Kotakpura News: ਕੋਟਕਪੂਰਾ ਪੁਲਿਸ ਨੇ ਇੱਕ ਵਿਅਕਤੀ ਨੂੰ 01 ਦੇਸੀ ਕੱਟਾ ਅਤੇ 02 ਜਿੰਦਾ ਕਾਰਤੂਸ ਸਮੇਤ ਕੀਤਾ ਕਾਬੂ
Kotakpura News: ਪੁਲਿਸ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਇਲਾਕੇ ਵਿੱਚ ਇੱਕ ਸ਼ੱਕੀ ਵਿਅਕਤੀ ਦੇ ਹੋਣ ਦੀ ਜਾਣਕਾਰੀ ਮਿਲੀ ਸੀ।
Kotakpura News: ਕੋਟਕਪੂਰਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਜਾਰੀ ਹੈ। ਪੁਲਿਸ ਪਾਰਟੀ ਨੇ ਕੋਟਕਪੂਰਾ ਦਾਣਾ ਮੰਡੀ ਕੋਲ ਇੱਕ ਵਿਅਕਤੀ ਨੂੰ 1 ਦੇਸੀ ਕੱਟਾ ਅਤੇ 2 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ ਅਤੇ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾਵੇਗੀ।
ਇੰਸਪੈਕਟਰ ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਦਾ ਕਹਿਣਾ ਹੈ ਕਿ ਸਾਡੀ ਟੀਮ ਨੂੰ ਇਲਾਕੇ ਵਿੱਚ ਇੱਕ ਸ਼ੱਕੀ ਵਿਅਕਤੀ ਦੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਪਾਰਟੀ ਵੱਲੋਂ ਕੋਟਕਪੂਰਾ ਦਾਣਾ ਮੰਡੀ ਕੋਟਕਪੂਰਾ ਵਿੱਚ ਰੇਡ ਕਰਕੇ ਬੰਟੀ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 315 ਬੋਰ ਦੇਸੀ ਕੱਟਾ ਅਤੇ 02 ਰੌਦ ਜਿੰਦਾ 315 ਬੌਰ ਬਰਾਮਦ ਕੀਤਾ ਗਿਆ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ ਅਤੇ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਚ ਕੀਤੀ ਜਾਵੇਗੀ।
ਇਸ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਬੰਟੀ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਚੋਪੜਿਆ ਵਾਲਾ ਭਾਗ, ਕੋਟਕਪੂਰਾ ਹਾਲ ਸੁਰਗਾਪੁਰੀ ਸਾਹਮਣੇ ਰਾਹੁਲ ਦੀ ਡੇਅਰੀ, ਕੋਟਕਪੂਰਾ ਦੇ ਖਿਲਾਫ ਇਸ ਤੋਂ ਪਹਿਲਾ ਵੀ ਮਾਮਲੇ ਦਰਜ ਹਨ ।
ਪੁਲਿਸ ਅਪਰਾਧ ਅਤੇ ਮਾੜੇ ਅਨਸਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕੋਈ ਵੀ ਅਪਰਾਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।