NIA News: ਲੰਡਨ `ਚ ਭਾਰਤੀ ਹਾਈ ਕਮਿਸ਼ਨ `ਚ ਹਿੰਸਾ ਦਾ ਮਾਮਲਾ; ਹੁਣ ਤੱਕ 19 ਲੋਕਾਂ ਦੀ ਕੀਤੀ ਪਛਾਣ- ਸੂਤਰ
NIA News: ਐਨਆਈਏ ਜਲਦੀ ਹੀ ਫੋਟੋਆਂ ਅਤੇ ਵੀਡੀਓਜ਼ ਵਿੱਚ ਪਛਾਣੇ ਗਏ ਲੋਕਾਂ ਦੇ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕਰੇਗੀ।
NIA News: ਭਾਰਤ ਸਰਕਾਰ ਨੇ ਵਿਦੇਸ਼ਾਂ 'ਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਸਮਰਥਕਾਂ 'ਤੇ ਸ਼ਿਕੰਜਾ ਕੱਸਣ ਲਈ ਪੂਰੀ ਤਿਆਰੀ ਕਰ ਲਈ ਹੈ। ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਹਿੰਸਾ ਦੇ ਮਾਮਲੇ ਵਿੱਚ ਹੁਣ ਤੱਕ ਐਨਆਈਏ ਨੇ 19 ਲੋਕਾਂ ਦੀ ਪਛਾਣ ਕੀਤੀ ਹੈ। NIA ਨੇ ਲੰਡਨ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ। ਮਈ 'ਚ NIA ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 45 ਲੋਕਾਂ ਦੀਆਂ ਤਸਵੀਰਾਂ ਅਤੇ 5 ਵੀਡੀਓ ਜਾਰੀ ਕੀਤੇ ਸਨ।
ਐਨਆਈਏ ਜਲਦੀ ਹੀ ਫੋਟੋਆਂ ਅਤੇ ਵੀਡੀਓਜ਼ ਵਿੱਚ ਪਛਾਣੇ ਗਏ ਲੋਕਾਂ ਦੇ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕਰੇਗੀ। ਮਈ ਵਿੱਚ, ਐਨਆਈਏ ਦੀ ਇੱਕ ਟੀਮ ਨੇ ਯੂਕੇ ਦਾ ਦੌਰਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਭਾਰਤ ਵਾਪਸ ਆਉਣ 'ਤੇ, ਉਸਨੇ ਘਟਨਾ ਦੇ ਪੰਜ ਵੀਡੀਓ ਜਾਰੀ ਕੀਤੇ, ਅਤੇ ਆਮ ਲੋਕਾਂ ਨੂੰ ਹਾਈ ਕਮਿਸ਼ਨ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਸ਼ੱਕੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਨ ਲਈ ਕਿਹਾ। ਸੂਤਰਾਂ ਮੁਤਾਬਕ ਏਜੰਸੀ ਨੂੰ 753 ਤੋਂ ਵੱਧ ਕਾਲਾਂ ਆਈਆਂ ਹਨ, ਜਿਨ੍ਹਾਂ ਦੇ ਜਵਾਬ 'ਚ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ।
ਇਹ ਵੀ ਪੜ੍ਹੋ: Bathinda News: ਵਿਜੀਲੈਂਸ ਦੀ ਵੱਡੀ ਕਾਰਵਾਈ- ਆਂਗਣਵਾੜੀ 'ਚ ਭਰਤੀ ਕਰਵਾਉਣ ਬਦਲੇ 18,000 ਰੁਪਏ ਦੀ ਰਿਸ਼ਵਤ ਲੈਂਦੀ ਮਹਿਲਾ ਗ੍ਰਿਫ਼ਤਾਰ
ਜਿਸ ਵਿਅਕਤੀ ਦੀ ਸ਼ਨਾਖਤ ਹੋਈ ਹੈ, ਉਹ ਬਰਤਾਨੀਆ ਅਤੇ ਕੈਨੇਡਾ ਦਾ ਵਸਨੀਕ ਹੈ ਅਤੇ ਹੁਣ ਭਾਰਤੀ ਏਜੰਸੀਆਂ ਸਬੰਧਤ ਮੁਲਕਾਂ ਦੀਆਂ ਜਾਂਚ ਏਜੰਸੀਆਂ ਨਾਲ ਸੰਪਰਕ ਕਰਕੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀਆਂ ਹਨ। ਐਨਆਈਏ ਦੀ ਟੀਮ ਜਲਦੀ ਹੀ ਜਾਂਚ ਲਈ ਕੈਨੇਡਾ ਜਾਵੇਗੀ ਜਿੱਥੇ SFJ ਨਾਲ ਜੁੜੇ ਲੋਕ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰੀ ਵਿੱਚ ਹਿੰਸਕ ਪ੍ਰਦਰਸ਼ਨ ਵੀ ਕਰ ਰਹੇ ਹਨ।
ਦੱਸ ਦਈਏ ਕਿ 19 ਮਾਰਚ ਨੂੰ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਦੌਰਾਨ ਡੇਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਲਗਭਗ 50 ਲੋਕਾਂ ਦੇ ਸਮੂਹ ਨੇ ਹਮਲਾ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਅਧਿਕਾਰੀਆਂ ਨੂੰ ਜ਼ਖ਼ਮੀ ਕੀਤਾ, ਭਾਰਤੀ ਝੰਡੇ ਦਾ ਅਪਮਾਨ ਕੀਤਾ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ।
ਜਦਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ 4 ਖਾਲਿਸਤਾਨੀ ਸਮਰਥਕਾਂ ਦੀ ਪਛਾਣ ਵੀ ਕੀਤੀ ਹੈ, ਜਿਨ੍ਹਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਸੀ। NIA ਨੇ ਇਨ੍ਹਾਂ ਸਾਰੇ ਪਛਾਣੇ ਖਾਲਿਸਤਾਨੀਆਂ ਲਈ ਇਮੀਗ੍ਰੇਸ਼ਨ ਵਿਭਾਗ ਤੋਂ ਲੁੱਕ ਆਊਟ ਸਰਕੂਲਰ (LOC) ਜਾਰੀ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।