Jaswant Singh Gajjan Majra: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਦੀ ਤਲਾਸ਼ੀ ਲੈਣ ਤੋਂ ਬਾਅਦ ਈਡੀ ਨੇ ਉਨ੍ਹਾਂ ਦੇ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ।
Trending Photos
Jaswant Singh Gajjan Majra: ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (ਵਿਧਾਇਕ ਅਮਰਗੜ੍ਹ) ਦੀ ਜਮਾਨਤ ਅਰਜੀ ਮੋਹਾਲੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈl ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਗ੍ਰਿਫਤਾਰ ਕੀਤਾ ਸੀ।
ਕਾਬਿਲੇਗੌਰ ਹੈ ਕਿ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਕੇਸ ਦਾ ਸਾਹਮਣਾ ਕਰ ਰਹੇ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਲੰਧਰ ਦੀ ਟੀਮ ਨੇ ਕੁਝ ਦਿਨਾਂ ਤੱਕ ਛਾਪੇਮਾਰੀ ਕਰਨ ਤੋਂ ਬਾਅਦ ਗੱਜਣਮਾਜਰਾ ਨੂੰ ‘ਗ੍ਰਿਫਤਾਰ’ ਕਰ ਲਿਆ ਸੀ।
ਪੂਰਾ ਮਾਮਲਾ ?
ਸਤੰਬਰ 2022 ਵਿੱਚ ਈਡੀ ਨੇ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਤੋਂ ਇਲਾਵਾ ਅਮਰਗੜ੍ਹ ਵਿਖੇ ਉਨ੍ਹਾਂ ਦੇ ਪਰਿਵਾਰ ਵੱਲੋਂ ਚਲਾਏ ਜਾ ਰਹੇ ਪਸ਼ੂਆਂ ਦੇ ਚਾਰੇ ਦੀ ਫੈਕਟਰੀ ਅਤੇ ਇੱਕ ਸਕੂਲ 'ਤੇ ਛਾਪਾ ਮਾਰਿਆ ਸੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਿਛਲੇ ਸਾਲ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜਾਇਦਾਦ ਦੀ ਤਲਾਸ਼ੀ ਲੈਣ ਤੋਂ ਬਾਅਦ ਈਡੀ ਨੇ ਉਨ੍ਹਾਂ ਦੇ ਖ਼ਿਲਾਫ਼ ਪੀਐੱਮਐੱਲਏ ਤਹਿਤ ਕੇਸ ਦਰਜ ਕੀਤਾ ਸੀ।
ਸੀਬੀਆਈ ਨੇ ਕਿਹਾ ਸੀ ਕਿ ਤਲਾਸ਼ੀ ਦੌਰਾਨ 16.57 ਲੱਖ ਰੁਪਏ, 88 ਵਿਦੇਸ਼ੀ ਕਰੰਸੀ ਨੋਟ ਅਤੇ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਗੱਜਣਮਾਜਰਾ, ਕੇਂਦਰੀ ਜਾਂਚ ਬਿਊਰੋ ਵੱਲੋਂ ਦਰਜ ਕੀਤੇ ਗਏ ਬੈਂਕ ਧੋਖਾਧੜੀ ਦੇ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਸੱਤ ਲੋਕਾਂ ਅਤੇ ਕੰਪਨੀਆਂ ਵਿੱਚ ਸ਼ਾਮਲ ਹਨ।
ਪੰਜਾਬ ਦੇ ਲੁਧਿਆਣਾ ਵਿੱਚ ਬੈਂਕ ਆਫ਼ ਇੰਡੀਆ ਦੀ ਇੱਕ ਸ਼ਾਖਾ ਵੱਲੋਂ ਮਾਲੇਰਕੋਟਲਾ ਦੇ ਗਾਉਂਸਪੁਰਾ ਵਿੱਚ ਗੱਜਣਮਾਜਰਾ ਦੀ ਫਰਮ ਵਿਰੁੱਧ ਸ਼ਿਕਾਇਤ ਕਰਨ ਤੋਂ ਬਾਅਦ ਸੀਬੀਆਈ ਜਾਂਚ ਕੀਤੀ ਗਈ ਸੀ। ਅਨਾਜ ਦੇ ਵਪਾਰ ਵਿੱਚ ਲੱਗੀ ਹੋਈ ਇਸ ਫਰਮ ਨੂੰ 2011-14 ਤੋਂ ਚਾਰ ਅੰਤਰਾਲਾਂ 'ਤੇ ਬੈਂਕ ਵੱਲੋਂ ਕਰਜ਼ੇ ਮਨਜ਼ੂਰ ਕੀਤੇ ਗਏ ਸਨ।
ਬੈਂਕ ਦੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਗੱਜਣਮਾਜਰਾ ਦੀ ਫਰਮ ਤੇ ਇਸਦੇ ਡਾਇਰੈਕਟਰਾਂ ਵੱਲੋਂ ਕੰਪਨੀ ਦੇ ਸਟਾਕਾਂ ਤੇ ਹੋਰ ਤੱਥਾਂ ਨੂੰ ਗ਼ਲਤ ਇਰਾਦੇ ਨਾਲ ਲੁਕਾਇਆ ਸੀ ਤਾਂ ਜੋ ਬੈਂਕ ਦੀ ਰਿਕਵਰੀ ਨੂੰ ਪ੍ਰਭਾਵਤ ਕਰ ਸਕਣ। ਬੈਂਕ ਨੇ ਕਿਹਾ ਕਿ ਲਏ ਗਏ ਕਰਜ਼ੇ ਦੀ ਵਰਤੋਂ ਉਸ ਮਕਸਦ ਲਈ ਨਹੀਂ ਕੀਤੀ ਗਈ ਜਿਸ ਲਈ ਇਹ ਲਿਆ ਗਿਆ ਸੀ।