JP Nadda To Cm Mann: ਪੰਜਾਬ ਵਿੱਚ ਆਯੁਸ਼ਮਾਨ ਭਾਰਤ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਵੱਖ-ਵੱਖ ਇਲਾਜਾਂ ਲਈ ਕਈ ਹਸਪਤਾਲਾਂ ਵਿੱਚ 600 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਸਰਕਾਰ ਖਿਲਾਫ ਖੜ੍ਹਿਆ ਹੋਇਆ ਹੈ। ਜਿਸ ਦੇ ਚਲਦੇ ਪ੍ਰਾਈਵੇਟ ਹਸਪਤਾਲਾਂ ਨੇ ਇਸ ਪ੍ਰੋਗਰਾਮ ਦੇ ਤਹਿਤ ਲੋਕ ਇਲਾਜ ਕਰਨਾ ਬੰਦ ਕਰ ਦਿੱਤਾ ਹੈ। ਇਸ ਗੱਲ ਦਾ ਨੋਟਿਸ ਲੈਂਦਿਆਂ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦੇ ਹੋਏ ਹਸਪਤਾਲਾਂ ਦਾ ਬਕਾਇਆ ਜਲਦ ਜਾਰੀ ਕਰਨ ਲਈ ਆਖਿਆ ਹੈ। ਇਸ ਦੇ ਨਾਲ ਉਨ੍ਹਾਂ ਨੇ ਮਾਨ ਨੂੰ ਨਸੀਹਤ ਦਿੱਤਾ ਹੈ ਕਿ ਦਿੱਲੀ ਵਿੱਚ ਪਾਰਟੀ ਦੀ ਜੈ-ਜੈਕਾਰ ਕਰਨ ਦੇ ਬਦਲੇ ਮੰਤਰੀ ਸੂਬੇ ਦੀ ਖਰਾਬ ਸਥਿਤੀ 'ਤੇ ਧਿਆਨ ਦਿਓ।


COMMERCIAL BREAK
SCROLL TO CONTINUE READING

ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਨੱਢਾ ਨੇ ਆਪਣੇ ਐਕਸ ਅਕਾਊਂਟ 'ਤੇ ਇੱਕ ਪੋਸਟ ਕਰ ਜੇਪੀ ਨੱਡਾ ਨੇ ਭਗਵੰਤ ਮਾਨ ਨੂੰ ਹਸਪਤਾਲਾਂ ਦੇ ਬਕਾਏ ਜਲਦੀ ਤੋਂ ਜਲਦੀ ਕਲੀਅਰ ਕਰਨ ਦੀ ਅਪੀਲ ਕੀਤੀ, ਕਿਉਂਕਿ ਬਹੁਤ ਸਾਰੇ ਪਰਿਵਾਰ ਹਨ, ਖਾਸ ਕਰਕੇ ਸਾਡੇ ਮਿਹਨਤੀ ਕਿਸਾਨ, ਜੋ ਆਯੂਸ਼ਮਾਨ ਭਾਰਤ ਪ੍ਰੋਗਰਾਮ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚ ਪਾਰਟੀ ਇਕਾਈ ਨੂੰ ਖੁਸ਼ ਕਰਨ ਦੀ ਬਜਾਏ ਪੰਜਾਬ ਦੇ ਹਾਲਾਤਾਂ 'ਤੇ ਧਿਆਨ ਦੇਣਾ ਸਮਝਦਾਰੀ ਦੀ ਗੱਲ ਹੋਵੇਗੀ।



ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀ ਕੁੱਲ ਬਕਾਇਆ ਰਾਸ਼ੀ 364 ਕਰੋੜ ਰੁਪਏ ਹੈ। ਬਲਬੀਰ ਸਿੰਘ ਨੇ ਕਿਹਾ ਕਿ ਬਕਾਇਆ ਅਦਾਇਗੀਆਂ ਦੇ ਵੇਰਵਿਆਂ ਤੋਂ ਪਤਾ ਲੱਗਦਾ ਹੈ ਕਿ ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਅਤੇ ਪ੍ਰਾਈਵੇਟ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਨਿੱਜੀ ਹਸਪਤਾਲਾਂ ਨੇ 600 ਕਰੋੜ ਰੁਪਏ ਦੇ ਬਕਾਏ ਦਾ ਦਾਅਵਾ ਕੀਤਾ ਹੈ, ਜਿਸ ਨੂੰ ਮੰਤਰੀ ਨੇ ‘ਝੂਠਾ ਅਤੇ ਗੁੰਮਰਾਹਕੁੰਨ’ ਕਰਾਰ ਦਿੱਤਾ ਹੈ। ਇਸ ਵਿਵਾਦ ਕਾਰਨ ਕਈ ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਬੰਦ ਕਰ ਦਿੱਤਾ ਹੈ।