Attack on Sikh youth (VIPIN SHARMA): ਹਰਿਆਣਾ ਦੇ ਕੈਥਲ ਵਿੱਚ ਇੱਕ ਸਿੱਖ ਨੌਜਵਾਨ ਨੂੰ ਖਾਲਿਸਤਾਨੀ ਕਹਿ ਕੇ ਕੁੱਝ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ।


COMMERCIAL BREAK
SCROLL TO CONTINUE READING

ਇਸ ਪੂਰੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੰਗਨਾ ਰਣੌਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅਤੇ ਬੀਜੇਪੀ ਨੂੰ ਨੋਟਿਸ ਲੈਣ ਲਈ ਆਖਿਆ ਹੈ। ਮਜੀਠੀਆ ਨੇ ਟਵੀਟ ਕਰਦੇ ਹੋਏ ਲਿਖਿਆ ਕਿ...ਮੈਂ ਕੈਥਲ ਹਰਿਆਣਾ ਵਿੱਚ ਇੱਕ ਸਿੱਖ ਨੌਜਵਾਨ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਫ਼ਰਤੀ ਅਪਰਾਧ ਕੰਗਨਾ ਰੌਣਤ ਵੱਲੋਂ ਸਿੱਖ ਕੌਮ ਖ਼ਿਲਾਫ਼ ਕੀਤੀਆਂ ਗੱਲਾਂ ਦਾ ਨਤੀਜਾ ਹੈ। ਮੈਂ ਭਾਜਪਾ ਹਾਈਕਮਾਂਡ ਨੂੰ ਬੇਨਤੀ ਕਰਦਾ ਹਾਂ ਕਿ ਕੰਗਨਾ ਵੱਲੋਂ ਆਪਣੇ ਟਵੀਟ ਰਾਹੀਂ ਸਿੱਖ ਭਾਈਚਾਰੇ ਵਿਰੁੱਧ ਫੈਲਾਈ ਜਾ ਰਹੀ ਨਫ਼ਰਤ ਦਾ ਨੋਟਿਸ ਲਿਆ ਜਾਵੇ ਅਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ।  



ਜਖ਼ਮੀ ਸਿੱਖ ਨੌਜਵਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ। ਤਾਂ ਬੱਸ ਸਟੈਂਡ ਨੇੜੇ ਰੇਲਵੇ ਫਾਟਕ ਕੋਲ ਅਚਾਨਕ ਦੋ ਨੌਜਵਾਨਾਂ ਨੇ ਪਿੱਛੇ ਤੋਂ ਆ ਕੇ ਕਿਹਾ, ਹੇ ਖਾਲਿਸਤਾਨ, ਜਲਦੀ ਆਪਣੀ ਬਾਈਕ ਨੂੰ ਅੱਗੇ ਕਰ। ਇਸ 'ਤੇ ਸੁਖਵਿੰਦਰ ਨੇ ਕਿਹਾ ਕਿ ਤੁਸੀਂ ਅਜਿਹਾ ਕਿਉਂ ਕਹਿ ਰਹੇ ਹੋ, ਇਸ ਦੌਰਾਨ ਉਨ੍ਹਾਂ ਦੀ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਵਾਂ ਨੌਜਵਾਨਾਂ ਨੇ ਸੁਖਵਿੰਦਰ ਸਿੰਘ 'ਤੇ ਹਮਲਾ ਕਰ ਦਿੱਤਾ ਅਤੇ ਇੱਟ ਮਾਰ ਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ।


ਇਸ ਮਾਮਲੇ ਵਿੱਚ ਸਿਵਲ ਲਾਈਨ ਥਾਣਾ ਇੰਚਾਰਜ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਰਾਤ ਦਾ ਮਾਮਲਾ ਹੈ ਅਤੇ ਅਜੇ ਤੱਕ ਸਾਡੇ ਵੱਲੋਂ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਪਰ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ, ਜੋ ਵੀ ਘਟਨਾ ਵਾਪਰੀ ਹੋਵੇਗੀ। ਉਸ ਦੇ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ।