Chandigarh Rape Case: ਦੇਸ਼ ਵਿੱਚ ਅਪਰਾਧ, ਬਲਾਤਕਾਰ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਹਿਰ ਦੇ ਇੱਕ ਸਰਕਾਰੀ ਸਕੂਲ ਦੀ 7ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਦੋਸ਼ ਹੈ ਕਿ ਇਸ ਘਟਨਾ ਨੂੰ ਪੰਜ ਲੜਕਿਆਂ ਨੇ ਅੰਜਾਮ ਦਿੱਤਾ ਹੈ, ਜਿਨ੍ਹਾਂ 'ਚੋਂ ਚਾਰ ਸਕੂਲ ਦੇ ਵਿਦਿਆਰਥੀ ਹਨ ਜਦਕਿ ਇਕ ਬਾਹਰੀ ਹੈ।


COMMERCIAL BREAK
SCROLL TO CONTINUE READING

ਦੱਸ ਦੇਈਏਕਿ ਸਾਰੇ ਦੋਸ਼ੀ ਨਾਬਾਲਗ ਹਨ। ਮੁਲਜ਼ਮਾਂ ਵਿੱਚੋਂ ਇੱਕ ਵਿਦਿਆਰਥਣ ਦੀ ਜਮਾਤ ਵਿੱਚ ਪੜ੍ਹਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਵਿਦਿਆਰਥਣ ਨਾਲ ਕਈ ਵਾਰ ਸਮੂਹਿਕ ਬਲਾਤਕਾਰ ਕੀਤਾ। ਫੜੇ ਗਏ ਤਿੰਨੇ ਮੁਲਜ਼ਮ ਨੌਵੀਂ ਜਮਾਤ ਵਿੱਚ ਪੜ੍ਹਦੇ ਹਨ। ਸਬੰਧਤ ਥਾਣੇ ਦੀ ਪੁਲਿਸ ਨੇ 18 ਮਈ ਨੂੰ ਕੇਸ ਦਰਜ ਕੀਤਾ ਸੀ। 


ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪੂਰੀ ਤਰ੍ਹਾਂ ਚੁੱਪ ਹੈ। ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਬਾਲ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਮੁਲਜ਼ਮ ਵਿਦਿਆਰਥੀ ਨੂੰ ਚੋਰੀ ਦੇ ਇੱਕ ਮਾਮਲੇ ਵਿੱਚ ਬਲੈਕਮੇਲ ਕਰਕੇ ਉਸ ਨਾਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ।


ਇਹ ਵੀ ਪੜ੍ਹੋ:  Vaibhavi Upadhyaya Died: 'ਸਾਰਾਭਾਈ ਵਰਸਿਜ਼ ਸਾਰਾਭਾਈ' ਦੀ ਅਦਾਕਾਰਾ ਵੈਭਵੀ ਦੀ ਕਾਰ ਹਾਦਸੇ 'ਚ ਮੌਤ

ਇਸ ਤੋਂ ਪਹਿਲਾਂ ਨਾਬਾਲਗ ਵਿਦਿਆਰਥੀ ਨੇ ਵਿਦਿਆਰਥਣ ਨਾਲ ਬਲਾਤਕਾਰ ਕੀਤਾ, ਫਿਰ ਆਪਣੇ ਦੋਸਤਾਂ ਨੂੰ ਇਸ ਬਾਰੇ ਦੱਸਿਆ। ਇਸ ਤੋਂ ਬਾਅਦ ਹੋਰ ਦੋਸ਼ੀਆਂ ਨੇ ਵੀ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਮੁਲਜ਼ਮ ਵਿਦਿਆਰਥਣ ਨੂੰ ਚੰਡੀਗੜ੍ਹ ਦੇ ਇੱਕ ਪਾਰਕ ਸਮੇਤ ਕਈ ਥਾਵਾਂ ’ਤੇ ਲਿਜਾ ਕੇ ਬਲਾਤਕਾਰ ਦੀ ਵਾਰਦਾਤ ਨੂੰ ਅੰਜਾਮ ਦਿੰਦਾ ਸੀ।


ਇਸ ਮਾਮਲੇ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ 18 ਮਈ ਨੂੰ ਹੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ। ਪੀੜਤਾ ਨੇ ਇਸ ਘਟਨਾ ਦੀ ਜਾਣਕਾਰੀ ਇਕ ਅਧਿਆਪਕ ਨੂੰ ਦਿੱਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਕੋਲ ਪਹੁੰਚਿਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਚਾਈਲਡ ਹੈਲਪਲਾਈਨ ਨੂੰ ਦਿੱਤੀ ਗਈ।