਾਕਟਰ ਜਿਤੇਂਦਰ ਸਿੰਘ ਨੇ ਦੱਸਿਆ ਕਿ ਪੁਲਿਸ, ਐਸਡੀਆਰਐਫ ਅਤੇ ਸਿਵਲ ਕਿਊਆਰਟੀ ਮੌਕੇ 'ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਸੰਪਰਕ ਵਿੱਚ ਹਾਂ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।
 

Trending news