Kejriwal Arrest: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ
Trending Photos
Kejriwal Arrest News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਕੇਜਰੀਵਾਲ ਦੀ ਇਸ ਗ੍ਰਿਫ਼ਤਾਰੀ ਨੂੰ ਲੈਕੇ ਬੀਜੇਪੀ ਨੂੰ ਘੇਰਿਆ ਹੈ। ਉਨ੍ਹਾਂ ਨੇ ਆਪਣੇ ਐਕਸ ਆਊਂਟ 'ਤੇ ਲਿਖਿਆ...ਡਰਿਆ ਹੋਇਆ ਤਾਨਾਸ਼ਾਹ ਮਰਿਆ ਹੋਇਆ ਲੋਕਤੰਤਰ ਬਣਾਉਣਾ ਚਾਹੁੰਦਾ ਹੈ।
ਮੀਡੀਆ ਸਮੇਤ ਸਾਰੇ ਅਦਾਰਿਆਂ 'ਤੇ ਕਬਜ਼ਾ ਕਰਨਾ, ਪਾਰਟੀਆਂ ਨੂੰ ਤੋੜਨਾ, ਕੰਪਨੀਆਂ ਤੋਂ ਹਫਤਾ ਵਸੂਲੀ, ਮੁੱਖ ਵਿਰੋਧੀ ਪਾਰਟੀ ਦੇ ਖਾਤੇ ਫ੍ਰੀਜ਼ ਕਰਨਾ 'ਅਸੂਰੀ ਸ਼ਕਤੀ' ਲਈ ਕਾਫੀ ਨਹੀਂ ਸੀ, ਹੁਣ ਚੁਣੇ ਹੋਏ ਮੁੱਖ ਮੰਤਰੀਆਂ ਦੀ ਗ੍ਰਿਫਤਾਰੀ ਵੀ ਆਮ ਗੱਲ ਹੋ ਗਈ ਹੈ।
INDIA ਇਸ ਦਾ ਮੂੰਹ ਤੋੜ ਜਵਾਬ ਦੇਵੇਗਾ
डरा हुआ तानाशाह, एक मरा हुआ लोकतंत्र बनाना चाहता है।
मीडिया समेत सभी संस्थाओं पर कब्ज़ा, पार्टियों को तोड़ना, कंपनियों से हफ्ता वसूली, मुख्य विपक्षी दल का अकाउंट फ्रीज़ करना भी ‘असुरी शक्ति’ के लिए कम था, तो अब चुने हुए मुख्यमंत्रियों की गिरफ्तारी भी आम बात हो गई है।
INDIA इसका…
— Rahul Gandhi (@RahulGandhi) March 21, 2024
ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਅਤੇ ਬੀਜੇਪੀ ਨੂੰ ਨਿਸ਼ਾਨੇ ਅਤੇ ਲਿਆ ਅਤੇ ਕਿਹਾ
ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਚੋਣਾਂ ਕਾਰਨ ਇਸ ਤਰੀਕੇ ਨਾਲ ਟਾਰਗੇਟ ਕਰਨਾ ਪੂਰੀ ਤਰ੍ਹਾਂ ਗਲਤ ਅਤੇ ਗੈਰ-ਸੰਵਿਧਾਨਕ ਹੈ। ਰਾਜਨੀਤੀ ਦਾ ਪੱਧਰ ਇਸ ਤਰ੍ਹਾਂ ਨਾਲ ਹੇਠਾਂ ਡਿੱਗਣਾ ਨਾ ਤਾਂ ਪ੍ਰਧਾਨ ਮੰਤਰੀ ਸ਼ੋਭਾ ਦਿੰਦਾ ਹੈ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਨੂੰ।
ਆਪਣੇ ਆਲੋਚਕਾਂ ਨਾਲ ਚੁਣਾਵੀ ਲੜਾਈ ਵਿੱਚ ਉੱਤਰ ਕੇ ਲੜੋ, ਉਨ੍ਹਾਂ ਦਾ ਦਲੇਰੀ ਨਾਲ ਸਾਹਮਣਾ ਕਰੋ, ਅਤੇ ਬੇਸ਼ੱਕ ਉਨ੍ਹਾਂ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ 'ਤੇ ਹਮਲਾ ਕਰੋ - ਇਹ ਲੋਕਤੰਤਰ ਹੈ। ਪਰ ਇਸ ਤਰ੍ਹਾਂ ਦੇਸ਼ ਦੀਆਂ ਸਾਰੀਆਂ ਸਰਕਾਰੀ ਸੰਸਥਾਵਾਂ ਦੀ ਤਾਕਤ ਨੂੰ ਆਪਣੇ ਸਿਆਸੀ ਉਦੇਸ਼ ਦੀ ਪੂਰਤੀ ਲਈ ਵਰਤਣਾ ਅਤੇ ਦਬਾਅ ਪਾ ਕੇ ਉਨ੍ਹਾਂ ਨੂੰ ਕਮਜ਼ੋਰ ਕਰਨਾ ਲੋਕਤੰਤਰ ਦੇ ਹਰ ਸਿਧਾਂਤ ਦੇ ਵਿਰੁੱਧ ਹੈ।
ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ, ਸਾਰੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਦਿਨ-ਰਾਤ ਈਡੀ, ਸੀਬੀਆਈ, ਆਈਟੀ ਦੇ ਦਬਾਅ ਹੇਠ ਹਨ, ਇੱਕ ਮੁੱਖ ਮੰਤਰੀ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ, ਹੁਣ ਦੂਜਾ ਮੁੱਖ ਮੰਤਰੀ ਨੂੰ ਵੀ ਜੇਲ੍ਹ 'ਚ ਲੈ ਕੇ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹਾ ਸ਼ਰਮਨਾਕ ਦ੍ਰਿਸ਼ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ।