Trending Photos
Khanna News(ਧਰਮਿੰਦਰ ਸਿੰਘ): ਖੰਨਾ ਦੇ ਸਮਰਾਲਾ ਰੋਡ 'ਤੇ ਸਥਿਤ ਏ.ਐੱਸ.ਕਾਲਜ 'ਚ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਾਲੇ ਝੜਪ ਦੀ ਖ਼ਬਰ ਸਹਾਮਣੇ ਆਈ ਸੀ। ਇੱਕ ਗਰੁੱਪ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਕਾਲਜ ਦਾ ਇੱਕ ਮੁਲਾਜ਼ਮ ਜ਼ਖ਼ਮੀ ਹੋ ਗਿਆ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਨੌਜਵਾਨਾਂ ਨੇ ਮੌਕੇ 'ਤੇ 5 ਤੋਂ 6 ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਹਮਲਾਵਰ ਸਲੇਟੀ ਰੰਗ ਦੀ ਸਵਿਫਟ ਕਾਰ ਵਿੱਚ ਫਰਾਰ ਹੋ ਗਏ।
ਰਸਤੇ ਵਿੱਚ ਉਨ੍ਹਾਂ ਨੇ ਕਾਰ ਵਿੱਚ ਤੇਲ ਪਾ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੂੰ ਬੰਦੂਕ ਦੀ ਨੋਕ ’ਤੇ ਲੁੱਟ ਲਿਆ ਅਤੇ ਫਰਾਰ ਹੋ ਗਏ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਿਸ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਹੈ। ਇੱਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਵੀ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਵਿਦਿਆਰਥੀ ਦਾਖਲਾ ਲੈਣ ਲਈ ਏ.ਐਸ.ਕਾਲਜ ਆਏ ਹੋਏ ਸਨ। ਇਸ ਦੌਰਾਨ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ। ਇੱਕ ਗਰੁੱਪ ਆਪਣੇ ਬਾਹਰਲੇ ਸਾਥੀਆਂ ਸਮੇਤ ਮੌਕੇ 'ਤੇ ਮੌਜੂਦ ਸੀ। ਉਨ੍ਹਾਂ ਕੋਲ ਸਲੇਟੀ ਰੰਗ ਦੀ ਸਵਿਫਟ ਕਾਰ ਸੀ। ਕਾਰ 'ਚੋਂ ਉਤਰੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਫਾਇਰਿੰਗ ਵੀ ਕੀਤੀ ਗਈ। ਇਸ ਦੌਰਾਨ ਕਾਲਜ ਦੇ ਗੇਟ 'ਤੇ ਹਫੜਾ-ਦਫੜੀ ਮਚ ਗਈ। ਜਦੋਂ ਇੱਕ ਕਰਮਚਾਰੀ ਇਹ ਸਾਰੀ ਘਟਨਾਂ ਨੂੰ ਦੇਖਣ ਵਈ ਆਇਆ ਤਾਂ ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਇਸ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਜ਼ਖਮੀ ਕਾਲਜ ਕਰਮਚਾਰੀ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ।
ਕਾਲਜ 'ਚ ਗੋਲੀਬਾਰੀ ਤੋਂ ਬਾਅਦ ਕਾਰ 'ਚ ਸਵਾਰ ਮੁਲਜ਼ਮਾਂ ਨੇ ਬਰਧਾਲਾਂ ਨੇੜੇ ਪੈਟਰੋਲ ਪੰਪ 'ਤੇ ਤੇਲ ਭਰ ਲਿਆ। ਪੈਸਿਆਂ ਨੂੰ ਲੈ ਕੇ ਲੜਾਈ ਹੋ ਗਈ। ਉੱਥੇ ਵੀ ਉਨ੍ਹਾਂ ਨੇ ਪੰਪ ਦੇ ਕਰਮਚਾਰੀ ਨੂੰ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਅਤੇ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਸਮਰਾਲਾ ਵੱਲ ਭੱਜਿਆ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਪੁਲਿਸ ਦੀਆਂ ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇਕ ਨੌਜਵਾਨਾਂ ਨੂੰ ਕਾਬੂ ਵੀ ਕਰ ਲਿਆ ਹੈ। ਇੱਕ ਮਾਮਲਾ ਥਾਣਾ ਸਦਰ ਵਿੱਚ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਪੈਟਰੋਲ ਪੰਪ ’ਤੇ ਵੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਸਬੰਧੀ ਸਮਰਾਲਾ ਪੁਲੀਸ ਵੀ ਕਾਰਵਾਈ ਕਰ ਰਹੀ ਹੈ। ਫਿਲਹਾਲ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ ਹੈ, ਇਸ ਬਾਰੇ ਖੁਲਾਸਾ ਸਾਰਿਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਵੇਗਾ।