Kerala Fireworks Accident: ਬੀਤੀ ਦੇਰ ਰਾਤ ਕਾਸਰਗੋਡ ਜ਼ਿਲ੍ਹੇ ਦੇ ਨੀਲੇਸ਼ਵਰ ਨੇੜੇ ਇੱਕ ਮੰਦਰ ਵਿੱਚ ਇੱਕ ਤਿਉਹਾਰ ਦੌਰਾਨ ਪਟਾਕੇ ਚਲਾਉਣ ਨਾਲ ਹੋਏ ਹਾਦਸੇ ਵਿੱਚ ਅੱਠ ਗੰਭੀਰ ਸਣੇ 150 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਾਦਸੇ ਦੇ ਤੁਰੰਤ ਬਾਅਦ ਜ਼ਖਮੀਆਂ ਨੂੰ ਕਾਸਰਗੋਡ, ਕੰਨੂਰ ਅਤੇ ਮੰਗਲੁਰੂ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ।
Trending Photos
Kerala Fireworks Accident: ਕੇਰਲ ਦੇ ਕਾਸਰਗੋਡ ਜ਼ਿਲ੍ਹੇ 'ਚ ਨੀਲੇਸ਼ਵਰ ਨੇੜੇ ਇਕ ਮੰਦਰ 'ਚ ਆਤਿਸ਼ਬਾਜ਼ੀ ਦੌਰਾਨ ਭਿਆਨਕ ਹਾਦਸਾ ਵਾਪਰਿਆ ਹੈ। ਸੋਮਵਾਰ ਦੇਰ ਰਾਤ ਹੋਏ ਇਸ ਹਾਦਸੇ 'ਚ 150 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ 8 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਸ਼ੱਕ ਹੈ ਕਿ ਇਹ ਮੰਦਭਾਗਾ ਹਾਦਸਾ ਵੀਰਕਾਵੂ ਮੰਦਿਰ ਨੇੜੇ ਪਟਾਕਿਆਂ ਦੇ ਭੰਡਾਰ ਨੂੰ ਅੱਗ ਲੱਗਣ ਤੋਂ ਬਾਅਦ ਵਾਪਰਿਆ ਹੈ।
ਹਾਦਸੇ ਦੇ ਤੁਰੰਤ ਬਾਅਦ ਜ਼ਖਮੀਆਂ ਨੂੰ ਕਾਸਰਗੋਡ, ਕੰਨੂਰ ਅਤੇ ਮੰਗਲੁਰੂ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਚਿੰਤਾਜਨਕ ਸਥਿਤੀ ਨੂੰ ਦੇਖਦੇ ਹੋਏ ਕੁਲੈਕਟਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕੇਰਲ ਪੁਲਿਸ ਨੇ ਐਫਆਈਆਰ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕਾਸਰਗੋੜ ਦੇ ਨੀਲੇਸ਼ਵਰਮ 'ਚ ਪਟਾਕਿਆਂ ਨਾਲ ਤਿਉਹਾਰ ਮਨਾਇਆ ਜਾ ਰਿਹਾ ਸੀ। ਇਸ ਦੌਰਾਨ ਅੱਧੀ ਰਾਤ ਦੇ ਕਰੀਬ ਇੱਕ ਹਾਦਸਾ ਵਾਪਰ ਗਿਆ, ਜਿਸ ਵਿੱਚ 150 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।