Jammu Kashmir Election 2024: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਮੰਗਲਵਾਰ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ। ਸ਼ਾਮ 6 ਵਜੇ ਤੱਕ 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਵਿੱਚ 39.18 ਲੱਖ ਵੋਟਰ ਸ਼ਾਮਲ ਹੋਣਗੇ।


COMMERCIAL BREAK
SCROLL TO CONTINUE READING

ਤੀਜੇ ਪੜਾਅ ਦੀਆਂ 40 ਸੀਟਾਂ ਵਿੱਚੋਂ 24 ਜੰਮੂ ਡਿਵੀਜ਼ਨ ਦੀਆਂ ਅਤੇ 16 ਕਸ਼ਮੀਰ ਘਾਟੀ ਦੀਆਂ ਹਨ। ਚੋਣ ਕਮਿਸ਼ਨ ਮੁਤਾਬਕ ਆਖਰੀ ਪੜਾਅ 'ਚ 415 ਉਮੀਦਵਾਰ ਮੈਦਾਨ 'ਚ ਹਨ। ਇਨ੍ਹਾਂ ਵਿੱਚੋਂ 387 ਪੁਰਸ਼ ਅਤੇ 28 ਮਹਿਲਾ ਉਮੀਦਵਾਰ ਹਨ। ਤੀਜੇ ਪੜਾਅ ਵਿੱਚ 169 ਉਮੀਦਵਾਰ ਕਰੋੜਪਤੀ ਹਨ ਅਤੇ 67 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ। ਜੰਮੂ ਦੇ ਨਗਰੋਟਾ ਤੋਂ ਭਾਜਪਾ ਉਮੀਦਵਾਰ ਦੇਵੇਂਦਰ ਸਿੰਘ ਰਾਣਾ ਕੋਲ ਸਭ ਤੋਂ ਵੱਧ 126 ਕਰੋੜ ਰੁਪਏ ਦੀ ਜਾਇਦਾਦ ਹੈ।


Jammu Kashmir Election 2024



ਇਸ ਪੜਾਅ ਵਿੱਚ ਸੰਸਦ ਹਮਲੇ ਦੇ ਮਾਸਟਰਮਾਈਂਡ ਅਫਜ਼ਲ ਗੁਰੂ ਦਾ ਵੱਡਾ ਭਰਾ ਏਜਾਜ਼ ਅਹਿਮਦ ਗੁਰੂ ਵੀ ਚੋਣ ਮੈਦਾਨ ਵਿੱਚ ਹੈ। ਏਜਾਜ਼ ਗੁਰੂ ਸੋਪੋਰ ਸੀਟ ਤੋਂ ਆਜ਼ਾਦ ਉਮੀਦਵਾਰ ਹਨ।ਇੰਜੀਨੀਅਰ ਰਸ਼ੀਦ ਦੇ ਭਰਾ ਖੁਰਸ਼ੀਦ ਅਹਿਮਦ ਸ਼ੇਖ ਉੱਤਰੀ ਕਸ਼ਮੀਰ ਦੀ ਲੰਗੇਟ ਸੀਟ ਤੋਂ ਚੋਣ ਲੜ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਮੁਜ਼ੱਫਰ ਹੁਸੈਨ ਬੇਗ ਬਾਰਾਮੂਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।


ਇਹ ਵੀ ਪੜ੍ਹੋ: Bhadaur News: ਭਦੌੜ ਦੇ ਪਿੰਡ ਨੈਣੇਵਾਲ ਵਿਚ 21 ਸਾਲ ਦੀ ਲੜਕੀ ਨੇ ਭਰੇ ਸਰਪੰਚੀ ਦੇ ਕਾਗਜ਼

18 ਸਤੰਬਰ ਨੂੰ ਪਹਿਲੇ ਪੜਾਅ ਦੀਆਂ 24 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸੀ। ਇਸ ਦੌਰਾਨ 61.38 ਫੀਸਦੀ ਵੋਟਿੰਗ ਹੋਈ। 25 ਸਤੰਬਰ ਨੂੰ 6 ਜ਼ਿਲਿਆਂ ਦੀਆਂ 26 ਵਿਧਾਨ ਸਭਾ ਸੀਟਾਂ 'ਤੇ 57.31 ਫੀਸਦੀ ਵੋਟਿੰਗ ਹੋਈ ਸੀ।


ਇਹ ਵੀ ਪੜ੍ਹੋ: Ind vs Ban 2 Test Highlights: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਚੌਥੇ ਦਿਨ ਦਾ ਖੇਡ ਹੋਇਆ ਸਮਾਪਤ, ਦੂਜੀ ਪਾਰੀ ਵਿੱਚ ਬੰਗਲਾਦੇਸ਼ ਦਾ ਸਕੋਰ 26/2