LPG Cylinder Price: ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ
LPG Cylinder Price: LPG ਗੈਸ ਸਿਲੰਡਰ ਦੀ ਕੀਮਤ `ਚ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ।
LPG Cylinder Price: ਤੇਲ ਵੰਡ ਕੰਪਨੀਆਂ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ (LPG commercial Cylinder Price)ਵਿੱਚ 7 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
ਕੋਲਕਾਤਾ 'ਚ ਵਪਾਰਕ ਸਿਲੰਡਰ ਦੀ ਕੀਮਤ (LPG Cylinder Price) ਪਹਿਲਾਂ 1875.50 ਰੁਪਏ ਤੋਂ ਵਧ ਕੇ 1882.50 ਰੁਪਏ ਹੋ ਗਈ ਹੈ। ਮੁੰਬਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਪਹਿਲਾਂ 1725 ਰੁਪਏ ਤੋਂ ਵਧ ਕੇ 1732 ਰੁਪਏ ਹੋ ਗਈ ਹੈ। ਚੇਨਈ ਵਿੱਚ ਵਪਾਰਕ ਸਿਲੰਡਰ (LPG commercial Cylinder Price) ਦੀ ਕੀਮਤ 1937 ਰੁਪਏ ਤੋਂ ਵਧ ਕੇ 1944 ਰੁਪਏ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲਗਾਤਾਰ ਦੋ ਮਹੀਨਿਆਂ ਤੋਂ ਕੰਪਨੀਆਂ ਨੇ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਸੀ।
ਇਹ ਵੀ ਪੜ੍ਹੋ: Viral News: ਖਾਣ ਤੋਂ ਪਹਿਲਾਂ ਰਹੋ ਸਾਵਧਾਨ! ਢਾਬੇ 'ਤੇ ਆਰਡਰ ਕੀਤਾ ਮਟਨ... ਨਿਕਲਿਆ ਮਰਿਆ ਚੂਹਾ! ਵੇਖੋ ਵੀਡੀਓ
1 ਜੂਨ 2023 ਨੂੰ ਸਿਲੰਡਰ 83.5 ਰੁਪਏ (LPG Cylinder Price) ਸਸਤਾ ਕੀਤਾ ਗਿਆ ਸੀ, ਜਦਕਿ ਇਸ ਤੋਂ ਪਹਿਲਾਂ 1 ਮਈ 2023 ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ 172 ਰੁਪਏ ਘਟਾਈ ਗਈ ਸੀ। ਹਾਲਾਂਕਿ ਘਰੇਲੂ ਰਸੋਈ ਵਿੱਚ ਵਰਤੇ ਜਾਣ ਵਾਲੇ 14 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ (LPG Cylinder Price) ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਵਿੱਚ ਐਲਪੀਜੀ ਗੈਸ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ।
ਘਰੇਲੂ ਐਲਪੀਜੀ ਸਿਲੰਡਰ ਦੀ ਦਿੱਲੀ ਵਿੱਚ ਕੀਮਤ 1103 ਰੁਪਏ, ਕੋਲਕਾਤਾ ਵਿੱਚ 1129 ਰੁਪਏ, ਮੁੰਬਈ ਵਿੱਚ 1102.50 ਰੁਪਏ ਅਤੇ ਚੇਨਈ ਵਿੱਚ 1118.50 ਰੁਪਏ ਹੈ।
ਤੁਹਾਨੂੰ ਦੱਸ ਦਈਏ, ਦੇਸ਼ ਵਿੱਚ ਘਰੇਲੂ ਐਲਪੀਜੀ ਗੈਸ ਦੀ ਕੀਮਤ ਵਿੱਚ ਆਖਰੀ ਬਦਲਾਅ ਇੱਕ ਸਾਲ ਪਹਿਲਾਂ ਹੋਇਆ ਸੀ। ਇਸ ਦੌਰਾਨ 14 ਕਿਲੋ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।